Share on Facebook

Main News Page

ਮਹਿਜ਼ ਚੰਦ ਵੋਟਾਂ ਖਾਤਿਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਦੀ ਪਾਲਣਾ ਕਰਨ ਵਾਲੇ ਸਿੱਖਾਂ ਨੂੰ ਸਬਕ ਸਿਖਾਇਆ ਜਾ ਰਿਹਾ ਹੈ

* ਇਕ ਪਾਸੇ ਤਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹੋਏ ਹੁਕਮਨਾਮਿਆਂ ਦੀ ਪਾਲਣਾ ਯਕੀਨੀ ਬਨਾਉਣ ਲਈ ਹਰ ਬਾਦਲ ਵਿਰੋਧੀ ਨੂੰ ਡੰਡੇ ਦੇ ਜੋਰ ਨਾਲ ਮਨਾਉਣ ਵੱਲ ਲੱਗੇ ਹੋਏ ਹਨ। ਲੇਕਿਨ 17 ਮਈ 2007 ਦੇ ਹੋਏ ਹੁਕਮਨਾਮੇ ਨੂੰ ਲਾਗੂ ਕਰਵਾਉਣ ਲਈ ਆਪਣੀ ਚੁੱਪ ਨਹੀਂ ਤੋੜ ਰਹੇ: ਸਰਨਾ

ਬਠਿੰਡਾ, 3 ਜਨਵਰੀ (ਕਿਰਪਾਲ ਸਿੰਘ): ਮਹਿਜ਼ ਚੰਦ ਵੋਟਾਂ ਖਾਤਿਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਦੀ ਪਾਲਣਾ ਕਰਨ ਵਾਲੇ ਸਿੱਖਾਂ ਨੂੰ ਸਬਕ ਸਿਖਾਇਆ ਜਾ ਰਿਹਾ ਹੈ। ਇਹ ਸ਼ਬਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ: ਪਰਮਜੀਤ ਸਿੰਘ ਸਰਨਾ ਨੇ ਈਮੇਲ ਰਾਹੀਂ ਭੇਜੇ ਇੱਕ ਪ੍ਰੈੱਸ ਨੋਟ ਵਿੱਚ ਕਹੇ। ਬੀਤੇ ਕੱਲ੍ਹ ਭੀਖੀ ਪੁਲਿਸ ਵੱਲੋਂ ਪੰਥ ਪ੍ਰਚਾਰਕ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਗ੍ਰਿਫਤਾਰ ਕਰਨ ਅਤੇ ਸਿੱਖ ਸੰਗਤਾਂ ਉਤੇ ਅੰਨ੍ਹੇ ਲਾਠੀਚਾਰਜ ਨੂੰ ਅਣਮਨੁੱਖੀ ਅਤੇ ਸੂਬੇ ਵਿੱਚ ਸਿੱਖਾਂ ਦੀ ਨਸਲਕੁੱਸ਼ੀ ਕਰਾਰ ਦਿੰਦਿਆˆ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਪਾਸੋਂ ਮੰਗ ਕਰਦਿਆਂ ਕਿਹਾ ਕਿ ਉਹ ਸੂਬੇ ਦੀ ਪੰਥਕ ਕਹਾਉਣ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਰੋਕਣ ਲਈ ਅੱਗੇ ਆਉਣ।

ਸ੍ਰ: ਸਰਨਾ ਨੇ ਦੱਸਿਆ ਕਿ ਭੀਖੀ ਵਿਖੇ ਚੱਲ ਰਹੇ ਗੁਰਮਤਿ ਸਮਾਗਮ ਵਿੱਚ ਪੁਲਿਸ ਦੀ ਦਖਲ ਅੰਦਾਜ਼ੀ ਸੂਬੇ ਦੀ ਪੰਥਕ ਕਹਾਉਣ ਵਾਲੀ ਸਰਕਾਰ ਦੀ ਇਕ ਸੋਚੀ ਸਮਝੀ ਸਾਜਿਸ਼ ਹੈ, ਜਿਸ ਤਹਿਤ ਮਹਿਜ਼ ਚੰਦ ਵੋਟਾਂ ਖਾਤਿਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਦੀ ਪਾਲਣਾ ਕਰਨ ਵਾਲੇ ਸਿੱਖਾਂ ਨੂੰ ਸਬਕ ਸਿਖਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਖਬਾਰਾਂ ਵਿੱਚ ਛਪੀਆਂ ਖਬਰਾਂ ਅਕਾਲੀ ਸਰਕਾਰ ਦੀ ਇਸ ਗੁਪਤ ਨੀਤੀ ਦਾ ਪਰਦਾਫਾਸ਼ ਕਰ ਰਹੀਆਂ ਹਨ ਕਿ ਪਹਿਲਾਂ ਤਾਂ ਸੌਦਾ ਸਾਧ ਦੇ ਸਮਰਥਕਾਂ ਨੂੰ ਸਵੇਰੇ 8:00 ਵਜੇ ਤੋਂ ਲੈ ਕੇ 2:00 ਵਜੇ ਤੱਕ ਪੁਲਿਸ ਦੀ ਛਤਰ ਛਾਇਆ ਹੇਠ ਕੂੜ ਪ੍ਰਚਾਰ ਕਰਨ ਦਾ ਮੌਕਾ ਦਿੱਤਾ ਗਿਆ ਅਤੇ ਬਾਅਦ ਵਿੱਚ ਦਸਮੇਸ਼ ਪਿਤਾ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਚੱਲ ਰਹੇ ਗੁਰਮਤਿ ਸਮਾਗਮਾਂ ਨੂੰ ਤਾਰਪੀਡੋ ਕਰਨ ਲਈ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਕ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਇਕ ਬਾਦਲ ਪੱਖੀ ਆਗੂ ਵੀ ਸਿੱਖ ਸੰਗਤਾਂ ਦੇ ਸਵਾਲਾਂ ਦਾ ਜਦੋਂ ਜਵਾਬ ਨਾ ਦੇ ਸਕਿਆ ਤਾਂ ਜਿਲ੍ਹਾ ਪੁਲਿਸ ਨੇ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਲਈ ਪੁੱਜੀਆਂ ਸੰਗਤਾਂ ਉੱਪਰ ਅੰਨ੍ਹੇਵਾਹ ਲਾਠੀਚਾਰਜ ਕੀਤਾ ਅਤੇ ਫਿਰ ਅਮਨ ਸ਼ਾਤੀ ਕਾਇਮ ਰੱਖਣ ਦੇ ਨਾਮ 'ਤੇ ਕਰਫੀਊ ਲਾਉਣ ਦਾ ਐਲਾਨ ਕਰ ਦਿੱਤਾ ਗਿਆ।

