Share on Facebook

Main News Page

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੂੰ ਸਦਮਾ, ਪੁੱਤਰ ਦਾ ਦਿਹਾਂਤ

ਅੰਮ੍ਰਿਤਸਰ: (07 ਅਕਤੂਬਰ, ਨਰਿੰਦਰ ਪਾਲ ਸਿੰਘ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੂੰ ਅੱਜ ਉਸ ਵੇਲੇ ਭਾਰੀ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਸਭ ਤੋਂ ਛੋਟੇ ਸਪੁੱਤਰ ਸ. ਤਜਿੰਦਰਪਾਲ ਸਿੰਘ (ਸੋਨੀ) ਭਰ ਜਵਾਨੀ ‘ਚ ਪਰਿਵਾਰ ਨੂੰ ਵਿਛੋੜਾ ਦੇ ਗਏ। ਉਹ ੩੮ ਸਾਲਾਂ ਦੇ ਸਨ। ਪਿਛਲੇ ਕੁਝ ਸਮੇਂ ਤੋਂ ਬਿਮਾਰ ਹੋਣ ਕਰਕੇ ਜੇਰੇ ਇਲਾਜ ਪੀ.ਜੀ.ਆਈ. ਚੰਡੀਗੜ੍ਹ ਦਾਖਲ ਸਨ।

ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਮੁੱਚੇ ਅਹੁਦੇਦਾਰਾਂ/ਮੁਲਾਜ਼ਮਾਂ ਵੱਲੋਂ ਇਕੱਤਰ ਹੋ ਕੇ ਵਿਛੜੀ ਰੂਹ ਦੇ ਨਮਿੱਤ ਮੂਲ ਮੰਤਰ ਦੇ ਪਾਠ ਕੀਤੇ ਗਏ ਉਪਰੰਤ ਸ਼੍ਰੋਮਣੀ ਕਮੇਟੀ ਤੇ ਇਸ ਨਾਲ ਸਬੰਧਤ ਅਦਾਰੇ ਬੰਦ ਕਰ ਦਿੱਤੇ ਗਏ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਨੇ ਸ. ਤਜਿੰਦਰਪਾਲ ਸਿੰਘ ਸੋਨੀ ਦੇ ਅਕਾਲ ਚਲਾਣੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਸ. ਇੰਦਰਜੀਤ ਸਿੰਘ ਤੇ ਸ. ਮਨਵਿੰਦਰ ਸਿੰਘ ਦੇ ਛੋਟੇ ਭਰਾ ਸਨ ਤੇ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇੱਕ ਬੇਟਾ ਤੇ ਇਕ ਬੇਟੀ ਛੱਡ ਗਏ। ਉਨ੍ਹਾਂ ਕਿਹਾ ਕਿ ਸ. ਤਜਿੰਦਰਪਾਲ ਸਿੰਘ ਸੋਨੀ ਦਾ ਵਿਛੋੜਾ ਅਸਹਿ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ੮-੧੦-੨੦੧੩ ਨੂੰ ਸਵੇਰੇ ੧੧:੦੦ ਵਜੇ ਸ਼ਮਸ਼ਾਨ ਭੂਮੀ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ ਵਿਖੇ ਹੋਵੇਗਾ।

ਸ. ਤਜਿੰਦਰਪਾਲ ਸਿੰਘ ਸੋਨੀ ਦੇ ਅਕਾਲ ਚਲਾਣੇ ‘ਤੇ ਜਥੇ. ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ. ਰਜਿੰਦਰ ਸਿੰਘ ਮਹਿਤਾ, ਸ. ਗੁਰਬਚਨ ਸਿੰਘ ਕਰਮੂੰਵਾਲ, ਸ. ਦਿਆਲ ਸਿੰਘ ਕੋਲਿਆਂਵਾਲੀ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਕਰਨੈਲ ਸਿੰਘ ਪੰਜੋਲੀ, ਸ. ਨਿਰਮੈਲ ਸਿੰਘ ਜੌਲਾਂ, ਸ. ਮੋਹਣ ਸਿੰਘ ਬੰਗੀ, ਸ. ਸੂਬਾ ਸਿੰਘ ਡੱਬਵਾਲੀ ਆਦਿ ਅੰਤ੍ਰਿੰਗ ਕਮੇਟੀ ਮੈਂਬਰ ਸਾਹਿਬਾਨ, ਸ. ਰੂਪ ਸਿੰਘ ਤੇ ਸ. ਸਤਬੀਰ ਸਿੰਘ ਸਕੱਤਰ, ਸ. ਮਨਜੀਤ ਸਿੰਘ ਨਿੱਜੀ ਸਕੱਤਰ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁੱਦੇਦਾਰਾਂ ਤੇ ਸਮੂੰਹ ਮੁਲਾਜ਼ਮਾਂ ਵੱਲੋਂ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ।

Source: http://www.punjabspectrum.com/2013/10/24627


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top