Share on Facebook

Main News Page

ਸੁਪਰੀਮ ਕੋਰਟ ਵੱਲੋਂ ਪ੍ਰੋ. ਭੁੱਲਰ ਬਾਰੇ ਸੁਣਵਾਈ ਮੁਲਤਵੀ ਕਰਨ ਤੋਂ ਨਾਂਹ

ਨਵੀਂ ਦਿੱਲੀ, (26 ਸਤੰਬਰ,ਪੀ.ਐਸ.ਐਨ)ਸੁਪਰੀਮ ਕੋਰਟ ਨੇ ਅੱਜ ਸਪਸ਼ਟ ਕੀਤਾ ਹੈ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਜਿਸ ਨੂੰ ਬੰਬ ਧਮਾਕੇ ਦੇ ਦੋਸ਼ 'ਚ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ, ਦੀ ਪਤਨੀ ਨਵਨੀਤ ਕੌਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਾਇਰ ਪਟੀਸ਼ਨਾਂ ਦੇ ਮਾਮਲੇ 'ਤੇ ਸੁਣਵਾਈ ਬੇਵਜ੍ਹਾ ਮੁਲਤਵੀ ਨਹੀਂ ਕੀਤੀ ਜਾਵੇਗੀ। ਜਸਟਿਸ ਜੀ.ਐਸ. ਸਿੰਘਵੀ ਦੀ ਅਗਵਾਈ ਵਾਲੇ ਬੈਂਚ ਨੇ ਪਟੀਸ਼ਨਰਾਂ ਦੀ ਤਰਫੋਂ ਵਕੀਲ ਉਪਲਬਧ ਨਾ ਹੋਣ ਕਰਕੇ ਇਕ ਹਫਤੇ ਲਈ ਸੁਣਵਾਈ ਮੁਲਤਵੀ ਕਰਨ ਦੀ ਕੀਤੀ ਅਪੀਲ 'ਤੇ ਸਖ਼ਤ ਇਤਰਾਜ਼ ਕੀਤਾ।

ਬੈਂਚ ਨੇ ਕਿਹਾ ਕਿ ਪਟੀਸ਼ਨਰ ਭੁੱਲਰ ਵੱਲੋਂ ਪਾਈ ਰਹਿਮ ਦੀ ਅਪੀਲ ਦਾ ਨਿਬੇੜਾ ਕਰਨ 'ਚ ਦਿੱਲੀ ਸਰਕਾਰ ਅਤੇ ਕੇਂਦਰ ਦੀ ਦੇਰੀ ਦੇ ਮੱਦੇਨਜ਼ਰ ਫਾਂਸੀ ਦੀ ਸਜ਼ਾ ਨੂੰ ਬਦਲਾਉਣ ਲਈ ਸੁਪਰੀਮ ਕੋਰਟ ਆਏ ਸਨ। ਇਸ ਲਈ ਇਨ੍ਹਾਂ ਨੂੰ ਖੁਦ ਮਾਮਲੇ ਦੀ ਸੁਣਵਾਈ ਮੁਲਤਵੀ ਕਰਨ ਦੀ ਮੰਗ ਨਹੀਂ ਕਰਨੀ ਚਾਹੀਦੀ। ਬੈਂਚ ਨੇ ਸੁਣਵਾਈ ਹਫਤੇ ਭਰ ਲਈ ਮੁਲਤਵੀ ਕਰਨ ਦੀ ਬੇਨਤੀ ਦਰਕਿਨਾਰ ਕਰਦਿਆਂ ਅਗਲੀ ਸੁਣਵਾਈ ਬੁੱਧਵਾਰ ਨੂੰ ਕਰਨ ਦਾ ਹੁਕਮ ਦਿੱਤਾ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਵਨੀਤ ਕੌਰ ਵੱਲੋਂ ਸਾਂਝੇ ਤੌਰ 'ਤੇ ਦਾਇਰ ਕੀਤੀ ਇਸ ਜਨਹਿੱਤ ਅਪੀਲ ਵਿਚ ਭੁੱਲਰ ਦੀ ਰਹਿਮ ਦੀ ਅਰਜ਼ੀ ਰੱਦ ਕਰਨ ਸਬੰਧੀ 25 ਮਈ, 2011 ਦੇ ਰਾਸ਼ਟਰਪਤੀ ਦੇ ਹੁਕਮ ਨੂੰ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਅਪੀਲ ਵਿਚ ਇਸ ਦੇ 50 ਨੁਕਤੇ ਪੇਸ਼ ਕੀਤੇ ਗਏ ਹਨ ਜਿਨ੍ਹਾਂ 'ਚ ਮੁੱਖ ਨੁਕਤਾ ਇਹ ਹੈ ਕਿ ਭੁੱਲਰ ਆਪਣੀ ਰਹਿਮ ਦੀ ਅਪੀਲ ਦਾ ਨਿਬੇੜਾ ਕਰਨ 'ਚ 5700 ਦਿਨਾਂ ਦੀ ਦੇਰੀ ਅਤੇ ਤਿਹਾੜ ਜੇਲ੍ਹ 'ਚ ਉਸ ਨੂੰ ਇਕੱਲਾ ਕੈਦ ਰੱਖੇ ਜਾਣ ਕਰਕੇ ਮਾਨਸਿਕ ਤੌਰ 'ਤੇ ਅਪਾਹਜ ਹੋ ਗਿਆ ਸੀ।

Source: Punjab Spectrum


Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top