Share on Facebook

Main News Page

ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਨਾਲ
ਪ੍ਰੋ. ਦਰਸ਼ਨ ਸਿੰਘ ਖ਼ਾਲਸਾ, ਸ. ਪ੍ਰਭਦੀਪ ਸਿੰਘ, ਸ. ਗੁਰਤੇਜ ਸਿੰਘ ਤੇ ਹੋਰ ਸਿੰਘ
ਅੱਜ ਭੁੱਖ ਹੜਤਾਲ 'ਤੇ ਬੈਠਣਗੇ

ਕੌਮੀ ਸੰਘਰਸ਼ ਨੂੰ ਮੁੱਖ ਰਖਦਿਆਂ ਅੱਜ 2 ਦਸੰਬਰ 2013 ਨੂੰ ਗੁਰੂ ਗ੍ਰੰਥ ਦਾ ਖ਼ਾਲਸਾ ਪੰਥ ਅਤੇ ਟਾਈਗਰ ਜਥਾ ਦੇ ਮੈਂਬਰ ਭਾਈ ਗੁਰਬਖ਼ਸ਼ ਸਿੰਘ ਨਾਲ ਭੁੱਖ ਹੜਤਾਲ 'ਤੇ ਬੈਠਣਗੇ, ਜਿਸ ਵਿੱਚ ਮੁੱਖ ਤੌਰ 'ਤੇ ਭਾਈ ਪ੍ਰੋ. ਦਰਸ਼ਨ ਸਿੰਘ ਖ਼ਾਲਸਾ, ਸ. ਪ੍ਰਭਦੀਪ ਸਿੰਘ, ਸ. ਗੁਰਤੇਜ ਸਿੰਘ ਸਾਬਕਾ ਆਈ.ਏ.ਐਸ ਤੇ ਹੋਰ ਸਿੰਘ ਸ਼ੲਮਿਲ ਹੋਣਗੇ। ਸੰਗਤਾਂ ਨੂੰ ਵੀ ਪ੍ਰੇਰਿਤ ਕੀਤਾ ਜਾਂਦਾ ਹੈ ਕਿ ਇਸ ਕੌਮੀ ਕਾਜ ਲਈ ਘੱਟੋ ਘੱਟ ਇਕ ਦਿਨ ਭਾਈ ਗੁਰਬਖਸ਼ ਸਿੰਘ ਨਾਲ ਬੈਠਕੇ ਉਨ੍ਹਾਂ ਦਾ ਸਾਥ ਦਿੱਤਾ ਜਾਵੇ।

ਅਸੀਂ ਆਪਣੇ ਵੱਲੋਂ ਸਾਰੀ ਸੰਗਤ ਨੂੰ ਬੇਨਤੀ ਕਰਦੇ ਹਾਂ ਕਿ ਮੁਹਾਲੀ ਪਹੁੰਚ ਕਿ ਇਸ ਕੌਮੀ ਕਾਰਜ ਪ੍ਰਤੀ ਆਵਾਜ ਬੁਲੰਦ ਕਰਦੇ ਹੋਏ, ਭਾਰਤ ਵੱਲੋਂ ਸਿੱਖਾਂ ਪ੍ਰਤੀ ਧਾਰੀ ਹੋਈ ਦੋਹਰੀ ਮਾਪਦੰਡ ਨੀਤੀ ਦਾ ਵਿਰੋਧ ਪ੍ਰਗਟ ਕਰਦੇ ਹੋਏ, ਇਨ੍ਹਾਂ ਦਾ ਅਸਲ ਚਿਹਰਾ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇ। ਜੇਲ੍ਹਾਂ 'ਚ ਬੰਦ ਸਿੰਘਾਂ ਦੀ ਰਿਹਾਈ ਨੂੰ ਮੁੱਖ ਰੱਖਦਿਆਂ ਆਪਸੀ ਭੇਦਭਾਵ ਮਿਟਾਉਂਦਿਆਂ ਇਸ ਭੁੱਖ ਹੜਤਾਲ ਨੂੰ ਇੱਕ ਲਹਿਰ ਬਣਾ ਦੇਣਾ ਚਾਹੀਦਾ ਹੈ, ਕਿ ਜਿਸ ਨਾਲ ਸਾਰੇ ਸੰਸਾਰ ਵਿੱਚ ਭਾਰਤ ਅਤੇ ਪੰਜਾਬ ਸਰਕਾਰ ਦਾ ਕਰੂਪ ਚਿਹਰਾ ਦੁਨੀਆਂ ਦੇ ਸਾਹਮਣੇ ਨੰਗਾ ਹੋ ਸਕੇ ਅਤੇ ਜੇਲ੍ਹਾਂ 'ਚ ਬੰਦ ਸਿੰਘਾਂ ਦੀ ਰਿਹਾਈ ਸੰਭਵ ਹੋ ਸਕੇ।

