Share on Facebook

Main News Page

ਅਖੌਤੀ ਦਸਮ ਗ੍ਰੰਥ ਦੀਆਂ ਸਿੱਖਿਆ ਪਰਵਾਰਕ ਤੇ ਸਮਾਜਕ ਰਿਸ਼ਤਿਆਂ ਦੀ ਬੁਨਿਆਦ ਨੂੰ ਜੜ੍ਹ ਤੋਂ ਪੁੱਟ ਸੁੱਟਦੀਆਂ ਹਨ : ਸ. ਉਪਕਾਰ ਸਿੰਘ ਫਰੀਦਾਬਾਦ

* ਅਖੌਤੀ ਦਸਮ ਗ੍ਰੰਥ ਦੀਆਂ ਸਿੱਖਿਆਵਾਂ ਮੀਰ ਮੰਨੂ ਤੇ ਜ਼ਕਰੀਆ ਖਾਂ ਤੋਂ ਵੀ ਵੱਧ ਸ਼ੈਤਾਨੀ ਦਿਮਾਗ ਦੀ ਉਪਜ

(13 ਜੂਨ 2011, ਸਤਨਾਮ ਕੌਰ, ਫ਼ਰੀਦਾਬਾਦ)

ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇਥੇ ਕਾਲਾ ਦਿਵਸ ਮਨਾਉਂਦਿਆਂ ਸ਼੍ਰੋਮਣੀ ਸਿੱਖ ਸਮਾਜ ਇੰਟਰਨੈਸ਼ਨਲ ਦੇ ਪ੍ਰਧਾਨ ਸ. ਉਪਕਾਰ ਸਿੰਘ ਨੇ ਕੀਤਾ। ਉਨ੍ਹਾਂ ਦਸਿਆ ਕਿ ਜਿਸ ਗ੍ਰੰਥ ਨੂੰ ਪੁਜਾਰੀ ਸ਼੍ਰੇਣੀ ਗੁਰੂ ਗ੍ਰੰਥ ਸਾਹਿਬ ਜੀ ਦੇ ਤੁੱਲ ਸਕਿਤਾਰ ਦਿਵਾਉਣ ਲਈ ਬਜ਼ਿਦ ਹੈ ਅਤੇ ਵੱਡੀ ਸਾਜਸ਼ ਤਹਿਤ ਉਸ ਦੀਆਂ ਸਿੱਖਿਆਵਾਂ ਨੂੰ ਪੰਜਾਬ ਵਿਚ ਤਖ਼ਤਾਂ ’ਤੇ ਵੀ ਦਾਖਲ ਕਰਣਾ ਚਾਹੁੰਦੀ ਹੈ ਉਸ ਵਿਚ ਪਰਵਾਰਕ ਤੇ ਸਮਾਜਕ ਰਿਸ਼ਤਿਆਂ ਦੀ ਨੀਂਹ ਹਿਲਾ ਕੇ ਰੱਖ ਦਿੱਤੀ ਗਈ ਹੈ।