ਸ੍ਰ: ਸਰਨਾ ਨੇ ਕਿਹਾ ਕਿ ਇਕ ਪਾਸੇ ਤਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹੋਏ ਹੁਕਮਨਾਮਿਆਂ ਦੀ ਪਾਲਣਾ ਯਕੀਨੀ ਬਨਾਉਣ ਲਈ ਹਰ ਬਾਦਲ ਵਿਰੋਧੀ ਨੂੰ ਡੰਡੇ ਦੇ ਜੋਰ ਨਾਲ ਮਨਾਉਣ ਵੱਲ ਲੱਗੇ ਹੋਏ ਹਨ। ਲੇਕਿਨ 17 ਮਈ 2007 ਦੇ ਹੋਏ ਹੁਕਮਨਾਮੇ ਨੂੰ ਲਾਗੂ ਕਰਵਾਉਣ ਲਈ ਆਪਣੀ ਚੁੱਪ ਨਹੀਂ ਤੋੜ ਰਹੇ। ਉਨ੍ਹਾਂ ਕਿਹਾ ਕਿ ਜਥੇਦਾਰ ਅਕਾਲ ਤਖਤ ਸਾਹਿਬ ਅਤੇ ਪੰਜਾਬ ਦੀ ਅਖੌਤੀ ਪੰਥਕ ਸਰਕਾਰ ਦੇ ਆਗੂ ਸਿੱਖ ਸੰਗਤਾਂ ਦੇ ਜ਼ਜਬਾਤਾਂ ਦਾ ਇਮਤਿਹਾਨ ਨਾ ਲੈਣ ਅਤੇ ਬਾਬਾ ਦਾਦੂਵਾਲ ਨੂੰ ਤੁਰੰਤ ਰਿਹਾ ਕਰਕੇ ਦੋਸ਼ੀ ਪੁਲਿਸ ਅਧਿਕਾਰੀਆˆ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਤਾੜਨਾ ਕੀਤੀ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾˆ ਦਸਮ ਪਿਤਾ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਚੱਲ ਰਹੇ ਗੁਰਮਤਿ ਸਮਾਗਮਾਂ ਵਿੱਚ ਭੀਖੀ ਪੁਲਿਸ ਵੱਲੋਂ ਪਾਇਆ ਗਿਆ ਖਲਲ ਅਤੇ ਸਿੱਖ ਸੰਗਤਾਂ ਉਤੇ ਕੀਤਾ ਗਿਆ ਅੰਨ੍ਹਾ ਲਾਠੀਚਾਰਜ ਪੰਜਾਬ ਸਰਕਾਰ ਦੇ ਕੱਫ਼ਨ ਵਿੱਚ ਆਖਰੀ ਕਿੱਲ ਸਾਬਤ ਹੋਵੇਗਾ। ਉਨ੍ਹਾਂ ਸਮੂਹ ਸਿੱਖ ਸੰਗਤਾਂ ਅਤੇ ਪੰਥਕ ਜਥੇਬੰਦੀਆˆ ਨੂੰ ਅਪੀਲ ਕੀਤੀ ਕਿ ਉਹ ਸੌਦਾ ਸਾਧ ਦੇ ਮਨਸੂਬਿਆˆ ਨੂੰ ਅਸਫਲ ਕਰਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਨੂੰ ਲਾਗੂ ਕਰਨ ਲਈ ਇਕ ਮੰਚ ਤੇ ਇਕੱਠੇ ਹੋਣ।


Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top