Share on Facebook

Main News Page

ਪ੍ਰੋ. ਦਰਸ਼ਨ ਸਿੰਘ ਖਾਲਸਾ ਨੇ ਪਿੰਡ ਖਾਨਪੁਰ, ਨਕੋਦਰ ਵਿਖੇ ਕੀਰਤਨ ਕੀਤਾ

ਗੁਰਮਤਿ ਮਿਸ਼ਨਰੀ ਪ੍ਰਚਾਰਕਾਂ ਵਲੋਂ ਪਿੰਡ ਖਾਨਪੁਰ ਨਕੋਦਰ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪ੍ਰੋ. ਦਰਸ਼ਨ ਸਿੰਘ ਖਾਲਸਾ ਨੇ ਕੀਰਤਨ ਕੀਤਾ, ਜਿਸ ਵਿੱਚ ਉਨ੍ਹਾਂ ਨੇ ਸੰਗਤਾਂ ਨੂੰ ਸਿਰਫ ਤੇ ਸਿਰਫ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣਾ ਗੁਰੂ ਮੰਨਣ ਲਈ ਪ੍ਰੇਰਿਆ। ਪੰਜਾਬ 'ਚ ਬੁਰੀ ਤਰ੍ਹਾਂ ਫੈਲ ਚੁਕੇ ਡੇਰਾਵਾਦ, ਵਹਿਮਾਂ, ਭਰਮਾਂ, ਪਖੰਡਾਂ ਬਾਰੇ ਸੰਗਤਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਨੇ ਅਖੌਤੀ ਦਸਮ ਗ੍ਰੰਥ ਬਾਰੇ ਵੀ ਸੰਗਤਾਂ ਨੂੰ ਸਾਵਧਾਨ ਕੀਤਾ ਕਿ, ਕਿਸ ਤਰ੍ਹਾਂ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ਰੀਕ ਖੜਾ ਕੀਤਾ ਜਾ ਰਿਹਾ ਹੈ ਅਤੇ ਸ੍ਰੀ ਗਰੂ ਗ੍ਰੰਥ ਸਾਹਿਬ ਦੇ ਬਰਾਬਰ ਪ੍ਰਕਾਸ਼ ਕਰਕੇ ਗੁਰੂ ਦਾ ਦਰਜਾ ਦਿਵਾਉਣ ਦੀਆਂ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ।

ਸਮਾਗਮ ਦੇ ਅੰਤ 'ਚ ਪਿੰਡ ਵਾਸੀਆਂ ਵਲੋਂ ਉਨ੍ਹਾਂ ਨੂੰ ਸਿਰੋਪਾਓ ਬਖਸ਼ਿਸ ਕੀਤਾ ਗਿਆ।

ਇਸ ਤੋਂ ਉਪਰੰਤ ਪ੍ਰੋ. ਦਰਸ਼ਨ ਸਿੰਘ ਖਾਲਸਾ ਅੰਮ੍ਰਿਤਸਰ ਵਲ ਰਵਾਨਾ ਹੋਏ ਜਿਥੇ ਉਨ੍ਹਾਂ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ, ਰਣਜੀਤ ਐਵੇਨਿਊ ਵਿਖੇ ਕੀਰਤਨ ਕੀਤਾ।   ਉਨ੍ਹਾਂ ਦੇ ਨਾਲ ਪ੍ਰੋ. ਗੁਰਤੇਜ਼ ਸਿੰਘ ਵੀ ਸਨ।

ਪਿੰਡ ਖਾਨਪੁਰ ਨਕੋਦਰ

ਗੁਰਦੁਆਰਾ ਛੇਵੀਂ ਪਾਤਸ਼ਾਹੀ, ਰਣਜੀਤ ਐਵੇਨਿਊ, ਅੰਮ੍ਰਿਤਸਰ


Disclaimer: Khalsanews.org does not necessarily endorse the views and opinions voiced in the news / articles / audios / videos or any other contents published on www.khalsanews.org and cannot be held responsible for their views.  Read full details....

Go to Top