Share on Facebook

Main News Page

ਸਿੱਖਾ ਗੁਰੂ ਕੋਲੋਂ ਮਿੱਠਾ ਬੋਲਣਾ ਸਿੱਖ, ਤਾਂ ਕਿ ਗੁਰੂ ਨਾਲ ਬਣ ਆਵੇ
-: ਪ੍ਰੋ. ਦਰਸ਼ਨ ਸਿੰਘ ਖ਼ਾਲਸਾ
120918

ਸਿੱਖ ਗੁਰੂ ਕੋਲੋਂ ਪੁਛਦਾ ਹੈ। ਬਾਬਾ ਬੋਲਨਾ ਕਿਆ ਕਹੀਐ ॥ ਜੈਸੇ ਰਾਮ ਨਾਮ ਰਵਿ ਰਹੀਐ ॥ ਬਾਬਾ ਜ਼ੁਬਾਨ ਬੋਲਣ ਲਈ ਮਿਲੀ ਹੈ, ਪਰ ਬੋਲਣਾ ਨਹੀਂ ਆਉਂਦਾ।
ਅਸੀ ਬੋਲਵਿਗਾੜ ਵਿਗਾੜਹ ਬੋਲ ॥

ਮੈਨੂੰ ਬੋਲਣਾ ਦੱਸ ਕਿਵੇ ਬੋਲਾਂ "ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ॥"

ਗੁਰੂ ਸਿੱਖ ਨੂੰ ਬੋਲਾਂ ਦੀਆਂ ਵੱਖ ਵੱਖ ਕਿਸਮਾਂ ਸਮਝਾਉਂਦਾ ਹੈ।

ਇਕ ਉਸ ਅਗਨ ਰੂਪ ਮਾਇਆ ਦੇ ਬੋਲ ... "ਜੈਸੀ ਅਗਨਿ ਉਦਰ ਮਹਿ ਤੈਸੀ ਬਾਹਰਿ ਮਾਇਆ ॥"

ਮਾਥੈ ਤ੍ਰਿਕੁਟੀ ਦ੍ਰਿਸਟਿ ਕਰੂਰਿ ॥ ਬੋਲੈ ਕਉੜਾ ਜਿਹਬਾ ਕੀ ਫੂੜਿ ॥ ਸਦਾ ਭੂਖੀ ਪਿਰੁ ਜਾਨੈ ਦੂਰਿ ॥1॥

ਐਸੀ ਇਸਤ੍ਰੀ ਇਕ ਰਾਮਿ ਉਪਾਈ ॥ ਉਨਿ ਸਭੁ ਜਗੁ ਖਾਇਆ ਹਮ ਗੁਰਿ ਰਾਖੇ ਮੇਰੇ ਭਾਈ ॥

ਇੱਕ ਗੁਰੂ ਦੇ ਬੋਲ
- ਅੰਮ੍ਰਿਤ ਬਚਨ ਸਤਿਗੁਰ ਕੀ ਬਾਣੀ ਜੋ ਬੋਲੈ ਸੋ ਮੁਖਿ ਅੰਮ੍ਰਿਤੁ ਪਾਵੈ ॥
- ਖੂਬੁ ਤੇਰੀ ਪਗਰੀ ਮੀਠੇ ਤੇਰੇ ਬੋਲ ॥

ਇੱਕ ਮੂਰਖ ਮਨ ਅਜਾਣ ਦੇ ਬੋਲ
- ਫਿਕਾ ਬੋਲਿ ਵਿਗੁਚਣਾ ਸੁਣਿ ਮੂਰਖ ਮਨ ਅਜਾਣ ॥
- ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ ॥ ਫਿਕੋ ਫਿਕਾ ਸਦੀਐ ਫਿਕੇ ਫਿਕੀ ਸੋਇ ॥ ਫਿਕਾ ਦਰਗਹ ਸਟੀਐ ਮੁਹਿ ਥੁਕਾ ਫਿਕੇ ਪਾਇ ॥ ਫਿਕਾ ਮੂਰਖੁ ਆਖੀਐ ਪਾਣਾ ਲਹੈ ਸਜਾਇ ॥
...ਆਦਿ ਆਦਿ ਬੋਲ ਬੜੀ ਕਿਸਮ ਦੇ ਹਨ।

ਪਰ... ਸਿਖਾ ਜਿਤੁ ਬੋਲਿਐ ਪਤਿ ਪਾਈਐ ਸੋ ਬੋਲਿਆ ਪਰਵਾਣੁ ॥
ਯਕੀਨ ਕਰ ਬੁਰੇ ਬੋਲਾਂ ਨਾਲ ਪ੍ਰੀਤ ਟੁਟ ਜਾਂਦੀ ਹੈ, ਮਿੱਠੇ ਬੋਲਾਂ ਨਾਲ ਹੀ ਪ੍ਰੀਤ ਬਣਦੀ ਹੈ।

ਟੂਟਿ ਪਰੀਤਿ ਗਈ ਬੁਰ ਬੋਲਿ ॥ ਦੂਜੇ ਪਾਸੇ... ਗੰਢੁ ਪਰੀਤੀ ਮਿਠੇ ਬੋਲ ॥

ਇਸ ਲਈ ਸਿੱਖਾ ਮੇਰੀ ਵੀਚਾਰ ਤਾਂ ਹੈ ਸੁਭ ਬਚਨ ਬੋਲਿ ਗੁਨ ਅਮੋਲ ॥

ਗੁਰਸਿਖਾਂ ਦੇ ਬੋਲ ਬਲਿਹਾਰੀ ਤਿਨ੍ਹਾਂ ਗੁਰਸਿੱਖਾਂ ਗੁਰਮਤਿ ਬੋਲ ਬੋਲਦੇ ਮਿਠਾ ਭਾਈ ਗੁਰਦਾਸ ਜੀ


ਜੇ ਕਿਸੇ ਪਾਠਕ ਨੇ ਕੁਮੈਂਟ ਕਰਨਾ ਹੋਵੇ ਤਾਂ ਇੱਥੇ ਕਲਿੱਕ ਕਰਕੇ ਕਰ ਸਕਦਾ ਹੈ।


ਵਾਹਿ ਗੁਰੂ ਜੀ ਕਾ ਖ਼ਾਲਸਾ, ਵਾਹਿ ਗੁਰੂ ਜੀ ਕੀ ਫ਼ਤਿਹ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।



Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org  and cannot be held responsible for their views.  Read full details....

Go to Top