Share on Facebook

Main News Page

ਮਾਮਲਾ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਰੱਖੇ ਸਿਗਰਟਾਂ ਪੀਣ ਵਾਲੇ ਮੁਲਾਜ਼ਮਾਂ ਦੇ ਰੰਗੇ ਹੱਥੀ ਫੜ੍ਹੇ ਜਾਣ ਦਾ
ਨਿਕੰਮੇ ਪ੍ਰਬੰਧਕ ਮਨਜੀਤ ਸਿੰਘ ਜੀ ਕੇ ਆਪਣੇ ਅਹੁਦੇ ਤੋਂ ਨੈਤਿਕਤਾ ਦੇ ਆਧਾਰ 'ਤੇ ਅਸਤੀਫਾ ਦੇਵੇ
-: ਪ੍ਰਭਜੀਤ ਸਿੰਘ ਜੀਤੀ

ਅੰਮ੍ਰਿਤਸਰ 19 ਅਕਤੂਬਰ (ਜਸਬੀਰ ਸਿੰਘ) ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਿੱਚ ਦਿੱਲੀ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਮੈਂਬਰ ਪ੍ਰਭਜੀਤ ਸਿੰਘ ਜੀਤੀ ਨੇ ਦਿੱਲੀ ਕਮੇਟੀ ਵਿੱਚ ਰੱਖੇ ਸਿਗਰਟਾਂ ਪੀਣ ਵਾਲੇ ਮੁਲਾਜਮਾਂ ਦੇ ਰੰਗੇ ਹੱਥੀ ਫੜੇ ਜਾਣ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ, ਕਿਹਾ ਕਿ ਅਜਿਹੇ ਮੁਲਾਜਮ ਰੱਖ ਕੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਬੱਜਰ ਗਲਤੀ ਕੀਤੀ, ਜਿਸ ਦੀ ਉਹ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ ਅਤੇ ਮੰਗ ਕਰਦੇ ਹਨ ਕਿ ਅਜਿਹੇ ਮੁਲਾਜਮਾਂ ਦੀ ਬਿਨਾਂ ਕਿਸੇ ਦੇਰੀ ਤੋਂ ਛੁੱਟੀ ਕੀਤੀ ਜਾਵੇ ਅਤੇ ਮਨਜੀਤ ਸਿੰਘ ਜੀ ਕੇ ਨੈਤਿਕਤਾ ਦੇ ਆਧਾਰ ਤੇ ਆਪਣੇ ਆਹੁਦੇ ਤੋਂ ਅਸਤੀਫਾ ਦੇਵੇ।