ਪੰਜਾਬ 'ਚ ਬੈਠੇ ਪੰਥ ਦਰਦੀਆਂ ਨੂੰ ਬੇਨਤੀ ਹੈ ਕਿ ਦਿਨੇ ਤਾਂ ਬਹੁਤ ਸੰਗਤ ਹੁੰਦੀ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਰਾਤ ਵੇਲੇ ਬਹੁਤ ਘੱਟ, ਇਸ ਲਈ ਕਿਸੀ ਅਣਸੁਖਾਂਵੀ ਘਟਨਾ ਤੋਂ ਬਚਣ ਲਈ ਸੰਗਤਾਂ ਨੂੰ ਰਾਤ ਵੇਲੇ ਵੀ ਉਥੇ ਹਾਜ਼ਿਰ ਹੋਣਾ ਚਾਹੀਦਾ ਹੈ। ਬਾਦਲ ਦੇ ਟਾਉਟਾਂ ਵਲੋਂ ਕਿਸੇ ਵੇਲੇ ਵੀ ਇਹ ਸੰਘਰਸ਼ ਤਾਰਪੀਡੋ ਕੀਤਾ ਜਾ ਸਕਦਾ ਹੈ।

ਇਸ ਤੋਂ ਪਹਿਲਾਂ ਪ੍ਰੋ. ਦਰਸ਼ਨ ਸਿੰਘ ਖਾਲਸਾ ਨੇ ਕਿਹਾ ਕਿ ਦੇਸ਼ ਵਿੱਚ ਸਿੱਖਾਂ ਲਈ ਕਾਨੂੰਨ ਵੱਖਰੇ ਹਨ। ਸਿੱਖਾਂ ਤੋਂ ਬੁਨਿਆਦੀ ਹੱਕ ਵੀ ਖੋਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 20-20 ਸਾਲ ਸਜ਼ਾ ਭੁਗਤ ਚੁੱਕੇ ਸਿੱਖ ਅੱਜ ਵੀ ਜੇਲ੍ਹਾਂ ਵਿੱਚ ਬੰਦ ਹਨ।
ਰਜਿੰਦਰ ਸਿੰਘ ਖੁਰਾਣਾ ਅਤੇ ਕੰਵਰਪਾਲ ਸਿੰਘ ਬਿੱਟੂ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਗੱਠਜੋੜ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਇਨ੍ਹਾਂ ਤੋਂ ਸਿੱਖਾਂ ਨੂੰ ਇਨਸਾਫ਼ ਦੀ ਉਮੀਦ ਨਹੀਂ ਰੱਖਣੀ ਚਾਹੀਦੀ। ਸਿੱਖ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਖ਼ਿਲਾਫ਼ ਤਿੰਨ ਨੌਜਵਾਨਾਂ ਨੂੰ ਅਗਵਾ ਕਰਕੇ ਕਤਲ ਕਰਨ ਦਾ ਕੇਸ ਦਰਜ ਹੈ, ਪਰ ਹੁਣ ਤੱਕ ਸਰਕਾਰ ਨੇ ਉਨ੍ਹਾਂ ਨੂੰ ਨਾ ਤਾਂ ਗ੍ਰਿਫ਼ਤਾਰ ਕੀਤਾ ਅਤੇ ਨਾ ਹੀ ਕੋਈ ਸਜ਼ਾ ਦਿੱਤੀ ਹੈ ਸਗੋਂ ਪੰਜਾਬ ਪੁਲੀਸ ਦਾ ਮੁਖੀ ਲਗਾ ਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਆਗੂਆਂ ਨੇ ਮੰਗ ਕੀਤੀ ਕਿ ਜੇਲ੍ਹਾਂ ਵਿੱਚ ਨਜ਼ਰਬੰਦ ਸਿੱਖ ਨੌਜਵਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।
ਇਸ ਮੁੱਦੇ ’ਤੇ ਸੰਤ ਸਮਾਜ ਨੇ ਚੁੱਪ ਤੋੜਦਿਆਂ ਮਰਨ ਵਰਤ ’ਤੇ ਬੈਠੇ ਸਿੱਖ ਆਗੂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਹੈ। ਸੰਤ ਸਮਾਜ ਦੇ ਸਕੱਤਰ ਜਨਰਲ ਹੀਰਾ ਸਿੰਘ ਰੰਧਾਵਾ ਵਾਲੇ, ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿਬ, ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ, ਬਾਬਾ ਸੁਰਿੰਦਰ ਸਿੰਘ ਧੰਨਾ ਭਗਤ ਵਾਲੇ ਅਤੇ ਬਾਬਾ ਸੁਖਵਿੰਦਰ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਯੋਗ ਪੈਰਵਾਈ ਕਰਨ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਨੂੰ ਛੱਡਿਆ ਨਹੀਂ ਜਾ ਰਿਹਾ। ਇਸ ਮੌਕੇ ਗੁਰੂ ਆਸਰਾ ਟਰੱਸਟ ਦੇ ਮੁਖੀ ਕੰਵਰ ਸਿੰਘ ਧਾਮੀ, ਉਪ ਪ੍ਰਬੰਧਕ ਬੀਬੀ ਕੁਲਬੀਰ ਕੌਰ ਧਾਮੀ, ਸੁਰਿੰਦਰ ਸਿੰਘ, ਸੰਦੀਪ ਕੌਰ, ਪ੍ਰਭਦੀਪ ਸਿੰਘ, ਸੇਵਾਮੁਕਤ ਆਈਏਐਸ ਗੁਰਤੇਜ ਸਿੰਘ, ਅਮਰੀਕ ਸਿੰਘ ਈਸੜੂ ਅਤੇ ਨਾਇਬ ਸਿੰਘ ਚੰਡੀਗੜ੍ਹ ਮੌਜੂਦ ਸਨ।

ਹੇਠ ਦਿੱਤੀਆਂ ਫੋਟੋਆਂ 28 ਨਵੰਬਰ 2013 ਦੀਆਂ ਹਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top