Share on Facebook

Main News Page

ਠੱਗ ਸਮਾਜ ਨੇ ਪਾਲ ਸਿੰਘ ਪੁਰੇਵਾਲ ਨੂੰ ਬਹਿਸ ਲਈ ਵੰਗਾਰਿਆ

ਆਨੰਦਪੁਰ ਸਾਹਿਬ: ਠੱਗ ਸਮਾਜ ਵੱਲੋਂ ਨਾਨਕਸ਼ਾਹੀ ਕੈਲੰਡਰ ਦੇ ਵਿਵਾਦ ਬਾਰੇ ਪਾਲ ਸਿੰਘ ਪੁਰੇਵਾਲ ਪੁਰੇਵਾਲ ਨੂੰ ਬਹਿਸ ਦੀ ਚੁਣੌਤੀ ਦਿੱਤੀ ਹੈ। ਇਸ ਮਸਲੇ ‘ਤੇ ਵਿਚਾਰ ਕਰਨ ਲਈ ਠੱਗ ਸਮਾਜ ਦੇ ਆਗੂਆਂ ਦੀ ਬੈਠਕ ਧੁੰਮਾ ਦੀ ਪ੍ਰਧਾਨਗੀ ਹੇਠ ਹੋਈ। ਇਨ੍ਹਾਂ ਸਾਰੇ ਠੱਗਾਂ ਨੇ ਸੋਧੇ ਗਏ ਨਾਨਕਸ਼ਾਹੀ ਕੈਲੰਡਰ ਖ਼ਿਲਾਫ਼ ਪ੍ਰਚਾਰ ਕਰ ਰਹੇ ਪਾਲ ਸਿੰਘ ਪੁਰੇਵਾਲ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੰਦਿਆਂ ਕਿਹ, ਕਿ ਜੇਕਰ ਸ. ਪੁਰੇਵਾਲ ਨੂੰ ਕੈਲੰਡਰ ਵਿਚ ਕੀਤੀਆਂ ਗਈਆਂ ਸੋਧਾਂ ਪ੍ਰਤੀ ਕੋਈ ਸ਼ੰਕਾ ਹੈ ਤਾਂ ਉਹ ਕਿਸੇ ਵੇਲੇ ਵੀ ਆ ਕੇ ਉਨ੍ਹਾਂ ਨਾਲ ਵਿਚਾਰ ਕਰ ਸਕਦਾ ਹੈ।

ਜ਼ਿਕਰਯੋਗ ਹੈ ਕਿ ਸਿੱਖਾਂ ਦੇ ਇਕ ਵੱਡੇ ਹਲਕੇ ਵੱਲੋਂ ਨਾਨਕਸ਼ਾਹੀ ਕੈਲੰਡਰ ਦੀਆਂ ਸੋਧਾਂ ਨੂੰ ਰੱਦ ਕਰਦੇ ਹੋਏ ਸ. ਪੁਰੇਵਾਲ ਵੱਲੋਂ ਬਣਾਏ ਮੂਲ ਕੈਲੰਡਰ ਦੇ ਹਿਸਾਬ ਨਾਲ ਹੀ ਦਿਨ-ਤਿਉਹਾਰ ਮਨਾਉਣ ਦਾ ਫ਼ੈਸਲਾ ਕੀਤਾ ਹੈ। ਧੁੰਮਾ ਨੇ ਕਿਹਾ ਕਿ ਠੱਗ ਸਮਾਜ, ਸਿੱਖ ਵਿਦਵਾਨ ਤੇ ਨਿਹੰਗ ਸਿੰਘ ਜਥੇਬੰਦੀਆਂ ਦੀ ਅਗਵਾਈ ਹੇਠ ਬਣੀ ਕਮੇਟੀ ਕਿਸੇ ਵੀ ਮੰਚ ‘ਤੇ ਇਕੱਲੇ ਸ. ਪੁਰੇਵਾਲ ਹੀ ਨਹੀਂ, ਬਲਕਿ ਹਰ ਕਿਸੇ ਦੀ ਤਸੱਲੀ ਤਰਕ ਨਾਲ ਕਰਵਾਉਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸ. ਪੁਰੇਵਾਲ ਨੂੰ ਚਾਹੀਦਾ ਹੈ ਕਿ ਉਹ ਸਿੱਖ ਕੌਮ ਦੀ ਵੱਖਰੀ ਸ਼ਾਨ ਨੂੰ ਦਰਸਾਉਂਦੇ ਨਾਨਕਸ਼ਾਹੀ ਕੈਲੰਡਰ ਬਾਰੇ ਕੌਮ ਨੂੰ ਗੁੰਮਰਾਹ ਕਰਨ ਵਾਲਾ ਪ੍ਰਚਾਰ ਕਰਨਾ ਬੰਦ ਕਰਨ।

ਧੁੰਮਾ ਨੇ ਕਿਹਾ, ਕਿ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨੇ ਖੁਦ ਸੋਧੇ ਗਏ ਨਾਨਕਸ਼ਾਹੀ ਕੈਲੰਡਰ ਦੀਆਂ ਸੋਧਾਂ ਨੂੰ ਪ੍ਰਵਾਨ ਕਰਦਿਆਂ ਦਸਤਖ਼ਤ ਕੀਤੇ ਸਨ। ਇਸ ਲਈ ਉਨ੍ਹਾਂ ਨੂੰ ਇਸ ਕੈਲੰਡਰ ਦਾ ਵਿਰੋਧ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਉਹ ਵਿਰੋਧ ਕਰਦੇ ਹਨ, ਤਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਚਾਹੀਦਾ ਹੈ, ਕਿ ਉਹ ਖੁਦ ਜਥੇਦਾਰ ਨੰਦਗੜ੍ਹ ਨੂੰ ਇਸ ਮਾਮਲੇ ਬਾਰੇ ਪੁੱਛਣ, ਤੇ ਜੇਕਰ ਫਿਰ ਵੀ ਉਹ ਨਹੀਂ ਹਟਦੇ ਤਾਂ ਨਿਯਮਾਂ ਅਨੁਸਾਰ ਉਨ੍ਹਾਂ ਨੂੰ ਕਾਰਵਾਈ ਅਧੀਨ ਲਿਆਂਦਾ ਜਾਵੇ। ਇਸ ਮੌਕੇ ਹਾਜ਼ਰ ਠੱਗਾਂ ਨੇ ਕਿਹਾ ਕਿ ਉਹ ਸਾਰੇ ਸੋਧੇ ਗਏ ਨਾਨਕਸ਼ਾਹੀ ਕੈਲੰਡਰ ਦੇ ਹੱਕ ਵਿਚ ਹਨ, ਤੇ ਇਹ ਕੈਲੰਡਰ ਸਿੱਖ ਕੌਮ ਦੇ ਪੰਜਾਂ ਤਖਤਾਂ ਵੱਲੋਂ ਪ੍ਰਵਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੈਲੰਡਰ ਦਾ ਵਿਰੋਧ ਕਰਨਾ ਤਖਤਾਂ ਦਾ ਨਿਰਾਦਰ ਕਰਨ ਦੇ ਬਰਾਬਰ ਹੈ।


Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top