Share on Facebook

Main News Page

ਅਖੌਤੀ ਜਥੇਦਾਰ ਗੁਰਬਚਨ ਸਿੰਘ ਡੇਰਾਵਾਦ ਨੂੰ ਆਪ ਹੱਲਾਸ਼ੇਰੀ ਦੇ ਰਿਹਾ ਹੈ

ਅੰਮ੍ਰਿਤਸਰ (8 ਜੂਨ ਅਰੋੜਾ)- ਬ੍ਰਹਮ ਗਿਆਨੀ ਭਗਤ ਗੁਰਕ੍ਰਿਪਾਲ ਸਿੰਘ ਜੀ ਦੇ ਸਪੁਤਰ ਬਾਬਾ ਸੰਤ ਸਿੰਘ ਜੋ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਦੇ ਨਮਿਤ ਅਜ ਪਿੰਡ ਗੁਰੂਵਾਲੀ ਵਿਖੇ ਕੀਰਤਨ ਅਤੇ ਅਰਦਾਸ ਸਮਾਗਮ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸੰਤ ਬਾਬਾ ਸੰਤ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਬਾਬਾ ਸੰਤ ਸਿੰਘ ਦੀ ਜੀਵਨੀ 'ਤੇ ਰੌਸ਼ਨੀ ਪਾਈ ਤੇ ਕਿਹਾ, ਕਿ ਸੰਤ ਜੀ ਪੂਰਨ ਮਹਾਂਪੁਰਸ਼ ਸਨ ਜਿਨ੍ਹਾਂ ਨੇ ਪ੍ਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਇਆ ਤੇ ਸੰਗਤਾਂ ਨੂੰ ਗੁਰੂ ਚਰਨਾਂ ਤੇ ਪ੍ਰਮਾਤਮਾ ਦੇ ਨਾਮ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਬਾਬਾ ਬਿਧੀ ਚੰਦ ਸੰਪਰਦਾ ਦੇ ਮੁੱਖੀ ਬਾਬਾ ਦਇਆ ਸਿੰਘ ਜੀ ਸੁਰ ਸਿੰਘ ਵਾਲਿਆਂ ਵਲੋਂ ਸੰਤ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਗਿਆਨੀ ਸਰੂਪ ਸਿੰਘ ਨੇ ਕਿਹਾ ਕਿ ਸੰਤ ਬਾਬਾ ਸੰਤ ਸਿੰਘ ਗੁਰੂਵਾਲੀ ਵਾਲਿਆਂ ਨੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਪੰਜਾਬ ਦੇ ਨਾਲ ਨਾਲ ਵਿਦੇਸ਼ਾਂ ਵਿਚ ਵੀ ਕਈ ਉਪਰਾਲੇ ਕੀਤੇ ਸਨ। ਇਸ ਮੌਕੇ 'ਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ.ਸਤਿਆਜੀਤ ਸਿੰਘ ਮਜੀਠੀਆ ਨੇ ਪਰਿਵਾਰ ਤੇ ਇਲਾਕਾ ਨਿਵਾਸੀਆਂ ਵਲੋਂ ਆਈਆਂ ਸੰਗਤਾਂ ਤੇ ਸੰਤਾਂ ਮਹਾਂਪੁਰਸ਼ਾਂ ਦਾ ਧੰਨਵਾਦ ਕੀਤਾ।

ਇਸ ਮੌਕੇ 'ਤੇ ਬਾਬਾ ਸੰਤ ਸਿੰਘ ਜੀ ਗੁਰੂਵਾਲੀ ਵਾਲਿਆਂ ਦੇ ਸਪੁੱਤਰ ਸ.ਗੁਰਸੇਵਕ ਸਿੰਘ ਨੂੰ ਸੰਤਾਂ ਮਹਾਂਪੁਰਸ਼ਾਂ, ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਨਿਹੰਗ ਸਿੰਘ ਜਥੇਬੰਦੀਆਂ ਸਣੇ ਕਈ ਧਾਰਮਿਕ ਸੰਗਠਨਾਂ ਤੇ ਆਗੂਆਂ ਨੇ ਦਸਤਾਰਾਂ ਭੇਟ ਕੀਤੀਆਂ। ਇਸ ਮੌਕੇ 'ਤੇ ਸੰਤ ਬਾਬਾ ਦਇਆ ਸਿੰਘ ਸੁਰ ਸਿੰਘ ਵਾਲੇ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ, ਯੂਥ ਅਕਾਲੀ ਦਲ ਦੇ ਸਰਪ੍ਰਸਤ ਸ.ਬਿਕਰਮ ਸਿੰਘ ਮਜੀਠੀਆ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਜਨਰਲ ਸਕੱਤਰ ਅਕਾਲੀ ਦਲ, ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ, ਸੰਤ ਬਾਬਾ ਮੱਖਣ ਸਿੰਘ ਮੁਖੀ ਤਰਨਾ ਦਲ, ਬਾਬਾ ਸੁੱਚਾ ਸਿੰਘ, ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲੇ... ਤੋਂ ਇਲਾਵਾ ਭਾਰੀ ਗਿਣਤੀ ਵਿਚ ਇਲਾਕਾ ਨਿਵਾਸੀ, ਸੰਗਤਾਂ ਤੇ ਸੰਤ ਮਹਾਂਪੁਰਸ਼ ਹਾਜ਼ਰ ਸਨ।


Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top