ਹੁਕਮ ਸ਼ੇਰ ਨੂੰ
ਫਾਂਸੀ ਦਾ ਜਦੋਂ ਸੁਣਿਆਂ, ਸਿੱਖ ਜਗਤ
ਅੰਦਰ ਹਾਹਾਕਾਰ ਹੋ ਗਈ ।
ਜਿਹੜੇ ਦੇਸ਼ ਲਈ ਫਾਂਸੀਆਂ ਰਹੇ ਚੜਦੇ,
ਦੇਖੋ ਉਹਨਾਂ ਦੀ ਦੁਸ਼ਮਣ ਸਰਕਾਰ ਹੋ ਗਈ ।
ਹੱਕ ਸੱਚ ਨੂੰ ਫਾਂਸੀ ਤੇ ਚਾੜਨੇ ਲਈ,
ਬਹੁ ਗਿਣਤੀ ਕਿਓਂ ਅੱਜ ਤਿਆਰ ਹੋ ਗਈ ।
ਸਿੱਖਾਂ ਵਾਸਤੇ ਸਾਂਝੇ ਕਾਨੂੰਨ ਹੀ ਨਹੀਂ,
ਰਾਜਨੀਤੀ ਹੀ ਅੱਜ ਬਦਕਾਰ ਹੋ ਗਈ ।
ਕੋਈ ਆਖਕੇ ਓਸਨੂੰ
ਦੇਸ਼ ਧ੍ਰੋਹੀ, ਉਹਨੂੰ ਫਾਂਸੀ ਚੜ੍ਹਾਉਣ
ਦੀ ਗੱਲ ਕਰਦਾ ।
ਕੋਈ ਅਣਖ ਦਾ ਉਸਨੂੰ ਪ੍ਰਤੀਕ ਕਹਿਕੇ,
ਉੱਚੀ ਨਾਅਰੇ ਲਗਾਉਣ ਦੀ ਗੱਲ ਕਰਦਾ ।
ਕੋਈ ਸੰਗਤ ਦੇ ਭਾਰੀ ਦਬਾਅ ਥੱਲੇ, ਉਸਦੀ
ਫਾਂਸੀ ਰੁਕਵਾਉਣ ਦੀ ਗੱਲ ਕਰਦਾ ।
ਕੋਈ ਸੂਰਮੇ ਸਿੰਘ ਦੇ ਨਾਮ ਉੱਤੇ, ਆਪਣੀ
ਨੀਤੀ ਚਮਕਾਉਣ ਦੀ ਗੱਲ ਕਰਦਾ ।
ਸ਼ੇਰ ਹੱਸ ਕੇ ਆਖਿਆ
ਵੀਰਨੋ ਉਏ, ਫਾਂਸੀ ਜਾਣ ਨਾਂ ਐਵੈਂ ਘਬਰਾ
ਜਾਣਾ ।
ਮੌਤ ਨਾਲ ਸ਼ਹੀਦ ਦਾ ਜਨਮ ਹੁੰਦਾ, ਖੁਸੀ
ਜਨਮ ਦੀ ਤੁਸਾਂ ਮਨ੍ਹਾ ਜਾਣਾ ।
ਜਿਸ ਦਿਨ ਵੀ ਸਿੰਘ ਨੂੰ ਲੱਗੇ ਫਾਂਸੀ,
ਝੰਡੇ ਕੇਸਰੀ ਘਰੇ ਲਹਿਰਾਅ ਜਾਣਾ ।
ਅੰਗ-ਅੰਗ ਸ਼ਰੀਰ ‘ਚੋਂ ਕੱਢ ਮੇਰਾ,
ਲੋੜਵੰਦਾਂ ਦੇ ਤਾਂਈਂ ਪਹੁੰਚਾ ਜਾਣਾ । |
ਅੰਗ ਦਾਨ ਦੀ ਜਿਹੜਾ ਵਸੀਅਤ
ਕਰਦਾ, ਕਾਹਤੋਂ ਉਸੇ ਨੂੰ ਫਾਂਸੀ ਦੀ
ਲੋੜ ਜਾਪੇ ।
ਲੋਕਾਂ ਦਾ ਜੋ ਮਰਕੇ ਵੀ ਭਲਾ ਚਾਹਵੇ,
ਉਹਦੇ ਇਸ਼ਕ ਦਾ ਮੌਤ ਕਿਓਂ ਤੋੜ ਜਾਪੇ ।
ਜਿੱਥੇ ਹੱਕ-ਇਨਸਾਫ਼ ਨੂੰ ਮਿਲੇ ਫਾਂਸੀ,
ਲੋਕ ਤੰਤਰ ਨੂੰ ਹੋ ਗਿਆ ਕ੍ਹੋੜ ਜਾਪੇ ।
ਜੁਲਮ ਰੋਕਣ ਦੇ ਲਈ ਘੱਟ ਗਿਣਤੀਆਂ ਤੇ,
ਅੰਤਰ-ਦੇਸੀ ਕਾਨੂੰਨ ਦੀ ਥੋੜ ਜਾਪੇ ।
ਰਹਿਮ ਵਾਲੀ ਅਪੀਲ ਜੋ ਨਹੀਂ
ਕਰਦਾ, ਲੋਕੋ ਓਸਦਾ ਸੋਚ ਆਧਾਰ ਦੇਖੋ ।
ਰੱਦ ਕਰ ਰਿਹਾ ਥੋਥੇ ਕਾਨੂੰਨ ਨੂੰ ਜੋ,
ਮਾਨਵ ਧਰਮ ਲਈ ਓਸਦਾ ਪਿਆਰ ਦੇਖੋ ।
ਦਮ ਤੋੜਨ ਇਨਸਾਫ ਦੀ ਝਾਕ ਅੰਦਰ, ਲੱਖਾਂ
ਲੋਕ ਅੱਜ ਬਣੇ ਲਾਚਾਰ ਦੇਖੋ ।
ਘੱਟ ਗਿਣਤੀ ਨੂੰ ਕਿੰਝ ਹੜੱਪ ਕਰਦਾ,
ਬਹੁ-ਗਿਣਤੀ ਦਾ ਘਾਤਕ ਹਥਿਆਰ ਦੇਖੋ ।
ਆਓ ਸਿੰਘ ਬਲਵੰਤ ਤੋਂ ਸੇਧ ਲੈਕੇ,
ਰਸਤੇ ਆਪਣੇ ਅੱਜ ਰੁਸ਼ਨਾਅ ਲਈਏ ।
ਕੰਮ ਆਈਏ ਜਿਓਂਦੇ ਮਨੁੱਖਤਾ ਦੇ, ਮਰਨੋ
ਬਾਅਦ ਵੀ ਸੇਵਾ ਨਿਭਾਅ ਲਈਏ ।
ਜੇਕਰ ਜੀਵੀਏ, ਅਣਖ ਦੇ ਨਾਲ ਕੇਵਲ,
ਸਿੰਘਾ ਵਾਲੀ ਜ਼ਮੀਰ ਜਗਾਅ ਲਈਏ ।
ਹੱਕ,ਸੱਚ,ਇਨਸਾਫ ਲਈ ਜੂਝ ਮਰਨਾ, ਏਹੋ
ਜੀਵਨ ਆਦਰਸ਼ ਬਣਾਅ ਲਈਏ । |