Share on Facebook

Main News Page

ਵਿਸ਼ਾਖਾਪਟਨਮ ’ਚ ਭੀੜ ਵਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ 'ਤੇ ਹਮਲਾ

ਵਿਸ਼ਾਖਾਪਟਨਮ, 6 ਅਕਤੂਬਰ (ਏਜੰਸੀਆਂ): ਵਿਸ਼ਾਖਾਪਟਨਮ (ਆਂਧਰਾ ਪ੍ਰਦੇਸ਼) ਨੇੜੇ ਵਿਜੇ ਨਗਰ ਚ ਕੇ. ਐਲ. ਪੁਰਮ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਸਾਹਿਬ ਤੇ ਤਕਰੀਬਨ 150-200 ਭੜਕੇ ਲੋਕਾਂ ਨੇ ਅਚਾਨਕ ਹਮਲਾ ਕਰਕੇ ਗੁਰਦੁਅਰਾ ਸਾਹਿਬ ਦੀ ਇਮਾਰਤ ਦੀ ਭੰਨਤੋੜ ਕਰਦਿਆਂ ਇਮਾਰਤ ਦੇ ਕੁਝ ਹਿਸੇ ਤੇ ਸਾਜ਼ੋ-ਸਮਾਨ ਨੂੰ ਸਾੜ ਦਿਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਾਰੇ ਘਟਨਾਕ੍ਰਮ ਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸ. ਜਸਵੀਰ ਸਿੰਘ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਨੂੰ ਲੈ ਕੇ ਇਕ ਕਮਰੇ ਚ ਵੜਨ ਚ ਕਾਮਯਾਬ ਹੋ ਗਏ। ਇਸ ਤੋਂ ਪਹਿਲਾਂ ਭੜਕੇ ਲੋਕਾਂ ਵਲੋਂ ਰੁਮਾਲਾ ਸਾਹਿਬ ਤੇ ਗੁਰਦੁਆਰਾ ਸਾਹਿਬ ਦੇ ਹੋਰ ਸਾਜ਼ੋ ਸਮਾਨ ਨੂੰ ਵੀ ਅੱਗ ਲਗਾ ਦਿਤੀ ਗਈ।

ਕੁਝ ਅਪੁਸ਼ਟ ਖਬਰਾਂ ਮੁਤਾਬਕ ਗੁਰੂ ਗ੍ਰੰਥ ਸਾਹਿਬ ਦੀ ਬੀੜ ਨੂੰ ਕੁਝ ਨੁਕਸਾਨ ਪਹੁੰਚਣ ਦੀਆਂ ਵੀ ਰਿਪੋਰਟਾਂ ਹਨ, ਪਰ ਇਸ ਦੀ ਅਜੇ ਤਾਈਂ ਪੁਸ਼ਟੀ ਨਹੀਂ ਹੋ ਸਕੀ ਹੈ। ਪਾਵਨ ਬੀੜ ਸਾਹਿਬ ਨੂੰ ਬਚਾਉਣ ਵਾਲੇ ਗ੍ਰੰਥੀ ਜਸਵੀਰ ਸਿੰਘ ਦੀ ਇਨ੍ਹਾਂ ਲੋਕਾਂ ਵਲੋਂ ਕਾਫੀ ਕੁੱਟਮਾਰ ਕੀਤੀ ਗਈ ਹੈ ਜਿਸ ਕਾਰਨ ਉਨ੍ਹਾਂ ਦੇ ਕਾਫੀ ਸੱਟਾਂ ਵੱਜਣ ਦੀ ਵੀ ਰਿਪੋਰਟ ਹੈ।

ਇਥੇ ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਆਂਧਰਾ ਪ੍ਰਦੇਸ਼ ਚ ਵੱਖਰਾ ਰਾਜ ਤੇਲੰਗਾਨਾ ਬਣਾਏ ਜਾਣ ਕਾਰਨ ਲੋਕ ਕਾਫੀ ਭੜਕੇ ਹੋਏ ਹਨ ਤੇ ਇਸ ਹਮਲੇ ਨੂੰ ਉਸੇ ਦਾ ਸਿਟਾ ਦੱਸਿਆ ਜਾ ਰਿਹਾ ਹੈ। ਵਿਜੇਨਗਰ ਖੇਤਰ ਚ 1 ਲੱਖ ਦੇ ਕਰੀਬ ਸਿੱਖ ਵਸੋਂ ਵਸਦੀ ਹੈ ਤੇ ਇਹ ਗੁਰਦੁਅਰਾ ਸਾਹਿਬ ਇਲਾਕੇ ਦਾ ਸਭ ਤੋਂ ਵੱਡਾ ਗੁਰਦੁਆਰਾ ਹੈ। ਭੀੜ ਵਲੋਂ ਗਿਣੀ-ਮਿਥੀ ਸਾਜਿਸ਼ ਤਹਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਤੇ ਹਮਲਾ ਕੀਤਾ ਗਿਆ ਹੈ। ਇਸ ਵੇਲੇ ਸਥਾਨਕ ਪੁਲਿਸ ਵਲੋਂ ਮੌਕੇ ਤੇ ਪਹੁੰਚਕੇ ਸਥਿਤੀ ਕਾਬੂ ਹੇਠ ਕੀਤੀ ਹੋਈ ਹੈ ਜਦਕਿ ਹਮਲੇ ਲਈ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

ਇਸ ਸਬੰਧੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਹ ਇਸ ਘਟਨਾ ਤੇ ਪੂਰੀ ਨਜ਼ਰ ਰੱਖ ਰਹੇ ਹਨ। ਉਨ੍ਹਾਂ ਇਸ ਦੀ ਨਿੰਦਾ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਤੇ ਹਮਲਾ ਕਰਨ ਵਾਲੇ ਅਨਸਰਾਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਲਾਖਾਂ ਪਿਛੇ ਡੱਕਣਾ ਚਾਹੀਦਾ ਹੈ। ਇਥੇ ਇਹ ਜ਼ਿਕਰ ਕਰਨਾ ਉਚਿਤ ਹੋਵੇਗਾ ਕਿ ਇਸ ਘਟਨਾ ਕਾਰਨ ਜਿਥੇ ਕੇਂਦਰ ਵਲੋਂ ਬਣਾਏ ਵੱਖਰੇ ਤੇਲੰਗਾਨਾ ਰਾਜ ਨਾਲ ਆਪਣੀਆਂ ਸਿਆਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਥੇ ਇਕ ਵਾਰ ਫਿਰ ਪਾੜੋ ਤੇ ਰਾਜ ਕਰੋ ਦੀ ਇਸ ਸਿਆਸਤ ਦਾ ਸ਼ਿਕਾਰ ਘੱਟ ਗਿਣਤੀ ਸਿੱਖ ਭਾਈਚਾਰਾ ਤੇ ਇਸ ਦੇ ਧਾਰਮਕ ਸਥਾਨ ਹੋ ਰਹੇ ਹਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top