| 
				
					|  | 
						😞 ਉੱਘੇ ਦੌੜਾਕ ਫ਼ੌਜਾ 
						ਸਿੰਘ ਦਾ 114 ਸਾਲ ਦੀ ਉਮਰ ਵਿੱਚ ਦੇਹਾਂਤ 😞#KhalsaNews #FaujaSingh #marathon
 ਜਲੰਧਰ (14 July 2025) : ਪਰਿਵਾਰ ਤੋਂ ਮਿਲੀ 
						ਜਾਣਕਾਰੀ ਅਨੁਸਾਰ ਸ਼ਾਮ ਵੇਲੇ ਘਰ ਦੇ ਬਾਹਰ ਸੈਰ ਕਰ ਰਹੇ ਸਨ ਉਸ ਵਕਤ 
						ਕਾਰ ਨੇ ਟੱਕਰ ਮਾਰ ਦਿੱਤੀ ਅਤੇ ਉਹ ਜ਼ਖ਼ਮੀ ਹੋ ਗਏ। ਜਲੰਧਰ ਦੇ 
						ਸ੍ਰੀਮਾਨ ਹਸਪਤਾਲ ਵਿਖੇ ਫੌਜਾ ਸਿੰਘ ਨੇ ਆਖ਼ਰੀ ਸਾਹ ਲਏ।
 ਉਨ੍ਹਾਂ ਦਾ ਜਨਮ 1911 ਵਿੱਚ ਜਲੰਧਰ ਦੇ ਪਿੰਡ ਬਿਆਸ ਵਿੱਚ ਜਨਮ ਹੋਇਆ 
						ਸੀ। ਫੌਜਾ ਸਿੰਘ ਦਾ ਵਿਆਹ ਗਿਆਨ ਕੌਰ ਨਾਲ ਹੋਇਆ। ਫੌਜਾ ਦਾ ਘਰੇਲੂ 
						ਜੀਵਨ ਸ਼ੁਰੂ ਹੋਇਆ। ਫੌਜਾ ਖੇਤਾਂ ਵਿੱਚ ਕੰਮ ਕਰਦੇ ਸੀ ਅਤੇ ਗਿਆਨ 
						ਕੌਰ ਘਰ ਵਿੱਚ ਕੰਮ ਕਰਦੀ ਸੀ। ਆਉਣ ਵਾਲੇ ਸਾਲਾਂ ਵਿੱਚ ਪਰਿਵਾਰ ਵਧਦਾ 
						ਗਿਆ। ਫੌਜਾ ਦੇ ਤਿੰਨ ਪੁੱਤਰ ਅਤੇ ਤਿੰਨ ਧੀਆਂ ਹੋਈਆਂ, ਜਿਨ੍ਹਾਂ ਦੇ 
						ਕੁੱਲ 6 ਬੱਚੇ ਹੋਏ।
 
 🏃♂️ ਫੌਜਾ ਸਿੰਘ ਦੇ ਨਾਂ ਹਨ ਇਹ ਵਿਸ਼ਵ 
						ਰਿਕਾਰਡ
 
 ਫੌਜਾ ਸਿੰਘ ਨੇ 2000 ਵਿਚ 89 ਸਾਲ ਦੀ ਉਮਰ ’ਚ ਲੰਡਨ ਮੈਰਾਥਨ ਤੋਂ 
						ਦੌੜਨ ਦੀ ਸ਼ੁਰੂਆਤ ਕੀਤੀ। 2003 ’ਚ 92 ਸਾਲ ਦੀ ਉਮਰ ’ਚ ਉਨ੍ਹਾਂ ਨੇ 
						90 ਸਾਲਾਂ ਤੋਂ ਉਪਰ ਬਾਬਿਆਂ ਦੀ ਦੌੜ ’ਚ ਹਿੱਸਾ ਲਿਆ ਅਤੇ 5 ਘੰਟੇ 
						40 ਮਿੰਟਾਂ ਦਾ ਵਿਸ਼ਵ ਰਿਕਾਰਡ ਬਣਾਇਆ। ਇਸ ਤੋਂ ਬਾਅਦ 2003 ’ਚ ਲੰਡਨ 
						ਮੈਰਾਥਨ ਉਨ੍ਹਾਂ ਨੇ 6 ਘੰਟੇ 2 ਮਿੰਟ ’ਚ ਪੂਰੀ ਕੀਤੀ। ਇਸ ਤਰ੍ਹਾਂ 
						ਉਨ੍ਹਾਂ ਨੇ ਮੈਰਾਥਨਜ਼ ’ਚ ਹਿੱਸਾ ਲੈਣਾ ਜਾਰੀ ਰੱਖਿਆ ਅਤੇ 2012 ਤਕ 
						ਉਨ੍ਹਾਂ ਨੇ 6 ਲੰਡਨ ਮੈਰਾਥਨਜ਼ ਹਿੱਸਾ ਲਿਆ। ਦੋ ਕੈਨੇਡੀਆਈ ਮੈਰਾਥਨਜ਼, 
						ਨਿਊਯਾਰਕ ਮੈਰਾਥਨਜ਼ ਅਤੇ ਅਨੇਕਾਂ ਹਾਫ ਮੈਰਾਥਨਜ਼ ’ਚ ਹਿੱਸਾ ਲਿਆ।
 
