 ਹੁਸ਼ਿਆਰਪੁਰ 
    - ਵਿਦੇਸ਼ਾਂ 'ਚ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ 'ਤੇ ਪਾਬੰਦੀਆਂ 
    ਲਾਉਣ ਦੇ ਮਾਮਲੇ ਜਿੱਥੇ ਸਾਹਮਣੇ ਆ ਰਹੇ ਹਨ, ਉੱਥੇ ਹੁਸ਼ਿਆਰਪੁਰ 'ਚ ਇਕ ਸਕੂਲ ਦੇ ਪ੍ਰਬੰਧਕਾਂ 
    ਵੱਲੋਂ ਤੁਗ਼ਲਕੀ ਫ਼ਰਮਾਨ ਜਾਰੀ ਕਰਦਿਆਂ ਵਿਦਿਆਰਥੀਆਂ ਨੂੰ ਕੜਾ ਪਾਉਣ ਤੋਂ ਮਨਾਹੀ ਦੇ ਹੁਕਮ ਜਾਰੀ 
    ਕੀਤੇ ਗਏ। ਸਕੂਲ ਦੇ ਪ੍ਰਬੰਧਕਾਂ ਨੇ ਕਿਹਾ ਕਿ ਜੇਕਰ ਅੱਗੇ ਤੋਂ ਕੋਈ ਬੱਚਾ ਸਕੂਲ 'ਚ ਕੜਾ 
    ਪਹਿਨ ਕੇ ਆਵੇਗਾ ਤਾਂ ਉਸ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ। ਸਕੂਲ ਪ੍ਰਬੰਧਕਾਂ ਦੇ 
    ਇਨ੍ਹਾਂ ਹੁਕਮਾਂ ਨੂੰ ਲੈ ਕੇ ਵਿਦਿਆਰਥੀਆਂ ਦੇ ਮਾਪਿਆਂ 'ਚ ਗ਼ੁੱਸੇ ਦੀ ਲਹਿਰ ਦੌੜ ਗਈ। ਇਨ੍ਹਾਂ 
    ਹੁਕਮਾਂ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਗੰਭੀਰ ਨੋਟਿਸ ਲੈਂਦਿਆਂ ਸਕੂਲ ਪ੍ਰਬੰਧਕਾਂ ਨੂੰ 
    ਤਾੜਨਾ ਕੀਤੀ ਕਿ ਜੇਕਰ ਉਨ੍ਹਾਂ ਨੇ ਤੁਰੰਤ ਸਿੱਖ ਕੌਮ ਦੀਆਂ ਭਾਵਨਾਵਾਂ ਭੜਕਾਉਣ ਵਾਲੇ ਹੁਕਮਾਂ 
    ਨੂੰ ਵਾਪਸ ਨਾ ਲਿਆ ਤਾਂ ਉਹ ਮਜਬੂਰ ਹੋ ਕੇ ਸਕੂਲ ਦੀ ਪ੍ਰਬੰਧਕ ਕਮੇਟੀ ਖ਼ਿਲਾਫ਼ ਕਾਰਵਾਈ ਕਰਨਗੇ।

    ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ: ਅਵਤਾਰ ਸਿੰਘ 
    ਨੇ ਸੇਂਟ ਜੋਸਫ਼ ਸਕੂਲ ਵੱਲੋਂ ਸਿੱਖਾਂ ਦੇ ਧਾਰਮਿਕ ਚਿੰਨ੍ਹ ਕੜੇ 'ਤੇ ਲਾਈ ਪਾਬੰਦੀ ਦਾ ਸਖ਼ਤ 
    ਨੋਟਿਸ ਲੈਂਦਿਆਂ ਕਿਹਾ, ਕਿ ਜੇਕਰ ਪੰਜਾਬ ਅੰਦਰ ਹੀ ਸਕੂਲਾਂ 
    'ਚ ਕੋਈ ਸਿੱਖ ਮਰਿਆਦਾ ਖ਼ਿਲਾਫ਼ ਗੱਲ ਕਰਦਾ ਹੈ ਤਾਂ ਸ਼੍ਰੋਮਣੀ ਕਮੇਟੀ ਉਸ ਖ਼ਿਲਾਫ਼ ਸਖ਼ਤ ਕਾਰਵਾਈ 
    ਕਰੇਗੀ। ਦਲ ਖ਼ਾਲਸਾ ਦੇ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਨੇ ਸੇਂਟ ਜੋਸਫ਼ ਸਕੂਲ ਵੱਲੋਂ 
    ਵਿਦਿਆਰਥੀਆਂ ਨੂੰ ਸਕੂਲ 'ਚ ਕੜਾ ਪਹਿਨਣ 'ਤੇ ਲਾਈ ਰੋਕ ਦੀ ਨਿੰਦਾ ਕਰਦਿਆਂ ਕਿਹਾ ਕਿ ਸਕੂਲ 
    ਪ੍ਰਬੰਧਕ ਇਹ ਫ਼ਰਮਾਨ ਤੁਰੰਤ ਵਾਪਸ ਲੈਣ ਤੇ ਬਿਨਾਂ ਸ਼ਰਤ ਮੁਆਫ਼ੀ ਮੰਗਣ। ਅਜਿਹਾ ਨਾ ਕਰਨ ਦੀ 
    ਸੂਰਤ 'ਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਪ੍ਰਿੰਸੀਪਲ ਤੇ ਸਕੂਲ ਪ੍ਰਬੰਧਕਾਂ ਵਿਰੁੱਧ ਧਾਰਮਿਕ ਭਾਵਨਾਵਾਂ 
    ਭੜਕਾਉਣ ਲਈ ਪਰਚਾ ਦਰਜ ਕਰਨਾ ਚਾਹੀਦਾ ਹੈ। 
    ਇਸੇ ਦੌਰਾਨ ਸੇਂਟ ਜੋਸਫ਼ ਸਕੂਲ ਦੀ ਪ੍ਰਿੰਸੀਪਲ ਨਾਲ ਜਦੋਂ 
    ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਸਕੂਲ 'ਚ ਵਿਦਿਆਰਥੀਆਂ ਦੇ ਲੜਾਈ ਝਗੜੇ ਕਾਰਨ ਅਜਿਹਾ 
    ਆਦੇਸ਼ ਦਿੱਤਾ ਗਿਆ ਸੀ, ਪ੍ਰੰਤੂ ਉਨ੍ਹਾਂ ਦਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ 
    ਇਰਾਦਾ ਨਹੀਂ ਸੀ।