Share on Facebook

Main News Page

 ਸਰਕਾਰ ਪਿੰਡਾਂ ਵਿੱਚ ਸਿਨੇਮੇ ਖੋਹਲਣ ਦੇ ਫੈਸਲੇ ‘ਤੇ ਮੁੜ ਵਿਚਾਰ ਕਰੇ
-: ਸ੍ਰ. ਬਲਦੇਵ ਸਿੰਘ ਸਿਰਸਾ

ਅੰਮ੍ਰਿਤਸਰ 2 ਅਕਤੂਬਰ (ਜਸਬੀਰ ਸਿੰਘ ਪੱਟੀ) ਸ੍ਰ. ਬਲਦੇਵ ਸਿੰਘ ਸਿਰਸਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਨੇ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਛੋਟੇ ਸਿਨੇਮੇ ਹਾਲ ਖੋਹਲਣ ਨੂੰ ਮੰਦਭਾਗਾ ਕਰਾਰ ਦਿੰਦਿਆ ਕਿਹਾ ਕਿ ਇੱਕ ਪਾਸੇ ਤਾਂ ਸਾਰਾ ਪੰਜਾਬ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਿਹਾ ਹੈ ਤੇ ਦੂਸਰੇ ਪਾਸੇ ਪਿੰਡਾਂ ਵਿੱਚ ਸਿਨੇਮਾ ਹਾਲ ਖੋਹਲ ਕੇ ਸਰਕਾਰ ਪੇਂਡੂ ਸਭਿਆਚਾਰ ਨੂੰ ਪੂਰੀ ਤਰ੍ਹਾਂ ਖਤਮ ਕਰਨਾ ਚਾਹੁੰਦੀ ਹੈ।

ਜਾਰੀ ਇੱਕ ਬਿਆਨ ਰਾਹੀਂ ਸ੍ਰ. ਬਲਦੇਵ ਸਿੰਘ ਸਿਰਸਾ ਨੇ ਪੰਜਾਬ ਦੇ ਪਿੰਡਾਂ ਵਿੱਚ ਡਿਪਟੀ ਮੁੱਖ ਮੰਤਰੀ ਸ੍ਰੀ ਸੁਖਬੀਰ ਸਿੰਘ ਬਾਦਲ ਵੱਲੋਂ ਛੋਟੇ ਸਿਨੇਮੇ ਖੋਹਲਣ ਦੇ ਦਿੱਤੇ ਬਿਆਨ ਨੂੰ ਹਾਸੋਹੀਣਾ ਕਰਾਰ ਦਿੰਦਿਆਂ ਕਿਹਾ ਕਿ ਪਿੰਡਾਂ ਵਿੱਚ ਸਰਕਾਰੀ ਸਿਹਤ ਸਹੂਲਤਾਂ ਪੂਰੀ ਤਰ੍ਹਾਂ ਖਤਮ ਕਰ ਦਿੱਤੀਆਂ ਗਈਆਂ ਹਨ ਅਤੇ ਸਿੱਖਿਆ ਦੇਣ ਵਾਲੇ ਬਹੁਤ ਸਾਰੇ ਸਕੂਲ ਬੰਦ ਹੋ ਗਏ ਹਨ, ਜਾਂ ਫਿਰ ਬੰਦ ਹੋਣ ਦੀ ਕੰਗਾਰ ‘ਤੇ ਖੜੇ ਹਨ। ਉਹਨਾਂ ਕਿਹਾ ਕਿ ਪਿੰਡਾਂ ਵਿੱਚ ਸਿਹਤ ਤੇ ਸਿੱਖਿਆ ਨੂੰ ਉਤਸ਼ਾਹਤ ਕਰਨ ਦੀ ਬਜਾਏ ਜੂਨੀਅਰ ਬਾਦਲ ਵੱਲੋ ਸਿਨੇਮਾ ਉਦਯੋਗ ਦੀ ਤਰੱਕੀ ਦੀ ਗੱਲ ਕਰਦਿਆਂ ਚੰਗੀਆਂ ਫਿਲਮਾਂ ਨੂੰ ਇੱਕ ਕਰੋੜ ਰੁਪਏ ਇਨਾਮ ਦੇਣ ਦੀ ਗੱਲ ਕੀਤੀ ਗਈ ਹੈ, ਜੋ ਸਰਕਾਰ ਦਾ ਸਰਾਸਰ ਗਲਤ ਫੈਸਲਾ ਹੈ।