 ਉਨ੍ਹਾਂ ਦੀਆਂ ਮੈਰਾਥਨਜ਼ ਦੇ ਖੇਤਰ ’ਚ ਪ੍ਰਾਪਤੀਆਂ ਦੀ ਬਦੌਲਤ 13 
						ਨਵੰਬਰ 2003 ਨੂੰ ਅਮਰੀਕਾ ਦੇ ਗਰੁੱਪ ਨੈਸ਼ਨਲ ਐਥਨਿਕ ਕੋਲੇਸ਼ਨ ਨੇ 
						‘ਏਲਿਸ ਆਈਲੈਂਡ ਮੈਡਲ ਆਫ ਆਨਰ’ਨਾਲ ਸਨਮਾਨਿਤ ਕੀਤਾ। ਇਸ ਗਰੁੱਪ ਦੇ 
						ਚੇਅਰਮੈਨ ਵਿਲੀਅਮ ਫੁਗਾਜ਼ੀ ਨੇ ਕਿਹਾ ਕਿ ਸਿੰਘ ਨਸਲੀ ਸਹਿਣਸ਼ੀਲਤਾ ਦਾ 
						ਪ੍ਰਤੀਕ ਹੈ ਅਤੇ ਉਸ ਦਾ ਦੌੜਨਾ 11 ਸਤੰਬਰ ਨੂੰ ਹੋਏ ਅੱਤਵਾਦੀ ਪਾੜੇ 
						ਨੂੰ ਦੂਰ ਕਰਨ ’ਚ ਮਦਦ ਕਰਦਾ ਹੈ। ਉਹ ਸਭ ਤੋਂ ਵੱਡੀ ਪ੍ਰੇਰਣਾ ਹੈ। 
						ਇਸ ਤੋਂ ਬਾਅਦ ਯੂ. ਕੇ. ਆਧਾਰਿਤ ਇਕ ਸੰਗਠਨ ਵਲੋਂ ਉਨ੍ਹਾਂ ਨੂੰ 
						‘ਪ੍ਰਾਈਡ ਆਫ ਇੰਡੀਆ’ਦਾ ਖਿਤਾਬ ਵੀ ਦਿੱਤਾ ਗਿਆ।
 
 🌏 ਵਿਸ਼ਵ ਦੇ ਪਹਿਲੇ 100 ਸਾਲਾ ਦੌੜਾਕ
 
 16 ਅਕਤੂਬਰ 2011 ਨੂੰ ਟੋਰਾਂਟੋ ਮੈਰਾਥਨ 8 ਘੰਟੇ 11 ਮਿੰਟ ਅਤੇ 6 
						ਸਕਿੰਟ ’ਚ ਪੂਰੀ ਕਰ ਕੇ ਉਹ ਵਿਸ਼ਵ ਦੇ ਪਹਿਲੇ 100 ਸਾਲਾ ਬਜ਼ੁਰਗ 
						ਦੌੜਾਕ ਬਣੇ ਪਰ ਗਿੰਨੀਜ਼ ਵਰਲਡ ਰਿਕਾਰਡਜ਼ ਨੇ ਇਸ ਰਿਕਾਰਡ ਨੂੰ ਮਾਨਤਾ 
						ਨਹੀਂ ਦਿੱਤੀ ਕਿਉਂਕਿ ਉਨ੍ਹਾਂ ਕੋਲ ਜਨਮ ਸਰਟੀਫਿਕੇਟ ਨਹੀਂ ਸੀ ਪਰ 
						ਬਾਅਦ ’ਚ ਉਨ੍ਹਾਂ ਨੇ ਆਪਣਾ ਬ੍ਰਿਟਿਸ਼ ਪਾਸਪੋਰਟ ਅਤੇ ਮਹਾਰਾਣੀ 
						ਐਲਿਜ਼ਬੇਥ ਵਲੋਂ 100ਵੇਂ ਜਨਮ ਦਿਨ ’ਤੇ ਭੇਜੀ ਚਿੱਠੀ ਦਿਖਾਈ, ਜਿਸ 
						ਤੋਂ ਬਾਅਦ ਉਨ੍ਹਾਂ ਦਾ ਨਾਂ ਗਿੰਨੀਜ਼ ਵਰਲਡ ਰਿਕਾਰਡਜ਼ ’ਚ ਦਰਜ ਹੋਇਆ।
 |  
  
	
    | 
		
	
				
	
			| 
 |  
	
				
	
			| 
	
				
	
			
			 | 
			 ਜੇ 
			ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ। |  
	
				
			| 
 |  
	
				
			| 
			 | ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ 
			ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ 
			ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, 
			ਸੰਤ, ਬਾਬੇ, 
			ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ 
			ਅਤੇ ਕਰਦੇ ਰਹਾਂਗੇ।  
			ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ 
			ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ 
			ਅਤੇ ਸੱਚ 'ਤੇ ਪਹਿਰਾ ਦੇਣ ਦੀ 
			ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ 
			ਹਿੰਮਤ ਰੱਖਦਾ ਹੋਵੇ।
 |  |  
    | 
				
				
				Disclaimer: Khalsanews.org 
				does not necessarily endorse the views and opinions voiced in 
				the news / articles / audios / videos or any other contents 
				published on www.khalsanews.org and 
				cannot be held responsible for their views. 
				Read full 
				details.... |  |  |