Share on Facebook

Main News Page

ਗੁਰਦਵਾਰਾ ਕਮੇਟੀਆਂ ਦੇ ਮੈਂਬਰ ਸਾਹਿਬਾਨ ਦੇ ਧਿਆਨ ਹਿਤ

ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ!!

ਸਤਿਕਾਰਯੋਗ ਖਾਲਸਾ ਜੀਓ,

ਸਿੱਖਾਂ ਦੀ ਵੱਖਰੀ ਅਤੇ ਨਿਆਰੀ ਹੋਂਦ ਦੇ ਪ੍ਰਤੀਕ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਦੁਨੀਆਂ ਦੇ ਤਮਾਮ ਗੁਰਦਵਾਰਾ ਸਾਹਿਬਾਨ ਵਿੱਚ ਲਾਗੂ ਕਰਨ/ਕਰਵਾਉਣ ਦੀ ਚਾਹਤ ਅਤੇ ਪੰਥਕ ਜੱਥੇਬੰਦੀਆਂ ਦੇ ਸਹਿਯੋਗ ਨਾਲ ਗੁਰਦਵਾਰਾ ਸਾਹਿਬ ਸੱਚਾ ਮਾਰਗ (ਸਿਆਟਲ) ਵਿਖੇ ਸਿੱਖ ਕੌਮ ਦੇ ਮਹਾਨ ਪ੍ਰਚਾਰਕ ਭਾਈ ਪੰਥਪਰੀਤ ਸਿੰਘ ਖਾਲਸਾ ਦੀ ਅਗਵਾਈ ਵਿੱਚ 26 ਅਕਤੂਬਰ 2013 ਨੂੰ 12 PM ਤੋਂ 6 PM ਤਕੱ ਇਕ ਸੈਮੀਨਾਰ ਆਯੋਜਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸਥਾਨਕ ਅਤੇ ਦੂਰੋਂ ਦੂਰੋਂ ਆਏ ਵਿਦਵਾਨ ਨਾਨਕ ਸ਼ਾਹੀ ਕੈਲੰਡਰ ਦੇ ਵੱਖ ਵੱਖ ਪਹਿਲੂਆਂ ਅਤੇ ਪੰਥਕ ਸਮੱਸਿਆਵਾਂ ਅਤੇ ਉਹਨਾਂ ਦੇ ਸੰਭਾਵਿਤ ਹੱਲਾਂ ਤੇ ਵਿਚਾਰਾਂ ਕਰਨਗੇ।

ਆਪ ਜੀ ਨੂੰ ਜਿੱਥੇ ਇਸ ਸੈਮੀਨਾਰ ਵਿੱਚ ਆਪਣੇ ਸਾਥੀਆਂ ਸਮੇਤ ਪੁੱਜਕੇ ਆਪਣੇ ਵਿਚਾਰ ਸ਼ਾਮਿਲ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ, ਉੱਥੇ ਆਪ ਜੀ ਤੋਂ ਆਪ ਨਾਲ ਸਬੰਧਿਤ ਗੁਰਦਵਾਰਾ ਸਾਹਿਬ ਵਿੱਚ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਦਿਨ-ਤਿਉਹਾਰ ਮਨਾਏ ਜਾਣ ਦੀ ਪਰਵਾਨਗੀ ਦੀ ਮੰਗ ਕੀਤੀ ਜਾਂਦੀ ਹੈ।

ਜਵਾਬ ਦੀ ਉਡੀਕ ਵਿੱਚ

ਨਾਨਕਸ਼ਾਹੀ ਕੈਲੰਡਰ ਸੈਮੀਨਾਰ ਕਮੇਟੀ ਅਤੇ ਨਾਨਕਸ਼ਾਹੀ ਕੈਲੰਡਰ ਸਪੋਰਟ ਕਮੇਟੀ

nanakshaheecalender@gmail.com

ਪਰਵਾਨਗੀ,

ਸਤਿਕਾਰਯੋਗ ਖਾਲਸਾ ਜੀਓ,
ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ!!

ਅਸੀਂ ਗੁਰਦਵਾਰਾ ਕਮੇਟੀ ਦੇ ਸੇਵਾਦਾਰ ਆਪ ਜੀ ਨੂੰ ਵਿਸ਼ਵਾਸ਼ ਦਿਵਾਉਂਦੇ ਹਾਂ ਕਿ ਕੌਮ ਦੀ ਆਜਾਦ ਹਸਤੀ ਅਤੇ ਵਿਲੱਖਣਤਾ ਦੇ ਪ੍ਰਤੀਕ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸਬੰਧਤ ਗੁਰਦਵਾਰਾ ਸਾਹਿਬ ਵਿੱਚ ਦਿਨ-ਤਿਓਹਾਰ ਮਨਾਉਣ ਲਈ ਸਹਿਮਤ ਹਾਂ ਜੀ।

ਗੁਰਦਵਾਰਾ / ਸੰਸਥਾ : ..................................................................................

ਫੋਨ : ..................................................................................

ਪਤਾ : ..................................................................................

ਦਸਖ਼ਤ : ..................................................................................


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top