ਉਹਨਾਂ ਕਿਹਾ ਕਿ ਮੁੰਗੇਰੀ ਲਾਲ ਵਾਂਗ ਸੁਪਨਿਆ ਦੇ ਸੌਦਾਗਰ ਸ੍ਰੀ ਸੁਖਬੀਰ ਸਿੰਘ ਬਾਦਲ ਨੂੰ ਸ਼ਾਇਦ ਇਹ ਨਹੀਂ ਪਤਾ ਕਿ ਪਿੰਡਾਂ ਵਿੱਚ ਤਾਂ ਗਰੀਬ ਲੋਕਾਂ ਨੂੰ ਕੋਲ ਰੋਟੀ ਖਾਣ ਲਈ ਆਟਾ ਵੀ ਨਹੀਂ ਤੇ ਫਿਰ ਫਿਲਮਾਂ ਦਾ ਨਸ਼ਾ ਲਗਾ ਕੇ ਸਰਕਾਰੀ ਕੀ ਸਾਬਤ ਕਰਨਾ ਚਾਹੁੰਦੀ ਹੈ, ਜਦ ਕਿ ਨਸ਼ੇ ਤਾਂ ਪਹਿਲਾਂ ਹੀ ਪੰਜਾਬ ਦੇ ਨੌਜਵਾਨਾਂ ਨੂੰ ਬੂਰੀ ਨਿਗਲ ਰਹੇ ਹਨ ਅਤੇ ਹਰ ਘਰ ਵਿੱਚ ਸਰਕਾਰ ਦੀਆਂ ਨੀਤੀਆਂ ਕਰਨ ਕੋਈ ਨਾ ਕੋਈ ਅਮਲੀ ਜਰੂਰ ਹੈ।

ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਪਿੰਡਾਂ ਵਿੱਚ ਬਿਜਲੀ ਦੀ ਤਾਂ ਪਹਿਲਾਂ ਹੀ ਘਾਟ ਪਾਈ ਜਾ ਰਹੀ ਹੈ ਅਤੇ ਬਿਜਲੀ ਸਿਰਫ ਪੰਜ ਸੱਤ ਘੰਟੇ ਹੀ ਆਉਂਦੀ ਹੈ ਅਤੇ ਜਿਹੜੀ ਆਉਂਦੀ ਹੈ ਉਸ ਦੀ ਵੋਲਟੇਜ ਇੰਨੀ ਘੱਟ ਹੁੰਦੀ ਹੈ, ਕਿ ਲੋਕਾਂ ਨੂੰ ਮੋਮਬੱਤੀ ਜਗਾ ਕੇ ਵੇਖਣਾ ਪੈਦਾ ਹੈ, ਕਿ ਬਲਬ ਜੱਗਦਾ ਹੈ ਜਾਂ ਬੁੱਝਿਆ ਹੈ ਤੇ ਫਿਰ ਸਿਨੇਮੇ ਪਾਥੀਆਂ ਨਾਲ ਬਿਜਲੀ ਪੈਦਾ ਕਰਕੇ ਚਲਾਉਣੇ ਹਨ।

ਉਹਨਾਂ ਕਿਹਾ ਕਿ ਸ੍ਰੀ ਸੁਖਬੀਰ ਸਿੰਘ ਬਾਦਲ ਨੂੰ ਆਪਣੇ ਇਸ ਫੈਸਲੇ 'ਤੇ ਮੁੜ ਵਿਚਾਰ ਕਰਨੀ ਚਾਹੀਦੀ ਹੈ ਤੇ ਪਹਿਲਾਂ ਪਿੰਡਾਂ ਵਿੱਚ ਰੋਟੀ, ਕੱਪੜਾ ਤੇ ਮਕਾਨ ਤੋ ਇਲਾਵਾ ਸਿਹਤ ਸਹੂਲਤਾਂ ਤੇ ਸਿੱਖਿਆ ਦੇ ਪ੍ਰਬੰਧ ਕਰਨੇ ਚਾਹੀਦੇ ਹਨ, ਤਾਂ ਕਿ ਲੋਕ ਆਪਣੀ ਜੀਵਨ ਸ਼ੈਲੀ ਨੂੰ ਬੇਹਤਰ ਬਣਾ ਸਕਣ। ਉਹਨਾਂ ਕਿਹਾ ਕਿ ਜੂਨੀਅਰ ਬਾਦਲ ਨੂੰ ਇਹ ਜਾਣਕਾਰੀ ਹੋਣੀ ਚਾਹੀਦੀ ਹੈ ਕਿ 20 ਸਾਲ ਪਹਿਲਾਂ ਵੀ ਪਿੰਡਾਂ ਵਿੱਚ ਸਿਨੇਮੇ ਖੋਹਲਣ ਦੀ ਸ਼ੁਰੂਆਤ ਕੀਤੀ ਗਈ ਸੀ, ਜਿਹੜੀ ਬੂਰੀ ਤਰ੍ਹਾਂ ਫੇਲ ਹੋਈ ਸੀ ਤੇ ਹੁਣ ਫਿਰ ਅਜਿਹੀ ਗਲਤੀ ਕਰਕੇ ਸਰਕਾਰੀ ਖਜਾਨੇ ਨੂੰ ਬਰਬਾਦ ਨਹੀਂ ਕਰਨਾ ਚਾਹੀਦਾ, ਸਗੋਂ ਖਜ਼ਾਨਾ ਲੋਕਾਂ ਦੇ ਵਿਕਾਸ ਲਈ ਖਰਚ ਕਰਨਾ ਚਾਹੀਦਾ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top