![]() |
Share on Facebook | |
ਨਵੀਂ ਦਿੱਲੀ ਵਿਖੇ ਸਿੱਖ
ਕਤਲੇਆਮ ਪੀੜਤਾਂ ਵਲੋਂ ਰੋਸ ਪ੍ਰਦਰਸ਼ਨ
ਇਹ ਰੈਲੀ ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ (ਏ.ਆਈ.ਐਸ. ਐਸ.ਐਫ.), ਨੈਸ਼ਨਲ 1984 ਵਿਕਟਿਮਜ਼ ਜਸਟਿਸ ਐਂਡ ਵੈਲਫੇਅਰ ਸੁਸਾਇਟੀ ਤੇ ਸਿਖਜ਼ ਫਾਰ ਜਸਟਿਸ ਵਲੋਂ ਕੀਤਾ ਗਿਆ ਸੀ। ਕਰਨੈਲ ਸਿੰਘ ਪੀਰ ਮੁਹੰਮਦ ਨੇ ਮੰਗ ਕੀਤੀ ਕਿ ਭਾਰਤ ਨੂੰ ਸਿਖਾਂ ਦੇ ਕਾਤਲਾਂ ਨੂੰ ਬਚਾਉਣ ਤੇ ਉਨ੍ਹਾਂ ਦੀ ਪੈਰਵਾਈ ਕਰਨ ਦੀ ਨੀਤੀ ਨੂੰ ਛਡ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਪੀੜਤ ਭਾਰਤ ਵਿਚ ਅਮਰੀਕੀ ਰਾਜਦੂਤ ਨੂੰ ਵੀ ਮੰਗ ਪਤਰ ਦੇ ਕੇ ਮੰਗ ਕਰਨਗੇ ਕਿ ਉਨ੍ਹਾਂ ਦੀ ਸਰਕਾਰ 1984 ਦੇ ਪੀੜਤਾਂ ਦਾ ਪਖ ਲਵੇ। ਨੈਸ਼ਨਲ 1984 ਵਿਕਟਿਮਸ ਜਸਟਿਸ ਐਂਡ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਾਬੂ ਸਿੰਘ ਦੁਖੀਆ ਨੇ ਕਿਹਾ ਕਿ ਪਿਛਲੇ 26 ਸਾਲਾਂ ਤੋਂ ਭਾਰਤ ਵਿਚ 1984 ਦੇ ਪੀੜਤਾਂ ਨੂੰ ਇਨਸਾਫ ਨਹੀਂ ਮਿਲ ਰਿਹਾ ਤੇ ਹੁਣ ਜਦੋਂ ਕੌਮਾਂਤਰੀ ਪਧਰ ‘ਤੇ ਇਨਸਾਫ ਲੈਣ ਲਈ ਯਤਨ ਕੀਤੇ ਜਾ ਰਹੇ ਹਨ ਤਾਂ ਕਾਂਗਰਸ (ਆਈ) ਦੇ ਆਗੂ ਉਨ੍ਹਾਂ ਦੇ ਯਤਨਾਂ ਨੂੰ ਢਾਹ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਮਲ ਨਾਥ ਨੂੰ ਮੰਤਰੀ ਮੰਡਲ ਵਿਚੋਂ ਨਾ ਕਢਿਆ ਗਿਆ ਤਾਂ ਪੀੜਤ ਭੁਖ ਹੜਤਾਲ ਕਰਨਗੇ। |
|
|
Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views. Read full details.... |
![]() |