Share on Facebook

Main News Page

ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਹਦੂਦ ਅੰਦਰ ਕਿਸੇ ਵੀ ਪਾਰਟੀ ਨੂੰ ਕਾਨਫਰੰਸ ਦੀ ਇਜਾਜ਼ਤ ਨਹੀਂ ਮਿਲੇਗੀ

ਤਲਵੰਡੀ ਸਾਬੋ, (5 ਅਪ੍ਰੈਲ,ਪੀ.ਐਸ.ਐਨ):-ਇਸ ਵਾਰ ਮੇਲਾ ਵਿਸਾਖੀ ਤਲਵੰਡੀ ਸਾਬੋ 'ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਹਦੂਦ ਅੰਦਰ ਕਿਸੇ ਵੀ ਸਿਆਸੀ ਪਾਰਟੀ ਨੂੰ ਸਿਆਸੀ ਕਾਨਫਰੰਸ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਹ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਸਥਾਨਕ ਮੇਲਾ ਸਬ ਕਮੇਟੀ ਵੱਲੋਂ ਅੱਜ ਕੀਤੀ ਗਈ ਮੀਟਿੰਗ ਵਿਚ ਲਿਆ ਗਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ: ਮੋਹਣ ਸਿੰਘ ਬੰਗੀ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਜਿਥੇ ਮੇਲਾ ਵਿਸਾਖੀ ਦਾ ਤਿਉਹਾਰ ਵਿਸ਼ੇਸ਼ ਤੌਰ 'ਤੇ ਮਨਾਇਆ ਜਾਂਦਾ ਹੈ, ਵਿਖੇ ਸੰਗਤਾਂ ਲੱਖਾਂ ਦੀ ਤਾਦਾਦ ਵਿਚ ਪਹੁੰਚਦੀਆਂ ਹਨ। ਸਿਆਸੀ ਕਾਨਫਰੰਸਾਂ, ਜੋ ਤਖ਼ਤ ਸਾਹਿਬ ਦੀ ਹਦੂਦ ਅੰਦਰ ਬਹੁਤ ਜ਼ਿਆਦਾ ਥਾਂ ਘੇਰ ਲੈਂਦੀਆਂ ਹਨ, ਸਦਕਾ ਮੇਲੇ ਵਿਚ ਸ਼ਿਰਕਤ ਕਰਨ ਵਾਲੀਆਂ ਸੰਗਤਾਂ ਲਈ ਵੱਡਾ ਵਿਘਨ ਦਾ ਕਾਰਨ ਬਣਦੀਆਂ ਹਨ। ਮੀਟਿੰਗ ਵਿਚ ਸ: ਸੁਰਜੀਤ ਸਿੰਘ ਰਾਪੁਰ, ਮਨਜੀਤ ਸਿੰਘ ਬੱਪੀਆਣਾ, ਬੀਬੀ ਦਵਿੰਦਰ ਕੌਰ, ਜਗਰੂਪ ਸਿੰਘ ਢਿੱਲੋਂ, ਸੁਖਦੇਵ ਸਿੰਘ ਦਿਆਲਪੁਰਾ, ਸੁਖਦੇਵ ਸਿੰਘ ਬਾਹੀਆ, ਚਤਿੰਨ ਸਿੰਘ ਸਮਾਂਓ (ਸਾਰੇ ਮੈਂਬਰ ਸ਼੍ਰੋਮਣੀ ਕਮੇਟੀ) ਅਤੇ ਤਖ਼ਤ ਸਾਹਿਬ ਦੇ ਮੁੱਖ ਪ੍ਰਬੰਧਕ ਮੌਜੂਦ ਸਨ।


Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top