Share on Facebook

Main News Page

ਭਾਈ ਪੰਥਪ੍ਰੀਤ ਸਿੰਘ ਜੀ ਪ੍ਰਚਾਰਕ ਦੌਰੇ ’ਤੇ 10 ਅਕਤੂਬਰ ਤੋਂ ਜਾ ਰਹੇ ਹਨ ਅਮਰੀਕਾ

* ਸਿਆਟਲ ਵਿਖੇ 26 ਅਕਤੂਬਰ ਅਤੇ ਫਰਿਜ਼ਨੋ ਵਿਖੇ 9 ਨਵੰਬਰ ਨੂੰ
* ਨਾਨਕਸ਼ਾਹੀ ਕੈਲੰਡਰ ਵਿਸ਼ੇ ’ਤੇ ਹੋ ਰਹੇ ਸੈਮੀਨਾਰ ’ਚ ਲੈਣਗੇ ਭਾਗ

ਬਠਿੰਡਾ, 6 ਅਕਤੂਬਰ (ਕਿਰਪਾਲ ਸਿੰਘ): ਭਾਈ ਪੰਥਪ੍ਰੀਤ ਸਿੰਘ ਖ਼ਾਲਸਾ ਭਾਈ ਬਖਤੌਰ ਵਾਲੇ ਧਰਮ ਪ੍ਰਚਾਰ ਦੌਰੇ ’ਤੇ ਪਹਿਲੀ ਵਾਰ ਅਮਰੀਕਾ ਜਾ ਰਹੇ ਹਨ। ਉਹ ਦਿੱਲੀ ਤੋਂ 10 ਅਕਤੂਬਰ ਨੂੰ ਉਡਾਣ ਭਰਨਗੇ। 12 ਅਕਤੂਬਰ ਤੋਂ 30 ਨਵੰਬਰ ਤੱਕ ਅਮਰੀਕਾ ਦੇ ਵੱਖ ਵੱਖ ਗੁਰਦੁਆਰਿਆਂ ਵਿੱਚ ਪਹਿਲਾਂ ਤੋਂ ਬੁੱਕ ਹੋਏ ਪ੍ਰੋਗਰਾਮਾਂ ਅਨੁਸਾਰ ਗੁਰਮਤਿ ਸਮਾਗਮਾਂ ਵਿੱਚ ਗੁਰਮਤਿ ਵੀਚਾਰਾਂ ਸਾਂਝੀਆਂ ਕਰਨਗੇ। ਇਸ ਤੋਂ ਇਲਾਵਾ ਨਾਨਕਸ਼ਾਹੀ ਕੈਲੰਡਰ ਨੂੰ ਮੁੜ ਬਹਾਲ ਕਰਵਾਉਣ ਲਈ ਲਾਮਬੰਦੀ ਕਰਨ ਦੇ ਇੱਕ ਹਿੱਸੇ ਵਜੋਂ ਸਿੱਖ ਸੰਗਤਾਂ ਨੂੰ ਜਾਗਰੂਕ ਕਰਨ ਲਈ ਅਮਰੀਕਾ ਕੈਨੇਡਾ ਦੀਆਂ ਸਮੂਹ ਸਿੱਖ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਗੁਰਦੁਆਰਾ ਸੱਚਾ ਮਾਰਗ ਸਾਹਿਬ ਸਿਆਟਲ ਵਿਖੇ 26 ਅਕਤੂਬਰ ਅਤੇ ਫਰਿਜ਼ਨੋ ਵਿਖੇ 9 ਨਵੰਬਰ ਨੂੰ ਨਾਨਕਸ਼ਾਹੀ ਕੈਲੰਡਰ ਵਿਸ਼ੇ ’ਤੇ ਕਰਵਾਏ ਜਾ ਰਹੇ ਸੈਮੀਨਾਰ ’ਚ ਭਾਗ ਲੈਣਗੇ।

ਭਾਈ ਪੰਥਪ੍ਰੀਤ ਸਿੰਘ ਜੀ ਦੇ ਹੋਰ ਪ੍ਰੋਗਰਮਾਂ ਦੀ ਜਾਣਕਾਰੀ ਲੈਣ ਲਈ ਭਾਈ ਸਤਪਾਲ ਸਿੰਘ ਪੁਰੇਵਾਲ ਜੀ ਨਾਲ ਉਨ੍ਹਾਂ ਦੇ ਫੋਨ ਨੰ: +12062710420 ’ਤੇ ਸੰਪਰਕ ਕੀਤਾ ਜਾ ਸਕਦਾ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top