Share on Facebook

Main News Page

ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਗੁਰਮਤਿ ਪ੍ਰਚਾਰ ਕੇਂਦਰ ਡੱਲ ਵੱਲੋਂ, ਚਾਰ ਰੋਜ਼ਾ ਗੁਰਮਤਿ ਟ੍ਰੇਨਿੰਗ ਕੈਂਪ

ਖਾਲੜਾ 7 ਮਈ (ਸੰਦੀਪ ਸਿੰਘ) ਸ਼ਹੀਦ ਜਸਵੰਤ ਸਿੰਘ ਖਾਲੜਾ ਜੀ ਦੀ ਯਾਦ ‘ਚ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਗੁਰਮਤਿ ਪ੍ਰਚਾਰ ਕੇਂਦਰ ਡੱਲ ਵੱਲੋਂ, ਚਾਰ ਰੋਜ਼ਾ ਗੁਰਮਤਿ ਟ੍ਰੇਨਿੰਗ ਕੈਂਪ ਰੋਜ ਗਾਰਡਨ ਪਬਲਿਕ ਸਕੂਲ ਖਾਲੜਾ ਵਿਖੇ ਲਗਾਇਆ ਗਿਆ, ਜਿਸ ਵਿੱਚ 225 ਬੱਚਿਆਂ ਨੇ ਭਾਗ ਲਿਆ। ਜਿਨ੍ਹਾਂ ਦੇ ਵੱਖ-ਵੱਖ 8 ਗਰੁੱਪ ਬਣਾ ਕੇ ਪ੍ਰੋਫੈਸਰ ਨਛੱਤਰ ਸਿੰਘ ਜੀ ਦੀ ਅਗਵਾਈ ਹੇਠ ਪਹੁੰਚੇ ਮਿਸ਼ਨਰੀ ਸਟਾਫ ਨੇ ਗੁਰਬਾਣੀ, ਇਤਿਹਾਸ, ਰਹਿਤ ਮਰਯਾਦਾ ਦੀ ਜਾਣਕਾਰੀ ਦਿਤੀ। ਇਸ ਦੌਰਾਨ ਪ੍ਰਚਾਰਕਾਂ ਨੇ ਗੁਰਦੁਆਰਾ ਪਹਿਲੀ ਪਾਤਸ਼ਾਹੀ ਵਿਖੇ ਰੋਜਾਨਾਂ ਸ਼ਾਮ ਨੂੰ ਭਾਈ ਤਾਰੂ ਸਿੰਘ ਜੀ ਪੂਹਲਾ, ਤਾਰਾ ਸਿੰਘ ਜੀ ਵਾਂ, ਸੁੰਦਰੀ, ਕਬਿ ਗਲਿ ਲਾਵਹਿਗੇ ਆਦਿ ਧਾਰਮਿਕ ਫਿਲਮਾਂ ਪ੍ਰੋਜੈਕਟਰ ਰਾਹੀਂ ਦਿਖਾਈਆਂ ਗਈਆਂ। ਇਸ ਦੇ ਨਾਲ ਹੀ ਸਵੇਰੇ ਸ਼ਾਮ ਕਥਾ ਕੀਰਤਨ ਸਮਾਗਮ ਦੀ ਲੜੀ ਚੱਲੀ, ਅਖੀਰਲੇ ਦਿਨ ਅੰਮ੍ਰਿਤ ਵੇਲੇ ਗੁਰੂ ਘਰ ਵਿਖੇ ਹਫਤਾਵਾਰੀ ਕਲਾਸਾਂ ਚ ਆਉਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।

 

ਇਸ ਦੇ ਨਾਲ ਹੀ ਕੈਂਪ ਦੌਰਾਨ ਲਈ ਗਈ ਪ੍ਰੀਖਿਆ ਚੋਂ ਪਹਿਲੇ, ਦੂਜੇ, ਤੀਜੇ ਸਥਾਨ ‘ਤੇ ਆਉਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਸਨਮਾਨ ਚਿੰਨ੍ਹ ਦਿਤੇ ਗਏ, ਤੇ ਬਾਕੀ ਭਾਗ ਲੈਣ ਵਾਲੇ ਬੱਚਿਆਂ ਨੂੰ ਵੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਖਾਲੜਾ ਮਿਸ਼ਨ ਕਮੇਟੀ ਦੇ ਮੁੱਖ ਬੁਲਾਰੇ ਸਤਨਾਮ ਸਿੰਘ ਅਮੀਸ਼ਾਹ ਨੇ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵੱਲੌਂ ਕੀਤੇ ਜਾ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਐਮ ਡੀ ਕਾਬਲ ਸਿੰਘ, ਮੈਨੇਜਰ ਗੁਰਜੀਤ ਸਿੰਘ, ਮੈਡਮ ਜਤਿੰਦਰ ਕੌਰ, ਸਰਪੰਚ ਮੇਜਰ ਸਿੰਘ, ਸਤਨਾਮ ਸਿੰਘ ਅਮੀਸ਼ਾਹ, ਕਰਨੈਲ ਸਿੰਘ ਫੌਜੀ, ਪ੍ਰਚਾਰਕ ਗੁਰਸ਼ਰਨ ਸਿੰਘ ਡੱਲ, ਪ੍ਰਚਾਰਕ ਸੰਦੀਪ ਸਿੰਘ ਖਾਲੜਾ, ਨਿਰਮਲ ਸਿੰਘ, ਗ੍ਰੰਥੀ ਜਗਜੀਤ ਸਿੰਘ ਆਦਿ ਹਾਜਿਰ ਸਨ।

ਸੰਦੀਪ ਸਿੰਘ ਖਾਲੜਾ
ਸੰਪਰਕ 98553 41616


ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਗੁਰਮਤਿ ਪ੍ਰਚਾਰ ਕੇਂਦਰ ਡੱਲ (ਤਰਨ ਤਾਰਨ) ਵੱਲੋਂ 5.5.11 ਤੋਂ ਲੈ ਕੇ 10.5.11 ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰਲੀ (ਤਰਨ ਤਾਰਨ) ਵਿਖੇ ਚਾਰ ਰੋਜਾ ਗੁਰਮਤਿ ਟ੍ਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਚ ਪ੍ਰੋ:ਨਛੱਤਰ ਸਿੰਘ ਜੀ ਦੀ ਅਗਵਾਈ ਹੇਠ ਪਹੁੰਚੇ, ਮਿਸ਼ਨਰੀ ਪ੍ਰਚਾਰਕ ਬੱਚਿਆਂ ਨੂੰ ਗੁਰਮਤਿ ਦੀ ਸਿਖਿਆ ਦੇ ਰਹੇ ਹਨ, ਇਸ ਕੈਂਪ ਚ 600 ਵਿਦਿਆਰਥੀ ਭਾਗ ਲੈ ਰਹੇ ਹਨ।

ਸੰਦੀਪ ਸਿੰਘ ਖਾਲੜਾ
ਸੰਪਰਕ 98553 41616


Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top