Share on Facebook

Main News Page

ਬਾਦਲਾਂ ਨੇ ਬੰਦੀ ਛੋੜ ਖਾਲਸਾ ਮਾਰਚ ਨੂੰ ਰੋਕ ਕੇ ਸਿੱਖੀ ਵਿਰੋਧੀ ਕਾਰਵਾਈ ਕੀਤੀ
-: ਸ੍ਰ. ਹਰਬੀਰ ਸਿੰਘ ਸੰਧੂ

* ਮੋਦੀ ਨੂੰ ਪੰਜਾਬ ਵਿੱਚ ਰੈਲੀ ਨਹੀਂ ਕਰਨ ਦਿੱਤੀ ਜਾਵੇਗੀ

ਅੰਮ੍ਰਿਤਸਰ 4 ਦਸੰਬਰ ( ਜਸਬੀਰ ਸਿੰਘ ) ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਜੇ ਦਫਤਰ ਸਕੱਤਰ ਸ੍ਰ. ਹਰਬੀਰ ਸਿੰਘ ਸੰਧੂ ਨੇ ਕਿਹਾ ਕਿ ਜਿਹੜੇ ਸਿੱਖ ਨੌਜ਼ਵਾਨ ਆਪੋ-ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਜਾਂ ਫਿਰ ਬਿਨਾਂ ਕਿਸੇ ਟਰਾਇਲ ਦੇ ਜੇਲਾਂ ਵਿੱਚ ਬੰਦ ਹਨ ਦੀ ਰਿਹਾਈ ਨੂੰ ਬਿਨਾਂ ਕਿਸੇ ਦੇਰੀ ਰਿਹਾਅ ਕੀਤਾ ਜਾਵੇ।

ਜਾਰੀ ਇੱਕ ਬਿਆਨ ਰਾਹੀ ਸ੍ਰ. ਹਰਬੀਰ ਸਿੰਘ ਸੰਧੂ ਨੇ ਕਿਹਾ ਕਿ ਕਿਸੇ ਵੀ ਕੌਮ, ਧਰਮ, ਫਿਰਕੇ ਜਾਂ ਮਨੁੱਖਤਾ ਨੂੰ ਕਿਸੇ ਤਰਾਂ ਦੀ ਕੋਈ ਠੇਸ ਪਹੁੰਚਾਏ ਬਿਨਾਂ ਜ਼ਮਹੂਰੀਅਤ ਅਤੇ ਅਮਨ ਮਈ ਤਰੀਕੇ ਨਾਲ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਭਾਈ ਗੁਰਬਖਸ ਸਿੰਘ ਖਾਲਸਾ ਨੇ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦੇ ਹੋਏ ਬੀਤੇ 21 ਦਿਨਾਂ ਤੋ ਭੁੱਖ ਹੜਤਾਲ ਰੱਖੀ ਹੋਈ ਹੈ, ਉਸ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਤੱਕ ਜੋ ਰੋਸ ਮਾਰਚ ਸ਼ੁਰੂ ਹੋਣਾ ਸੀ, ਉਸ ਨੂੰ ਬਾਦਲ ਜੁੰਡਲੀ ਅਤੇ ਭਾਜਪਾ ਦੀ ਹਕੂਮਤ ਨੇ ਜ਼ਬਰੀ ਰੋਕ ਕੇ ਅਤੇ ਬਾਬਾ ਬਲਜੀਤ ਸਿੰਘ ਦਾਦੂਵਾਲ ਤੇ ਭਾਈ ਕੰਵਰਪਾਲ ਸਿੰਘ ਬਿੱਟੂ ਆਦਿ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਸਿੱਖ ਕੌਮ ਦੇ ਵਿਧਾਨਕ ਅਤੇ ਜਮਹੂਰੀ ਹੱਕਾਂ ਨੂੰ ਕੁਚਲ ਦਿੱਤਾ ਹੈ, ਜੋ ਸਿੱਖ ਕੌਮ ਲਈ ਅਸਹਿ ਹੈ।

