Share on Facebook

Main News Page

ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਅਤੇ ਗਿਆਨੀ ਰਣਜੋਧ ਸਿੰਘ ਨੇ ਮੁਹੱਲਾ ਕਰਾਰ ਖਾਂ, ਜਲੰਧਰ ਵਿਖੇ ਗੁਰਮਤਿ ਸਮਾਗਮ 'ਚ ਹਾਜ਼ਰੀ ਭਰੀ

29 ਨਵੰਬਰ 2013 ਨੂੰ ਜਾਗਰੂਕ ਸਿੱਖ ਸੰਗਤਾਂ ਦੇ ਸੱਦੇ 'ਤੇ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਅਤੇ ਗਿਆਨੀ ਰਣਜੋਧ ਸਿੰਘ ਨੇ ਮੁਹੱਲਾ ਕਰਾਰ ਖਾਂ, ਜਲੰਧਰ ਵਿਖੇ ਗੁਰਮਤਿ ਸਮਾਗਮ 'ਚ ਹਾਜ਼ਰੀ ਭਰੀ। ਸਮਾਗਮ ਦੀ ਸ਼ੁਰੁਆਤ 'ਚ ਗਿਆਨੀ ਰਣਜੋਧ ਸਿੰਘ ਨੇ ਸਿੱਖ ਸੰਗਤਾਂ ਨੂੰ ਅਖੌਤੀ ਦਸਮ ਗ੍ਰੰਥ ਬਾਰੇ ਜਾਗਰੂਕ ਕੀਤਾ।

ਉਸ ਉਪਰੰਤ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ {ਪੰਨਾ 591} ਸ਼ਬਦ ਦਾ ਗਾਇਨ ਕੀਤਾ।

ਵਿਆਖਿਆ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਅੱਜ ਵੀ ਸਤਿਗੁਰੂ ਨੂੰ ਖੋਜਣਾ ਹੈ, ਕਿਉਂਕਿ ਬਿਪਰਵਾਦ ਦੇ ਘੁੱਪ ਹਨੇਰੇ 'ਚ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਹੀ ਪ੍ਰਕਾਸ਼ ਦੇ ਸਕਦੇ ਹਨ। ਅੱਜ ਸਾਨੂੰ ਹੋਰ ਹੋਰ ਗ੍ਰੰਥਾਂ ਦੇ ਹਨੇਰੇ 'ਚ ਫਸਾਇਆ ਜਾ ਰਿਹਾ ਹੈ, ਹੋਰ ਤੇ ਹੋਰ ਤਖ਼ਤਾਂ ਦੇ ਬਿਰਾਜਮਾਨ ਪੁਜਾਰੀ ਸਿੱਖਾਂ ਨੂੰ ਗੁਰੂ ਨਾਲੋਂ ਤੋੜਕੇ ਸ੍ਰੀ ਚੰਦ ਦੇ ਪੂਰਨਿਆਂ 'ਤੇ ਚੱਲਣ ਲਈ ਕਹਿ ਰਹੇ ਹਨ। ਇਹੀ ਤਾਂ ਹਨੇਰਾ ਹੈ, ਜਿਸ ਵਿੱਚੋਂ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਗਿਆਨ ਹੀ ਸਾਨੂੰ ਬਚਾ ਸਕਦਾ ਹਾ, ਜੋ ਸਾਨੂੰ ਖੋਜਣ 'ਤੇ ਮਿਲੇਗਾ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top