Share on Facebook

Main News Page

ਪ੍ਰੋ. ਦਰਸ਼ਨ ਸਿੰਘ ਖਾਲਸਾ ਨੇ ਬਟਾਲਾ ਨੇੜੇ ਕੀਰਤਨ ਦੀ ਹਾਜ਼ਰੀ ਭਰੀ

ਸ. ਜੋਗਿੰਦਰ ਸਿੰਘ ਜੋ ਓਸਲੋ, ਨਾਰਵੇ ਵਿਖੇ ਰਹਿੰਦੇ ਹਨ, ਉਨ੍ਹਾਂ ਦੇ ਮਾਤਾ ਜੀ ਕੁੱਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ। ਮਾਤਾ ਜੀ ਦੀ ਅੰਤਿਮ ਅਰਦਾਸ ਸਮੇਂ ਉਚੇਚੇ ਤੌਰ ਤੇ ਪ੍ਰੋ. ਦਰਸ਼ਨ ਸਿੰਘ ਜੀ ਸਾਬਕਾ ਸੇਵਾਦਾਰ ਸ੍ਰੀ ਅਕਾਲ ਤਖ਼ਤ ਨੇ ਹਾਜ਼ਰੀ ਭਰਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਵਿਆਖਿਆ ਦੁਆਰਾ ਨਿਹਾਲ ਕੀਤਾ।

ਉਨ੍ਹਾਂ ਨਾਲ ਵਿਸ਼ੇਸ਼ ਤੌਰ ਤੇ ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਦੇ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਦਦੇਹਰ ਅਤੇ ਭਾਈ ਗੁਰਜੰਟ ਸਿੰਘ ਰੂਪੋਵਾਲੀ ਵੀ ਹਾਜ਼ਰ ਹੋਏ। ਪਰਿਵਾਰ ਅਤੇ ਸੰਗਤ ਵੱਲੋਂ ਪ੍ਰੋ. ਦਰਸ਼ਨ ਸਿੰਘ ਜੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਨਮਾਨਿਤ ਕੀਤਾ ਗਿਆ। ਜਰਮਨੀ ਤੋਂ ਪਹੁੰਚੇ ਵੀਰ ਨਰਿੰਦਰ ਸਿੰਘ ਫਰੈਂਕਫਰਟ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਤਾਂ ਬਥੇਰੇ ਪ੍ਰੋ. ਦਰਸ਼ਨ ਸਿੰਘ ਜੀ ਨਾਲ ਖੜੇ ਸਨ, ਪਰ ਅੱਜ ਪਤਾ ਲੱਗਦਾ ਹੈ ਕਿ ਸੱਚ-ਮੁੱਚ ਸਚਾਈ ਦਾ ਸਾਥ ਕਿੰਨੇ ਲੋਕ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਦੀਆਂ ਸੰਗਤਾਂ ਉਨ੍ਹਾਂ ਦੇ ਨਾਲ ਖੜੀਆਂ ਹਨ ਤੇ ਅਖੀਰ ਜਿੱਤ ਸਚ ਦੀ ਹੀ ਹੋਵੇਗੀ।


Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top