![]() |
Share on Facebook | |
|
ਮਾਮਲਾ
ਸਿੱਖ ਕੌਮ ਨਾਲ ਹੋ ਰਹੀ ਬੇਇਨਸਾਫੀ ਦਾ ਲੁਧਿਆਣਾ ਦੀ ਸਿੱਖ ਸੰਗਤਾਂ ਵੱਲੋਂ ਕੱਢਿਆ ਗਿਆ ਵਿਸ਼ਾਲ ਇਨਸਾਫ ਮਾਰਚ ਲੁਧਿਆਣਾ, 15 ਜੁਲਾਈ (ਆਰ.ਐਸ.ਖਾਲਸਾ) ਦੇਸ਼ ਦੀ ਅਜ਼ਾਦੀ ਤੋਂ ਲੈ ਕੇ ਹੁਣ ਤੱਕ ਸਮੁੱਚੀ ਸਿੱਖ ਕੌਮ ਦੇ ਨਾਲ ਹੋ ਰਹੀ ਬੇਇਨਸਾਫੀ ਦੇ ਵਿਰੋਧ ਵੱਜੋਂ ਅੱਜ ਗੁਰਦੁਆਰਾ ਸ਼ਹੀਦਾਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਤੋਂ ਵੱਖ-ਵੱਖ ਸਿੱਖ ਸੰਸਥਾਵਾਂ, ਸਿਆਸੀ ਪਾਰਟੀਆਂ, ਮਨੁੱਖੀ ਅਧਿਕਾਰ ਸੰਗਠਨਾਂ ਅਤੇ ਸਿੱਖ ਸੰਗਤਾਂ ਵੱਲੋਂ ਸਾਂਝੇ ਰੂਪ ਵਿੱਚ ਵਿਸ਼ਾਲ ਇਨਸਾਫ ਮਾਰਚ ਕੱਢਿਆ ਗਿਆ। ਯੂਥ ਅਕਾਲੀ ਦਲ (ਦਿੱਲੀ) ਦੀ ਪੰਜਾਬ ਇਕਾਈ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ, ਵਪਾਰ ਵਿੰਗ ਦੇ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ, ਹੋਂਦ ਚਿੱਲੜ ਕਾਂਡ ਨੂੰ ਉਜਾਗਰ ਕਰਨ ਵਾਲੇ ਇੰਜ: ਮਨਵਿੰਦਰ ਸਿੰਘ ਗਿਆਸਪੁਰਾ, ਬਲਜੀਤ ਸਿੰਘ ਸ਼ਿਮਲਾਪੁਰੀ, ਸ਼੍ਰੋਮਣੀ ਅਕਾਲੀ ਦਲ ਦਿੱਲੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਜੱਥੇਦਾਰ ਜਸਵਿੰਦਰ ਸਿੰਘ ਬਲੀਏਵਾਲ, ਹਰਦਿਆਲ ਸਿੰਘ ਅਮਨ ਸ਼੍ਰੋਮਣੀ ਅਕਾਲੀ ਦਲ ਲੋਂਗੋਵਾਲ ਦੇ ਕੌਮੀ ਜੱਥੇਬੰਧਕ ਸਕੱਤਰ ਸ. ਅਮਰਜੀਤ ਸਿੰਘ ਮਦਾਨ, ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਪ੍ਰਮੁੱਖ ਆਗੂ ਜਸਵੀਰ ਸਿੰਘ ਖੰਡੂਰ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਥ ਵਿੰਗ ਲੁਧਿਆਣਾ ਇਕਾਈ ਦੇ ਪ੍ਰਧਾਨ ਅਵਤਾਰ ਸਿੰਘ ਸੈਨੀ ਸਮੇਤ ਕਈ ਪ੍ਰਮੁੱਖ ਸਖਸ਼ੀਅਤਾਂ ਦੀ ਅਗਵਾਈ ਹੇਠ ਡੀ.ਸੀ. ਦਫਤਰ ਲੁਧਿਆਣਾ ਤੱਕ ਕੱਢੇ ਗਏ ਇਸ ਵਿਸ਼ਾਲ ਇਨਸਾਫ ਮਾਰਚ ਅੰਦਰ ਵੱਢੀ ਗਿਣਤੀ ਵਿੱਚ ਸ਼ਾਮਿਲ ਸਿੱਖ ਨੌਜਵਾਨਾਂ, ਬੀਬੀਆਂ ਅਤੇ ਸੰਗਤਾਂ ਨੇ ਕਾਲੀਆਂ ਦਸਤਾਰਾਂ ਸਜਾ ਕੇ ਭਾਗ ਲਿਆ ਅਤੇ ਸਿਮਰਨ ਕਰਦੇ ਹੋਏ ਦੇਸ਼ ਅੰਦਰ ਸਿੱਖਾਂ ਨਾਲ ਹੋ ਰਹੀ ਵੱਡੇ ਪੱਧਰ ਤੇ ਧੱਕੇਸ਼ਾਹੀ ਦੇ ਖਿਲਾਫ ਆਪਣੀ ਜ਼ੋਰਦਾਰ ਆਵਾਜ਼ ਬੁਲੰਦ ਕੀਤੀ।
