Share on Facebook

Main News Page

ਬਾਦਲ ਦੇ ਸਿਆਸੀ ਰਿਸ਼ਤੇਦਾਰ ਪ੍ਰੋ. ਭੁੱਲਰ ਦੀ ਫਾਂਸੀ ਮੁਆਫੀ ਲਈ ਮਤੇ ਦਾ ਵਿਰੋਧ ਕਰਨਗੇ

* ਪ੍ਰੋ. ਭੁੱਲਰ ਦੀ ਸਜ਼ਾ ਮੁਆਫੀ ਦੇ ਮਤੇ ਦੀ ਭਾਜਪਾ ਹਮਾਇਤ ਨਹੀਂ ਕਰੇਗੀ: ਸ਼ਾਂਤਾ ਕੁਮਾਰ
* ਅਖੇ, ਅਤਿਵਾਦ ਦਾ ਵਿਧਾਨ ਸਭਾ ਦੇ ਅੰਦਰ ਤੇ ਬਾਹਰ ਵਿਰੋਧ ਜਾਰੀ ਰਹੇਗਾ

ਚੰਡੀਗੜ੍ਹ (23 ਸਤੰਬਰ, ਪੀ.ਐਸ.ਐਨ): ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਸ਼ਾਂਤਾ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਮੌਤ ਦੀ ਸਜ਼ਾ ਮੁਆਫੀ ਵਾਸਤੇ ਵਿਧਾਨ ਸਭਾ ਵਿਚ ਲਿਆਂਦੇ ਜਾਣ ਵਾਲੇ ਮਤੇ ਦੀ ਉਨ੍ਹਾਂ ਦੀ ਪਾਰਟੀ ਹਮਾਇਤ ਨਹੀਂ ਕਰੇਗੀ। ਉਨ੍ਹਾਂ ਨੇ ਕਿਹਾ ਕਿ ਭਾਜਪਾ ਅਤਿਵਾਦ ਦੀ ਹਰ ਫਰੰਟ 'ਤੇ ਵਿਰੋਧੀ ਹੈ। ਉਹ ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਨੇ ਕਿਹਾ ਕਿ ਭਾਜਪਾ ਭਾਵੇਂ ਸ਼੍ਰੋਮਣੀ ਅਕਾਲੀ ਦਲ ਨਾਲ ਸਰਕਾਰ ਵਿਚ ਭਾਈਵਾਲ ਹੈ ਪਰ ਬਾਵਜੂਦ ਇਸ ਦੇ ਆਪਣੀ ਵਿਚਾਰਧਾਰਾ ਉਤੇ ਪਹਿਰਾ ਦਿੱਤਾ ਜਾ ਸਕਦਾ ਹੈ। ਉਸ ਨੇ ਕਿਹਾ ਕਿ ਭਾਜਪਾ ਵੱਲੋਂ ਅਤਿਵਾਦ ਦਾ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਵਿਰੋਧ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਪੂਰੇ ਜ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਭਾਜਪਾ ਨੇ ਜਿੱਤ ਨੂੰ ਯਕੀਨੀ ਬਣਾਉਣ ਲਈ ਯੂਥ ਤੋਂ ਲੈ ਕੇ ਰਾਜ ਪੱਧਰ ਤਕ ਕਮੇਟੀਆਂ ਦਾ ਗਠਨ ਕਰਕੇ ਉਨ੍ਹਾਂ ਨੂੰ ਬਕਾਇਦਾ ਯੂਥ ਪ੍ਰਬੰਧਾਂ ਦੇ ਬੰਦੋਬਸਤਾਂ ਦੀ ਸਿਖਲਾਈ ਦੇ ਦਿੱਤੀ ਹੈ। ਸ੍ਰੀ ਕੁਮਾਰ ਨੇ ਕਿਹਾ ਕਿ ਭਾਜਪਾ 23 ਸੀਟਾਂ ਉਤੇ ਚੋਣ ਲੜੇਗੀ। ਇਨ੍ਹਾਂ ਵਿਚ 3-4 ਸੀਟਾਂ ਦਾ ਅਕਾਲੀ ਦਲ ਨਾਲ ਬਦਲਾਅ ਹੋ ਸਕਦਾ ਹੈ ਪਰ ਹਾਲੇ ਤਕ ਕੋਈ ਪੱਕੀ ਗੱਲਬਾਤ ਨਹੀਂ ਹੋ ਸਕੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਅਗਲੀ ਵਾਰ ਵੀ ਅਕਾਲੀ-ਭਾਜਪਾ ਗੱਠਜੋੜ ਦੀ ਹੀ ਸਰਕਾਰ ਬਣੇਗੀ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਕੁਮਾਰ ਨੇ ਪਾਰਟੀ ਦੀਆਂ ਭਵਿੱਖ ਦੀਆਂ ਯੋਜਨਾਵਾਂ ਦੀ ਜਾਣਕਾਰੀ ਦਿੱਤੀ। ਪ੍ਰੈਸ ਕਾਨਫਰੰਸ ਵਿਚ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਜੇ.ਪੀ. ਨੱਡਾ ਵੀ ਮੌਜੂਦ ਸਨ।

Source: Punjab Spectrum


Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top