| ਬਠਿੰਡਾ ਜੇਲ੍ਹ 
	’ਚ ਬੰਦ ਕਥਾਵਾਚਕ ਭਾਈ ਕੁਲਦੀਪ ਸਿੰਘ ਸਖ਼ਤ ਹੋਏ ਰਿਹਾਅ 
		
		 ਬਠਿੰਡਾ, 
		5 ਸਤੰਬਰ (ਅਨਿਲ ਵਰਮਾ): ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਮੌਕੇ ਬਾਬਾ 
		ਫਰੀਦ ਕੇ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਵਿਖੇ ਸੰਗਤਾਂ ਨੂੰ ਦੇਹਧਾਰੀ ਡੇਰਾਵਾਦ ਤੋਂ 
		ਦੂਰ ਹੋ ਕੇ ਸਿੱਖ ਧਰਮ ਦੇ ਲੜ ਲੱਗਣ ਲਈ ਪ੍ਰੇਰਿਤ ਕਰਨ ਵਾਲੇ ਕਥਾਵਾਚਕ ਭਾਈ ਕੁਲਦੀਪ 
		ਸਿੰਘ ਸਖਤ ਜਿਹਨਾਂ ਨੂੰ ਡੇਰਾ ਪ੍ਰੇਮੀ ਹਰਪ੍ਰੀਤ ਸਿੰਘ ਪੁੱਤਰ ਸੇਵਾ ਸਿੰਘ ਦੀ ਸ਼ਿਕਾਇਤ 
		ਤੇ ਧਾਰਾ 295ਏ ਤਹਿਤ ਪਰਚਾ ਦਰਜ ਕਰਕੇ ਬਠਿੰਡਾ ਜੇਲ੍ਹ ਵਿੱਚ ਬੰਦ ਕਰ ਦਿੱਤਾ ਸੀ, ਉਹ 
		ਅੱਜ ਦੇਰ ਰਾਤ ਜਮਾਨਤ ਤੇ ਰਿਹਾਅ ਹੋ ਗਏ, ਜਿਹਨਾਂ ਦਾ ਸਿੱਖ ਧਾਰਮਿਕ ਜਥੇਬੰਦੀਆਂ ਦੇ 
		ਨੁਮਾਇੰਦਿਆਂ ਅਤੇ ਪਿੰਡ ਨਰੂਆਣਾ ਦੇ ਪਿੰਡ ਵਾਸੀਆਂ ਵੱਲੋਂ ਭਰਵਾ ਸਵਾਗਤ ਕੀਤਾ ਗਿਆ। ਇਸ ਮੌਕੇ ਭਾਈ ਕੁਲਦੀਪ ਸਿੰਘ ਸਖਤ ਨੇ ਕਿਹਾ ਕਿ ਜੇਕਰ ਸਿੱਖ ਧਰਮ 
		ਦਾ ਪ੍ਰਚਾਰ ਉਹ ਗੁਰਦੁਆਰਿਆਂ ਵਿੱਚ ਹੀ ਨਹੀਂ ਕਰ ਸਕਦੇ ਤਾਂ ਕਿੱਥੇ ਜਾਣ? ਇਸ ਦਾ ਜਵਾਬ 
		ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ 
		ਸੁਖਬੀਰ ਸਿੰਘ ਬਾਦਲ ਤੋਂ ਸਿੱਖ ਕੌਮ ਮੰਗਦੀ ਹੈ। ਉਹਨਾ ਕਿਹਾ ਕਿ ਜਦੋਂ ਹਰਿਆਣਾ ਸਰਕਾਰ 
		ਅਤੇ ਸੀਬੀਆਈ ਨੇ ਡੇਰਾ ਮੁਖੀ ਨੂੰ ਬਲਾਤਕਾਰੀ ਅਤੇ ਕਾਤਲ ਕਿਹਾ ਜਾ ਰਿਹਾ ਹੈ, ਪਰ ਉਹਨਾਂ 
		ਨੇ ਤਾਂ ਸੰਗਤਾਂ ਨੂੰ ਡੇਰਾਵਾਦ ਤੋਂ ਦੂਰ ਹੋਕੇ ਸਿੱਖ ਧਰਮ ਦੇ ਲੜ ਲੱਗਣ ਲਈ ਹੀ ਪ੍ਰੇਰਿਤ 
		ਕੀਤਾ ਸੀ, ਪਰ ਪੁਲਿਸ ਨੇ ਝੂਠੇ ਕੇਸ ਵਿੱਚ ਅੱਧੀ ਰਾਤ ਨੂੰ ਘਰੋਂ ਗ੍ਰਿਫਤਾਰ ਕਰਕੇ ਜੇਲ੍ਹ 
		ਬੰਦ ਕਰ ਦਿੱਤਾ ਜੋ ਸਿੱਖ ਕੌਮ ਤੇ ਸਿੱਧਾ ਹਮਲਾ ਹੈ।  ਇਸ ਮੌਕੇ ਸਵਾਗਤ ਕਰਨ ਵਾਲਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ 
		ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਵਾਲੀ, ਸਿੱਖ ਯੂਨਾਈਟਿਡ ਮੂਵਮੇਂਟ 
		ਦੇ ਸਕੱਤਰ ਜਨਰਲ ਗੁਰਦੀਪ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸੀਨੀਅਰ 
		ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ, ਮਹਿੰਦਰ ਸਿੰਘ ਖਾਲਸਾ, ਕਿਰਪਾਲ ਸਿੰਘ, 
		ਗੁਰਜੰਟ ਸਿੰਘ, ਜਸਕਰਨ ਸਿੰਘ ਮਾਨ, ਨੱਥਾ ਸਿੰਘ ਨਰੂਆਣਾ ਪ੍ਰਧਾਨ ਗੁਰਦੁਆਰਾ ਕਮੇਟੀ, 
		ਗੁਰਦੇਵ ਸਿੰਘ ਨਰੂਆਣਾ, ਗੁਰਦੀਪ ਸਿੰਘ ਨਰੂਆਣਾ, ਗੁਰਦੀਪ ਸਿੰਘ ਸਿੱਧੂ ਬਠਿੰਡਾ, ਕਾਕਾ 