ਸ. ਭੁੱਲਰ ਨੇ ਆਪਣੀ ਗੱਲਬਾਤ ਦੌਰਾਨ ਸਮੂਹ ਪੰਥਕ ਜੱਥੇਬੰਦੀਆਂ ਤੇ ਸਿੱਖ ਸੰਗਤਾਂ ਨੂੰ ਖੁੱਲਾ ਸੱਦਾ ਦਿੰਦਿਆਂ ਹੋਇਆਂ ਕਿਹਾ ਕਿ ਉਹ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਸਿੱਖ ਕੌਮ ਨਾਲ ਹੋ ਰਹੀ ਬੇਇਨਸਾਫੀ ਦੇ ਵਿਰੋਧ ਆਪਣੀ ਜ਼ੋਰਦਾਰ ਆਵਾਜ਼ ਬੁਲੰਦ ਕਰਨ। ਇਸ ਤੋਂ ਪਹਿਲਾਂ ਗੁਰਦੁਆਰਾ ਸ਼ਹੀਦਾਂ ਤੋਂ ਸ਼ੁਰੂ ਹੋਇਆ ਇਨਸਾਫ ਮਾਰਚ ਮਾਡਲ ਟਾਊਨ, ਬੱਸ ਸਟੈਂਡ, ਭਾਰਤ ਨਗਰ ਚੌਂਕ ਤੇ ਫਿਰੋਜ਼ਪੁਰ ਰੋਡ ਤੋਂ ਹੁੰਦਾ ਹੋਇਆ ਡੀ.ਸੀ. ਦਫਤਰ ਲੁਧਿਆਣਾ ਵਿਖੇ ਪਹੁੰਚਿਆ ਜਿੱਥੇ ਡਿਪਟੀ ਕਮਿਸ਼ਨਰ ਲੁਧਿਆਣਾ ਦੀ ਗੈਰਹਾਜ਼ਰੀ ਵਿੱਚ ਵੱਖ ਵੱਖ ਸਿੱਖ ਜੱਥੇਬੰਦੀਆਂ ਨਾਲ ਸੰਬੰਧਿਤ ਪ੍ਰਮੁੱਖ ਆਗੂਆਂ ਨੇ ਆਪਣਾ ਮੰਗ ਪੱਤਰ ਏ.ਡੀ. ਲੁਧਿਆਣਾ ਸ਼੍ਰੀ ਕਲੇਰ ਨੂੰ ਸੌਂਪਿਆ । ਇਸ ਮੌਕੇ ਤੇ ਉਨਾਂ ਦੇ ਨਾਲ ਅਵਤਾਰ ਸਿੰਘ ਦੁਬਈ, ਚਰਨਜੀਤ ਸਿੰਘ, ਸ਼ਰਨਬੀਰ ਸਿੰਘ ਸਰਨਾ, ਮਨਜਿੰਦਰ ਸਿੰਘ ਕਾਲਾ, ਚਰਨਪ੍ਰੀਤ ਸਿੰਘ ਮਿੱਕੀ, ਪ੍ਰਿਤਪਾਲ ਸਿੰਘ ਜਮਾਲਪੁਰ, ਬਲਜੀਤ ਸਿੰਘ ਤੇ ਪਰਮਜੀਤ ਸਿੰਘ ਪੰਮਾ, ਕੁਲਵੰਤ ਸਿੰਘ ਸਲੇਮ ਟਾਬਰੀ, ਪਰਮਜੀਤ ਸਿੰਘ ਅੱਬੂਵਾਲ, ਗੁਰਮੀਤ ਸਿੰਘ ਚਾਨੀ, ਗੁਰਪ੍ਰੀਤ ਸਿੰਘ ਬੈਂਸ, ਹਰਵਿੰਦਰ ਸਿੰਘ ਭਿੰਡਰ, ਦਰਸ਼ਨ ਸਿੰਘ ਖਾਲਸਾ ਤੇ ਮਨਜੀਤ ਸਿੰਘ ਸਿਆਲਕੋਟੀ, ਜਗਜੀਤ ਸਿੰਘ ਭੱਟੀ, ਗਗਨਪ੍ਰੀਤ ਸਿੰਘ, ਜਸਬੀਰ ਸਿੰਘ, ਪਰਮਿੰਦਰ ਸਿੰਘ, ਬਲਜੀਤ ਸਿੰਘ ਰੂਬਲ, ਹਰਮਨਪ੍ਰੀਤ ਸਿੰਘ ਖੁਰਾਣਾ, ਅਮਨਦੀਪ ਸਿੰਘ ਰਾਜਾ, ਰਣਜੀਤ ਸਿੰਘ, ਜਗਜੀਤ ਸਿੰਘ, ਕੰਵਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਪ੍ਰਿੰਸ ਅਤੇ ਬੀਬੀ ਸੋਨੀਆ ਸੀਕਰੀ ਸਮੇਤ ਵੱਖ-ਵੱਖ ਪੰਥਕ ਜੱਥੇਬੰਦੀਆਂ ਦੇ ਆਗੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। |
||
|
|
|
|
Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views. Read full details.... |
|