Share on Facebook

Main News Page

ਕੇਸਰੀ ਮਾਰਚ ਨੂੰ ਰੋਕਣ ਲਈ ਪੁਲਿਸ ਨੇ ਸਿੱਖ ਆਗੂਆਂ ਦੀ ਫੜੋਫੜੀ ਸੁਰੂ ਕੀਤੀ

* ਭਾਈ ਕੰਵਰਪਾਲ ਸਿੰਘ ਬਿੱਟੂ ਨੂੰ ਅੰਮ੍ਰਿਤਸਰ ਪੁਲਿਸ ਨੇ ਘਰੋਂ ਗ੍ਰਿਫਤਾਰ ਕੀਤਾ

ਬਰਨਾਲਾ, 3 ਦਸੰਬਰ (ਜਗਸੀਰ ਸਿੰਘ ਸੰਧੂ): ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲਾਂ ਵਿੱਚ ਬੰਦ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਮੋਹਾਲੀ ਵਿਖੇ ਗੁਰਦੁਆਰਾ ਅੰਬ ਸਾਹਿਬ ਵਿਖੇ 14 ਨਵੰਬਰ 2013 ਤੋਂ ਅਣਮਿਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਦੇ ਸੰਘਰਸ਼ ਦੀ ਸਫਲਤਾ ਲਈ 4 ਦਸੰਬਰ 2013 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਤੋਂ ਸ਼ੁਰੂ ਹੋ ਰਹੇ ਖਾਲਸਾ ਮਾਰਚ ਤੋਂ ਘਬਰਾਈ ਪੰਜਾਬ ਸਰਕਾਰ ਦੀ ਪੁਲਿਸ ਨੇ, ਦੇਰ ਰਾਤ ਸਿੱਖ ਆਗੂਆਂ ਦੀ ਫੜੋਫੜੀ ਕਰਨੀ ਸੁਰੂ ਕਰ ਦਿੱਤੀ ਹੈ।

ਪਤਾ ਲੱਗਿਆ ਹੈ ਕਿ ਦਲ ਖਾਲਸਾ ਦੇ ਆਗੂ ਭਾਈ ਕੰਵਰਪਾਲ ਸਿੰਘ ਬਿੱਟੂ ਨੂੰ ਅੰਮ੍ਰਿਤਸਰ ਪੁਲਿਸ ਨੇ ਉਹਨਾਂ ਦੇ ਨਿਵਾਸ ਸਥਾਨ ਤੋਂ ਗ੍ਰਿਫਤਾਰ ਕਰ ਲਿਆ ਹੈ, ਭਾਵੇਂ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਕਿ ਪੁਲਿਸ ਵੱਲੋਂ ਭਾਈ ਕੰਵਰਪਾਲ ਸਿੰਘ ਬਿਟੂ ਨੂੰ ਕਿਸ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਪਤਾ ਲੱਗਿਆ ਹੈ ਕਿ ਇਸ ਖਾਲਸਾ ਮਾਰਚ ਦੇ ਪ੍ਰਬੰਧਾਂ ਵਿੱਚ ਲੱਗੇ ਕੁਝ ਆਗੂ ਪੁਲਿਸ ਦੀ ਇਸ ਕਾਰਵਾਈ ਦੀ ਭਿਣਕ ਪੈਦਿਆਂ ਹੀ ਇੱਧਰ ਉਧਰ ਹੋ ਗਏ ਹਨ ਤਾਂ ਕਿ ਖਾਲਸਾ ਮਾਰਚ ਮਿਥੇ ਸਮੇਂ ‘ਤੇ ਸੁਰੂ ਕੀਤਾ ਜਾ ਸਕੇ।

ਦੂਸਰੇ ਪਾਸੇ ਇਹ ਵੀ ਪਤਾ ਲੱਗਿਆ ਹੈ ਕਿ 3 ਦਸੰਬਰ ਦੀ ਸ਼ਾਮ ਨੂੰ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਪੁਹੰਚ ਕੇ ਪਹਿਲਾਂ ਲੋਕਲ ਐਸ. ਡੀ. ਐਮ ਅਤੇ ਐਸ. ਐਚ.ਓ ਵੱਲੋਂ ਭਾਈ ਗੁਰਬਖਸ ਸਿੰਘ ਖਾਲਸਾ ਕੋਲੋਂ ਮਿਲਣ ਆਏ ਸਿੱਖ ਆਗੂਆਂ ਸਬੰਧੀ ਅਤੇ ਅਗਲੇ ਪ੍ਰੋਗਰਾਮ ਸਬੰਧੀ ਕਈ ਸਵਾਲ ਪੁਛੇ ਅਤੇ ਫੇਰ ਮੋਹਾਲੀ ਦੇ ਡਿਪਟੀ ਕਮਿਸ਼ਨਰ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਐਸ. ਐਸ. ਪੀ ਮੋਹਾਲੀ ਇੰਦਰਮੋਹਨ ਸਿੰਘ ਵੱਲੋਂ ਗੁਰਦੁਆਰਾ ਅੰਬ ਸਾਹਿਬ ਵਿਖੇ ਆਕੇ ਭਾਈ ਗੁਰਬਖਸ਼ ਸਿੰਘ ਨਾਲ ਗੱਲਬਾਤ ਕੀਤੀ ਗਈ। ਪ੍ਰਸਾਸ਼ਨ ਦੀ ਇਸ ਕਵਾਇਦ ਨੂੰ ਦੇਖਦਿਆਂ ਖਦਸ਼ਾ ਜਾਹਿਰ ਕੀਤਾ ਜਾ ਰਿਹਾ ਹੈ, ਕਿ ਕਿਸੇ ਵੀ ਸਮੇਂ ਭਾਈ ਗੁਰਬਖਸ ਸਿੰਘ ਨੂੰ ਪ੍ਰਸਾਸ਼ਨ ਜਬਰਦਸਤੀ ਭੁੱਖ ਹੜਤਾਲ ਤੋਂ ਚੁੱਕ ਸਕਦਾ ਹੈ।

ਇਸ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਮੌਜੂਦ ਮੀਰੀ ਪੀਰੀ ਸੇਵਾ ਦਲ ਦੇ ਮੁੱਖ ਸੇਵਾਦਾਰ ਗੁਰਿੰਦਰਪਾਲ ਸਿੰਘ ਧਨੌਲਾ, ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨ ਦੇ ਆਗੂ ਹਰਪਾਲ ਸਿੰਘ ਚੀਮਾ, ਹਰਮਹਿੰਦਰ ਸਿੰਘ ਢਿਲੋਂ ਅਤੇ ਗਤਕਾ ਕਿੰਗ ਗੁਰਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਭਾਈ ਗੁਰਬਖਸ਼ ਸਿੰਘ ਪੂਰੀ ਤਰਾਂ ਚੜ੍ਹਦੀ ਕਲਾ ਵਿੱਚ ਹਨ।

Source: http://www.punjabspectrum.com/2013/12/30175


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top