Share on Facebook

Main News Page

⚠️ਜੇ ਅੰਮ੍ਰਿਤ ਛਕਣ ਤੋਂ ਬਾਅਦ ਪਿਛਲੀ ਕੁਲ, ਜ਼ਾਤ-ਪਾਤ, ਜਨਮ, ਦੇਸ਼, ਮਜ੍ਹਬ ਖ਼ਤਮ ਹੋ ਜਾਂਦਾ ਹੈ, ਫਿਰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਕਿਉਂ ਨਹੀਂ ਖ਼ਤਮ ਹੋਇਆ?❓
-: ਰਾਜਬੀਰ ਸਿੰਘ
26.05.2023
#KhalsaNews #Hemkunt #Fictitious #Farzi #Sikh #Shrine #RajbirSingh #Doha #Qatar

🎪ਸ਼੍ਰੋਮਣੀ ਕਮੇਟੀ ਵੱਲੋਂ ਛਾਪੀ ਰਹਿਤ ਮਰਿਆਦਾ ਵਿੱਚ "ਅੰਮ੍ਰਿਤ ਸੰਸਕਾਰ" ਹੇਠ ਇਹ ਲਿਖਿਆ ਮਿਲਦਾ ਹੈ:

🔻ਟ) ਫਿਰ ਪੰਜਾਂ ਪਿਆਰਿਆਂ 'ਚੋਂ ਕੋਈ ਸੱਜਣ ਰਹਿਤ ਦੱਸੇ-ਅੱਜ ਤੋਂ ਤੁਸੀਂ 'ਸਤਿਗੁਰ ਕੈ ਜਨਮੇ ਗਵਨ ਮਿਟਾਇਆ' ਹੈ ਅਤੇ ਖਾਲਸਾ ਪੰਥ ਵਿਚ ਸ਼ਾਮਲ ਹੋਏ ਹੋ। ਤੁਹਾਡਾ ਧਾਰਮਿਕ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਧਾਰਮਿਕ ਮਾਤਾ ਸਾਹਿਬ ਕੌਰ ਜੀ ਹਨ। ਜਨਮ ਆਪ ਦਾ ਕੇਸ ਗੜ੍ਹ ਸਾਹਿਬ ਦਾ ਤੇ ਵਾਸੀ ਅਨੰਦਪੁਰ ਸਾਹਿਬ ਦੇ ਹੋ। ਤੁਸੀਂ ਇਕ ਪਿਤਾ ਦੇ ਪੁੱਤਰ ਹੋਣ ਕਰਕੇ ਆਪਸ ਵਿਚ ਤੇ ਹੋਰ ਸਾਰੇ ਅੰਮ੍ਰਿਤਧਾਰੀਆਂ ਦੇ ਧਾਰਮਿਕ ਭਰਾਤਾ ਹੋ।

🔹ਤੁਸੀਂ ਪਿਛਲੀ ਕੁਲ, ਕਿਰਤ, ਕਰਮ, ਧਰਮ ਦਾ ਤਿਆਗ ਕਰਕੇ ਅਰਥਾਤ ਤੁਸੀਂ ਪਿਛਲੀ ਜ਼ਾਤ-ਪਾਤ, ਜਨਮ, ਦੇਸ਼, ਮਜ੍ਹਬ ਦਾ ਖਿਆਲ ਤਕ ਛੱਡ ਕੇ "ਨਿਰੋਲ ਖਾਲਸਾ" ਬਣ ਗਏ ਹੋ। ਇੱਕ ਅਕਾਲ ਪੁਰਖ ਤੋਂ ਛੁੱਟ ਕਿਸੇ ਦੇਵੀ, ਦੇਵਤੇ, ਅਵਤਾਰ, ਪੈਗੰਬਰ ਦੀ ੳਪਾਸ਼ਨਾ ਨਹੀਂ ਕਰਨੀ।🔹

📍 ਜੇ ਖੰਡੇ ਬਾਟੇ ਦਾ ਅੰਮ੍ਰਿਤ ਛਕਣ ਤੋਂ ਬਾਅਦ, "ਪਿਛਲੀ ਜ਼ਾਤ-ਪਾਤ, ਜਨਮ, ਦੇਸ਼, ਮਜ੍ਹਬ ਦਾ ਖਿਆਲ ਤਕ ਛੱਡ ਦਿੱਤਾ ਜਾਂਦਾ ਹੈ" ਫਿਰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਕਿਉ ਨਹੀਂ ਖ਼ਤਮ ਹੋਇਆ?❓ ਉਹ ਸਾਡੇ ਗੁਰੂ ਇਸ ਜਨਮ ਵਿੱਚ ਸਨ ਨਾ ਕਿ ਪਿਛਲੇ ਜਨਮ ਕਰਕੇ (ਪਿਛਲੇ ਜਨਮ ਦਾ ਗੁਰਮਤਿ ਨਾਲ ਵੀ ਕੋਈ ਸੰਬੰਧ ਨਹੀਂ) ਫਿਰ ਹੇਮਕੁੰਟ ਦਾ ਸੰਬੰਧ ਗੁਰੂ ਗੋਬਿੰਦ ਸਿੰਘ ਜੀ ਨਾਲ ਕਿਵੇਂ?❓


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।

Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top