Share on Facebook

Main News Page

ਗੁਰਦੁਆਰਿਆਂ ’ਚੋਂ ਜੇਕਰ ਗੋਲਕਾਂ ਚੁੱਕ ਦਿੱਤੀਆਂ ਜਾਣ ਤਾਂ ਸ਼੍ਰੋਮਣੀ ਕਮੇਟੀ ਮੈਂਬਰ ਤੁਰੰਤ ਅਸਤੀਫ਼ਾ ਦੇਣਗੇ: ਭਗਵੰਤ ਮਾਨ

ਮਹਿਲ ਕਲਾਂ, 24 ਸਤੰਬਰ (ਹ:ਬ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਿਸ ਦਾ ਸਲਾਨਾ ਅਰਬਾਂ: ਰੁਪਏ ਦਾ ਬਜਟ ਹੈ, ਦੀ ਦੇਖ ਰੇਖ ਹੇਠ ਚੱਲ ਰਹੇ ਗੁਰਦੁਆਰਿਆਂ ਵਿੱਚੋਂ ਜੇਕਰ ਗੋਲਕਾਂ ਚੁੱਕ ਦਿੱਤੀਆਂ ਜਾਣ ਤਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਤੁਰੰਤ ਅਸਤੀਫ਼ੇ ਦੇ ਦਿੱਤੇ ਜਾਣਗੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਪੀਪਲਜ਼ ਪਾਰਟੀ ਆਫ਼ ਪੰਜਾਬ ਦੇ ਸੁਪਰੀਮੋ ਮਨਪ੍ਰੀਤ ਸਿੰਘ ਬਾਦਲ ਦੇ ਨੇੜਲੇ ਸਾਥੀ ਤੇ ਕਮੇਡੀ ਕਲਾਕਾਰ ਭਗਵੰਤ ਮਾਨ ਵੱਲੋਂ ਇੱਕ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ ਗਿਆ। ਸ. ਮਾਨ ਇੱਥੇ ਪਾਰਟੀ ਵੱਲੋਂ ਰੱਖੀ ਇੱਕ ਰੈਲੀ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ ਸਨ।

ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਸੱਤਾਧਾਰੀ ਪਾਰਟੀ ਵੱਲੋਂ ਜਿੱਤ ਹਾਸਲ ਕਰਨ ਲਈ ਜੋ ਮਰਿਆਦਾ ਭੰਗ ਕੀਤੀ ਗਈ ਹੈ, ਉਸ ਨੂੰ ਸਿੱਖਾਂ ਵੱਲੋਂ ਭੁਲਾਇਆਂ ਨਹੀਂ ਜਾਵੇਗਾ ਤੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਅਕਾਲੀ ਦਲ ਦਾ ਪੱਤਾ ਸਾਫ਼ ਕਰ ਦਿੱਤਾ ਜਾਵੇਗਾ। ਮਨਪ੍ਰੀਤ ਸਿੰਘ ਬਾਦਲ ਦੀ ਸ਼ਲਾਘਾ ਕਰਦਿਆ ਸ. ਮਾਨ ਨੇ ਕਿਹਾ ਕਿ ਵਿੱਤ ਮੰਤਰੀ ਅਹੁਦੇ ਨੂੰ ਲੱਤ ਮਾਰ ਕੇ, ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੇ ਲਈ ਮੈਦਾਨ ਵਿੱਚ ਕੁੱਦੇ ਹਨ ਤੇ ਉਨ੍ਹਾਂ ਦੀ ਸੋਚ ਹੈ ਕਿ ਆਉਣ ਵਾਲੇ ਸਮੇਂ ਵਿੱਚ ਜੇਕਰ ਪੰਜਾਬ ਦੇ ਲੋਕਾਂ ਵੱਲੋਂ ਸੇਵਾ ਦਾ ਮੌਕਾ ਦਿੱਤਾ ਜਾਂਦਾ ਹੈ ਤਾਂ ਕਿਸੇ ਨਾਲ ਬੇਇਨਸਾਫ਼ੀ ਨਹੀਂ ਹੋਵੇਗੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਪੀਪਲਜ਼ ਪਾਰਟੀ ਨੂੰ ਸਹਿਯੋਗ ਦਿੱਤਾ ਜਾਵੇ ਤਾਂ ਕਿ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਵਿੱਚ ਅਕਾਲੀ ਦਲ ਦੇ ਕਾਂਗਰਸ ਨੂੰ ਸੱਤਾ ਤੋਂ ਬਾਹਰ ਕੀਤਾ ਜਾ ਸਕੇ। ਇਸ ਮੌਕੇ ਕੁਲਵੰਤ ਸਿੰਘ ਲੋਹਗੜ੍ਹ, ਸਰਬਜੀਤ ਸਿੰਘ ਕਲਾਲਮਾਜਰਾ, ਗੁਲਵੰਤ ਸਿੰਘ ਔਲਖ ਤੇ ਨਛੱਤਰ ਸਿੰਘ ਮਹਿਲ ਕਲਾਂ ਆਦਿ ਆਗੂ ਹਾਜ਼ਰ ਸਨ।


Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top