Share on Facebook

Main News Page

ਪ੍ਰੋ. ਭੁੱਲਰ ਦੀ ਸਜ਼ਾ ਮੁਆਫੀ ਦਾ ਮਾਮਲਾ ਅੰਤਰਰਾਸ਼ਟਰੀ ਪੱਧਰ ਤੇ ਉਠਾਵਾਂਗੇ: ਹਿਊਜ਼

ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਸਜ਼ਾ ਮੁਆਫੀ ਦਾ ਮਾਮਲਾ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਕਮਿਸ਼ਨ ਅਤੇ ਜੱਜਾਂ ਦੇ ਕੌਮਾਂਤਰੀ ਕਮਿਸ਼ਨ ਕੋਲ ਉਠਾਇਆ ਜਾਵੇਗਾ। ਇਹ ਪ੍ਰਗਟਾਵਾ ਬਰਤਾਨੀਆਂ ਦੇ ਹਾਊਸ ਆਫ ਕਾਮਨਜ਼ ਵਿੱਚ ਲਿਬਰਲ ਡੈਮੋਕਰੇਟਿਕ ਪਾਰਲੀਮੈਂਟਰੀ ਪਾਰਟੀ ਦੇ ਡਿਪਟੀ ਲੀਡਰ ਸਿਮਨ ਹਿਊਜ਼ ਨੇ ਅੰਮ੍ਰਿਤਸਰ ਵਿੱਚ ਪੱਤਰਕਾਰਾਂ ਕੋਲ ਕੀਤਾ।

ਉਹਨਾਂ ਕਿਹਾ ਕਿ ਸਿੱਖ ਭਾਈਚਾਰੇ ਨਾਲ ਜੁੜਿਆ ਇਹ ਬਹੁਤ ਅਹਿਮ ਮਾਮਲਾ ਹੈ। ਇਸ ਬਾਰੇ ਉਹ ਬਰਤਾਨਵੀ ਸਰਕਾਰ ਦੇ ਮੰਤਰੀ ਨਾਲ ਵਿਚਾਰ ਵਟਾਂਦਰਾ ਕਰਨਗੇ ਕਿ ਉਹ ਭਾਰਤ ਸਰਕਾਰ ਦੇ ਮੰਤਰੀਆਂ ਨਾਲ ਇਸ ਬਾਰੇ ਵਿਚਾਰ ਕਰਨ।

ਉਹਨਾ ਕਿਹਾ ਕਿ ਇੰਗਲੈਂਡ ਵਿੱਚ ਕਈ ਸਿੱਖ ਫੈਡਰੇਸ਼ਨਾਂ ਨੇ ਪ੍ਰੋ: ਭੁੱਲਰ ਦੇ ਮਾਮਲੇ ਨੂੰ ਉਠਾਇਆ ਹੈ ਅਤੇ ਮਨੁੱਖੀ ਦਾ ਅਧਿਕਾਰਾਂ ਦਾ ਵਕੀਲ ਹੋਣ ਦੇ ਨਾਲ ਨਾਲ ਜੱਜਾਂ ਦੇ ਕੌਮਾਂਤਰੀ ਕਮਿਸ਼ਨ ਦਾ ਮੈਂਬਰ ਹੋਣ ਕਰਕੇ ਮੈਂ ਇਹ ਵਿਚਾਰ ਕੀਤਾ ਇਸ ਕੇਸ ਬਾਰੇ ਹੋਣ ਜਾਣਕਾਰੀ ਇੱਕਤਰ ਕਰਾਂ।


Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top