ਉਨ੍ਹਾਂ ਦਸਿਆ ਕਿ ਆਮ ਸਿੱਖ ਸੰਗਤਾਂ ਨੂੰ ਇਸ ਗ੍ਰੰਥ ਦੀ ਅੰਦਰਲੀ ਬਣਤਰ ਬਾਰੇ ਉਕਾ ਵੀ ਗਿਆਨ ਨਹੀਂ ਹੈ ਕੇਵਲ ਦਸਮ ਗ੍ਰੰਥ ਨਾਂ ਸੁਣ ਕੇ ਹੀ ਉਹ ਇਸਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਣ ਦਾ ਦਾਵਾ ਕਰਣ ਲਗ ਜਾਂਦੀਆਂ ਹਨ ਜਦੋਂ ਉਨ੍ਹਾਂ ਨੂੰ ਇਸ ਦੀ ਅੰਦਰਲੀ ਬਣਤਰ ਅਤੇ ਸਿੱਖਿਆਵਾਂ ਬਾਰੇ ਦਸਿਆ ਜਾਂਦਾ ਹੈ ਕਿ ਇਸ ਵਿਚ ਨਸ਼ੇ ਪ੍ਰੇਰਕ ਅਤੇ ਅਸ਼ਲੀਲਤਾ ਭਰਪੂਰ ਰਚਨਾਵਾਂ ਦਰਜ਼ ਹਨ ਤਾਂ ਆਪਣੀ ਗੱਲ ਤੇ ਸ਼ਰਮਿੰਦਗੀ ਮਹਿਸੂਸ ਕਰਦਿਆਂ ਉਹ ਕਹਿੰਦੇ ਹਨ ਕਿ ਇਸ ਤਰ੍ਹਾਂ ਨਹੀਂ ਹੋ ਸਕਦਾ ਗੁਰੂ ਗੋਬਿੰਦ ਸਿੰਘ ਜੀ ਇਹ ਸਭ ਨਹੀਂ ਲਿਖ ਸਕਦੇ। ਸ. ਉਪਕਾਰ ਸਿੰਘ ਨੇ ਕਿਹਾ ਕਿ ਉਹ ਲੋਕ ਜੋ ਇਸ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਕ੍ਰਿਤ ਕਹਿ ਕੇ ਲੜਨ ਮਰਨ ’ਤੇ ਉਤਾਰੂ ਹੋ ਜਾਂਦੇ ਹਨ ਉਨ੍ਹਾਂ ਨੇ ਅੱਜ ਤਕ ਇਸ ਗ੍ਰੰਥ ਨੂੰ ਖੋਲ੍ਹ ਕੇ ਨਹੀਂ ਵੇਖਿਆ ਕੇਵਲ ਸੁਣੀ ਸੁਣਾਈ ਗੱਲਾਂ ਅਤੇ ਗੁਮਰਾਹ ਲੋਕਾਂ ਦੇ ਪਿੱਛੇ ਲੱਗ ਕੇ ਉਹ ਵੀ ਉਸ ਪਾਪ ਵਿਚ ਸ਼ਾਮਲ ਹੋ ਰਹੇ ਹਨ ਜੋ ਅਖੌਤੀ ਦਮਮ ਗ੍ਰੰਥ ਨੂੰ ਸਥਾਪਤ ਕਰ ਕੇ ਸਿੱਖਾਂ ਦੇ ਵਿਰੋਧੀਆਂ ਨੇ ਕੀਤਾ ਹੈ।