		ਸਿੰਘ ਨਰੂਆਣਾ ਆਦਿ ਸ਼ਾਮਲ ਸਨ। 
 
		
			|  | ਵਿਸ਼ੇਸ਼ ਬੇਨਤੀ: 
			ਖ਼ਾਲਸਾ ਨਿਊਜ਼ ਟੀਮ ਵਲੋਂ ਸਾਰੇ ਪਾਠਕਾਂ ਨੂੰ ਬੇਨਤੀ ਹੈ ਕਿ ਕਿਸੇ ਖਬਰ / ਲੇਖ / 
			ਕਵਿਤਾ / ਵੀਡੀਓ ਦੇ ਥੱਲੇ ਜੇ ਕੁਮੈਂਟ ਕਰਨੇ ਹਨ ਤਾਂ, ਕਿਰਪਾ ਕਰਕੇ ਸਭਿਯਕ ਭਾਸ਼ਾ 
			ਦੀ ਵਰਤੋਂ ਕੀਤੀ ਜਾਵੇ, ਭਾਂਵੇਂ ਉਹ ਵਿਰੋਧੀ ਵਿਚਾਰਧਾਰਾ ਵਾਲੇ ਹੋਣ ਜਾਂ ਪੱਖ ਵਿੱਚ 
			ਹੋਣ। ਇਸ ਗੱਲ ਦਾ ਖਿਆਲ 
			ਰੱਖਿਆ ਕਰੀਏ ਕਿ ਇਹ ਵੈਬ ਸਾਈਟ ਨੂੰ ਬਜ਼ੁਰਗ / ਨੌਜਵਾਨ / 
			ਬੱਚੇ / ਬੀਬੀਆਂ ਵੀ ਪੜ੍ਹਦੀਆਂ / ਪੜ੍ਹਦੇ ਹਨ। ਫੇਕ ਆਈ.ਡੀ ਵਾਲੇ ਖਾਸ ਕਰਕੇ ਜੇ 
			ਉਨ੍ਹਾਂ 'ਚ ਜ਼ਰਾ ਜਿੰਨੀ ਵੀ ਸ਼ਰਮ ਮੌਜੂਦ ਹੈ, ਜਿਨ੍ਹਾਂ ਨੇ ਗੁਰੂ ਸਾਹਿਬ ਦੀ ਕਹੀ 
			ਜਾਂਦੀ ਤਸਵੀਰ / ਬਾਬਾ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ / ਸ. ਬਲਵੰਤ ਸਿੰਘ 
			ਰਾਜੋਆਣਾ ਦੀ ਤਸਵੀਰ ਜਾਂ ਕਿਸੇ ਹੋਰ ਦੀ ਤਸਵੀਰ ਲਗਾ ਕੇ ਅਤਿ ਘਟੀਆ ਦਰਜੇ ਦੀ 
			ਸ਼ਬਦਾਵਲੀ ਵਰਤਦੇ ਹਨ, ਉਨ੍ਹਾਂ ਅਗੇ ਵੀ ਅਤੇ ਜਿਹੜੇ ਮਿਸ਼ਨਰੀ ਸੋਚ ਨੂੰ ਸਹੀ ਸਮਝਦੇ 
			ਹਨ ਉਹ ਵੀ, ਅਤੇ ਸਾਰੇ ਪਾਠਕਾਂ ਅੱਗੇ ਹੱਥ ਜੋੜ ਬੇਨਤੀ ਹੈ ਕਿ ਆਪਣਾ ਤੇ ਸਿੱਖਾਂ ਦਾ 
			ਜਲੂਸ ਨਾ ਕੱਢੋ। ਜੇ ਕਿਸੇ ਦੀ ਗੱਲ ਚੰਗੀ ਨਹੀਂ ਲਗਦੀ, ਤਾਂ ਦਲੀਲ ਨਾਲ ਗੱਲ ਕਰੋ। 
			ਸਾਨੂੰ ਸਭ ਨੂੰ ਇਸ ਗੱਲ 'ਤੇ ਸਭ ਤੋਂ ਪਹਿਲਾਂ ਸੋਚਣਾ ਪਵੇਗਾ ਕਿ, ਸਾਨੂੰ ਹਾਲੇ ਤੱਕ 
			ਗੱਲ ਕਰਨ ਦੀ ਤਮੀਜ਼ ਹੀ ਨਹੀਂ ਆਈ। ਜੇ ਕੋਈ ਵਿਰੋਧੀ ਵਿਚਾਰਧਾਰਾ ਵੀ ਹੈ, ਤਾਂ ਇਸ ਦਾ 
			ਮਤਲਬ ਇਹ ਤਾਂ ਨਹੀਂ ਕਿ ਗਾਲੀ ਗਲੌਚ, ਨੀਚ ਪੱਧਰ 'ਤੇ ਉਤਰਿਆ ਜਾਵੇ। ਆਸ ਹੈ, ਬੇਨਤੀ 
			ਪ੍ਰਵਾਨ ਕਰੋਗੇ। |  
			| ਜੇ ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, 
			ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ 
			ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ 
			ਛਡਣਾ ਹੈ। ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ 
			ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, 
			ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ 
			ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ 
			ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ 
			ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। |  |