ਜਾਰੀ ਇੱਕ ਬਿਆਨ ਰਾਹੀ ਸ੍ਰ. ਪ੍ਰਭਜੀਤ ਸਿੰਘ ਜੀਤੀ ਨੇ ਕਿਹਾ ਕਿ ਉਹਨਾਂ ਨੂੰ ਪਿਛਲੇ ਕਾਫੀ ਸਮੇਂ ਤੋਂ ਸ਼ਕਾਇਤਾਂ ਮਿਲ ਰਹੀਆਂ ਸਨ ਕਿ ਦਿੱਲੀ ਕਮੇਟੀ ਦੇ ਮੌਜੂਦਾ ਪ੍ਰਬੰਧਕਾਂ ਵੱਲੋ ਰੱਖੇ ਗਏ ਕੁਝ ਨਵੇਂ ਮੁਲਾਜਮ ਗੁਰੂਦੁਆਰਾ ਕੰਪਲੈਕਸ ਵਿੱਚ ਸਿਰਗਟਾਂ ਤੇ ਬੀੜੀਆਂ ਪੀ ਰਹੇ ਹਨ, ਅਤੇ ਤੰਮਾਕੂਨੋਸ਼ੀ ਵੀ ਕਰ ਰਹੇ ਹਨ ਜਿਸ ਬਾਰੇ ਉਹਨਾਂ ਨੇ ਕਈ ਵਾਰੀ ਪ੍ਰਬੰਧਕਾਂ ਦੇ ਨੋਟਿਸ ਵਿੱਚ ਲਿਆਂਦਾ ਸੀ, ਪਰ ਕਿਸੇ ਨੇ ਕੋਈ ਐਕਸ਼ਨ ਨਹੀਂ ਲਿਆ। ਉਹਨਾਂ ਕਿਹਾ ਕਿ ਅੱਜ ਸਥਿਤੀ ਉਸ ਵੇਲੇ ਤਨਾਅ ਪੂਰਨ ਹੋ ਗਈ ਜਦੋਂ ਸੰਗਤਾਂ ਨੇ ਮੁਲਾਜਮਾਂ ਨੂੰ ਰੰਗੇ ਹੱਥੀ ਸਿਗਰਟਾਂ ਤੇ ਬੀੜੀਆ ਪੀਂਦੇ ਫੜ ਲਿਆ ਅਤੇ ਸੰਗਤਾਂ ਨੇ ਪਹਿਲਾਂ ਤਾਂ ਇਹ ਮੁਲਾਜ਼ਮਾਂ ਦੀ ਚੰਗੀ ਭੁਗਤ ਸਵਾਰੀ ਤੇ ਫਿਰ ਕਮੇਟੀ ਦੇ ਹਵਾਲੇ ਕਰ ਦਿੱਤਾ, ਪਰ ਕਮੇਟੀ ਦੇ ਅਧਿਕਾਰੀਆਂ ਨੇ ਇਹਨਾਂ ਮੁਲਾਜਮਾਂ ਦੇ ਖਿਲਾਫ ਲੋੜੀਂਦੀ ਕਾਰਵਾਈ ਕਰਨ ਦੀ ਬਜਾਏ ਉਹਨਾਂ ਦਾ ਬਚਾ ਕਰਦਿਆਂ ਉਹਨਾਂ ਨੂੰ ਦੂਸਰੇ ਗੁਰੂਦੁਆਰਿਆਂ ਵਿੱਚ ਭੇਜ ਦਿੱਤਾ।

ਉਹਨਾਂ ਕਿਹਾ ਕਿ ਇਸੇ ਤਰਾ ਗੁਰੂਦੁਆਰਾ ਬੰਗਲਾ ਸਾਹਿਬ ਦੇ ਹੈਡ ਗ੍ਰੰਥੀ ਰਣਜੀਤ ਸਿੰਘ ਨੂੰ ਇਹ ਵੀ ਨਹੀਂ ਪਤਾ ਕਿ ਮਹੀਨਾ ਕੱਤਕ ਦਾ ਚੜਿਆ ਹੈ, ਪਰ ਉਹ ਅਰਦਾਸ ਅੱਸੂ ਮਹੀਨੇ ਦੀ ਹੀ ਕਰੀ ਜਾ ਰਿਹਾ ਹੈ, ਜਿਸ ਬਾਰੇ ਵੀ ਕਮੇਟੀ ਅਧਿਕਾਰੀਆਂ ਨੂੰ ਸ਼ਕਾਇਤ ਕੀਤੀ ਗਈ ਹੈ, ਪਰ ਕਮੇਟੀ ਨੇ ਇਸ ਗ੍ਰੰਥੀ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਮਨਜੀਤ ਸਿੰਘ ਜੀ .ਕੇ. ਕੁਸ਼ਲ ਨਹੀਂ ਸਗੋਂ ਨਿਕੰਮੇ ਪ੍ਰਬੰਧਕ ਸਾਬਤ ਹੋਏ ਅਤੇ ਉਹ ਮੰਗ ਕਰਦੇ ਹਨ ਕਿ ਮਨਜੀਤ ਸਿੰਘ ਜੀ ਕੇ ਨੂੰ ਨੈਤਿਕਤਾ ਦੇ ਆਧਾਰ ‘ਤੇ ਤੁਰੰਤ ਆਪਣੇ ਆਹੁਦੇ ਤੋਂ ਤੁਰੰਤ ਅਸਤੀਫਾ ਦੇ ਕੇ ਲਾਂਭੇ ਹੋ ਜਾਣਾ ਚਾਹੀਦਾ ਹੈ।

Source: http://www.punjabspectrum.com/2013/10/25772#sthash.lzHi4iw1.dpuf


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top