ਸ. ਉਪਕਾਰ ਸਿੰਘ ਨੇ ਕਿਹਾ ਕਿ ਅਖੌਤੀ ਦਸਮ ਗ੍ਰੰਥ ਦੀਆਂ ਸਿੱਖਿਆਵਾਂ ਮੀਰ ਮੰਨੂ ਤੇ ਜ਼ਕਰੀਆ ਖਾਂ ਤੋਂ ਵੀ ਵੱਧ ਸ਼ੈਤਾਨੀ ਦਿਮਾਗ ਦੀ ਉਪਜ ਹੈ ਜਿਸਨੂੰ ਅਪਨਾ ਲੈਣ ਨਾਲ ਸਿੱਖੀ ਦਾ ਖੁਰਾ ਖੋਜ ਮਿਟਾਉਣ ਤੋਂ ਕੋਈ ਨਹੀਂ ਰੋਕ ਸਕਦਾ ਇਸ ਲਈ ਇਸ ਤੋਂ ਪਹਿਲਾਂ ਸੁਚੇਤ ਹੋ ਕੇ ਇਸ ਨੂੰ ਸਿੱਖੀ ਦੇ ਵਿਹੜੇ ਵਿਚੋਂ ਬਾਹਰ ਕੱਢ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦਸਿਆ ਕਿ ਜਿਥੇ ਗੁਰੂ ਗ੍ਰੰਥ ਸਾਹਿਬ ਜੀ ਦੀ ਸਿੱਖਿਆਵਾਂ ਮਨੁੱਖ ਨੂੰ ਸੰਜਮੀ ਬਣਾਉਂਦੀਆਂ ਹਨ ਜਿਸ ਨਾਲ ਪਰਵਾਰਕ ਤੇ ਸਮਾਜਕ ਰਿਸ਼ਤੇ ਬੜੇ ਸੋਹਣੇ ਤਰੀਕੇ ਨਾਲ ਨਿਭਦੇ ਹਨ ਉਥੇ ਅਖੌਤੀ ਦਸਮ ਗ੍ਰੰਥ ਦੀਆਂ ਸਿੱਖਿਆਵਾਂ ਮਨੁੱਖ ਨੂੰ ਹੈਵਾਨ ਬਣਾ ਕੇ ਪਰਵਾਰ ਤੇ ਸਮਾਜ ਦਾ ਸਮੁੱਚਾ ਢਾਂਚਾ ਹਿਲਾ ਕੇ ਰੱਖ ਦੇਂਦੀਆਂ ਹਨ । ਸ. ਉਪਕਾਰ ਸਿੰਘ ਨੇ ਦਸਿਆ ਕਿ ਅਖੌਤੀ ਦਸਮ ਗ੍ਰੰਥ ਦੀ ਸਿੱਖਿਆਵਾਂ ਵਿਚ ਮਾਂ-ਪੁੱਤ, ਭੈਣ-ਭਰਾ, ਅਤੇ ਪਿਉ-ਧੀ ਨਾਲ ਖੇਹ ਖਾਣ ਦੀ ਸਿੱਖਿਆ ਦਿੱਤੀ ਗਈ ਹੈ ਜਿਸ ਨਾਲ ਪਰਵਾਰਕ ਤੇ ਸਮਾਜਕ ਰਿਸ਼ਤਿਆਂ ਦੀ ਹੋਂਦ ਪੂਰੀ ਤਰ੍ਹਾਂ ਖਤਮ ਹੋ ਕੇ ਇਕ ਹੈਵਾਨੀਅਤ ਵਾਲਾ ਸਮਾਜ ਤਿਆਰ ਹੋ ਜਾਂਦਾ ਹੈ ।ਯੰਗ ਸਿੱਖ ਐਸੋਸਿਏਸ਼ਨ ਵੱਲੋਂ ਅਖੌਤੀ ਦਸਮ ਗ੍ਰੰਥ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੰਦਿਆਂ ਇਸ਼ਤਿਹਾਰ ਸੰਗਤਾਂ ਵਿਚ ਵੰਡਿਆ ਗਿਆ। ਇਸ ਮੌਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉਚੱਤਾ ਨੂੰ ਸਮਰਪੱਤ ਜੱਥੇਬੰਦੀ ਦਸਮ ਗ੍ਰੰਥ (ਬਚਿੱਤਰ ਨਾਟਕ) ਵਿਚਾਰ ਮੰਚ ਇੰਟਰਨੈਸ਼ਨਲ, ਖਾਲਸਾ ਨਾਰੀ ਮੰਚ, ਯੰਗ ਸਿੱਖ ਐਸੋਸਿਏਸ਼ਨ, ਗੁਰਮਤਿ ਪ੍ਰਚਾਰ ਜੱਥਾ ਦਿੱਲੀ, ਦੁਰਮਤਿ ਸੋਧਕ ਗੁਰਮਤਿ ਲਹਿਰ ਅਤੇ ਗੁਰਸਿੱਖ ਫੈਮਿਲੀ ਕਲੱਬ ਫ਼ਰੀਦਾਬਾਦ ਆਦਿ ਜੱਥੇਬੰਦੀਆਂ ਦੇ ਨੁੰਮਾਇੰਦੇ ਵੀ ਹਾਜ਼ਰ ਸਨ।


Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top