ਉਹਨਾਂ ਕਿਹਾ ਕਿ ਦੁੱਖ ਅਤੇ ਅਫ਼ਸੋਸ ਗੱਲ ਹੈ ਕਿ ਜਿਥੇ ਸਿੱਖ ਕੌਮ ਦੀ ਪਾਰਲੀਮੈਂਟ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦਾ ਹੈੱਡਕੁਆਰਟਰ ਅਤੇ ਸਿੱਖਾਂ ਦਾ ਸਭ ਤੋ ਸੁਪਰੀਮ ਤਖਤ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਕੱਤਰੇਤ ਵੀ ਹੈ, ਉਥੇ ਬਾਦਲਾਂ ਨੇ ਕੇਂਦਰ ਦੀ ਹਕੂਮਤ ਤੇ ਮੁਤੱਸਵੀ ਜਮਾਤਾਂ ਭਾਜਪਾ ਆਦਿ ਨੂੰ ਖੁਸ਼ ਕਰਨ ਲਈ ਪ੍ਰਤਾਪ ਸਿੰਘ ਕੈਰੋ, ਬੇਅੰਤ ਸਿੰਘ, ਜਰਨਲ ਰੀਬੇਰੋ, ਕੇ. ਪੀ. ਐਸ ਗਿੱਲ ਅਤੇ ਸਿਧਾਰਥ ਸ਼ੰਕਰ ਰੇਅ ਦੀ ਤਰਾਂ ਸਿੱਖਾਂ ‘ਤੇ ਜ਼ਬਰ-ਜੁਲਮ ਦੀ ਸੁਰੂਆਤ ਕਰ ਦਿੱਤੀ ਹੈ । ਉਹਨਾਂ ਕਿਹਾ ਕਿ ਜਮਹੂਰੀ ਹੱਕਾਂ ਅਤੇ ਇਨਸਾਫ਼ ਦੀ ਅਵਾਜ਼ ਨੂੰ ਦਬਾਉਣ ਦੀ ਅਸਫ਼ਲ ਕੋਸ਼ਿਸ਼ ਕਰਕੇ ਬਾਦਲਾਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਟੋਡੀਆਂ ਅਤੇ ਸਿੱਖਾਂ ਦੇ ਦੁਸ਼ਮਣਾਂ ਦੇ ਹੱਥ ਠੋਕੇ ਬਣ ਕੇ ਆਰ.ਐਸ.ਐਸ ਦੇ ਸਿੱਖ ਵਿਰੋਧੀ ਤਿੱਖੇ ਕੁਹਾੜੇ ਦੇ ਦਸਤੇ ਦੀ ਭੂਮਿਕਾ ਹੀ ਨਹੀਂ ਨਿਭਾ ਰਹੇ ਸਗੋਂ ਸਿੱਖੀ ਹਰਿਆਵਲ ਬੂਟੇ ਨੂੰ ਬੇਰਹਿਮੀ ਨਾਲ ਕੱਟ ਰਹੇ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਇਹ ਫੈਸਲਾ ਕੀਤਾ ਹੈ ਕਿ ਬਾਦਲ ਦੇ ਸਿੱਖੀ ਵਿਰੋਧ ਬਹੁਰੂਪੀਏ ਚਿਹਰੇ ਨੂੰ ਜਨਤਾ ਦੀ ਕਚਿਹਰੀ ਵਿੱਚ ਨੰਗਾ ਕਰਨਾ ਹੈ।

ਉਹਨਾਂ ਕਿਹਾ ਕਿ ਮੋਦੀ ਇੱਕ ਹਿੰਦੂ ਜਮਾਤ ਨਾਲ ਸਬੰਧ ਰੱਖਦਾ ਹੈ ਤੇ ਉਹ ਬਾਕੀ ਘੱਟ ਗਿਣਤੀਆਂ ਦੇ ਗਲ ਘੁੱਟ ਰਿਹਾ ਹੈ ਪਰ ਹਿੰਦੂ ਧਰਮ ਨਾਲ ਸਬੰਧਿਤ ਲੋਕਾਂ ਦੀ ਹਰ ਪ੍ਰਕਾਰ ਦੀ ਮਦਦ ਕਰ ਰਿਹਾ ਹੈ ਪਰ ਬਾਦਲ ਕੇ ਉਸ ਕੋਲੋ ਵੀ ਕੋਈ ਸਬਕ ਨਹੀਂ ਸਿੱਖ ਸਕੇ।ਉਹਨਾਂ ਕਿਹਾ ਕਿ ਮੋਗਾ ਵਿਖੇ ਮੋਦੀ ਦੀ ਕੀਤੀ ਜਾਣ ਵਾਲੀ ਰੈਲੀ ਦੀ ਉਹ ਡੱਟ ਕੇ ਵਿਰੋਧ ਕਰਨਗੇ ਅਤੇ ਕਿਸੇ ਵੀ ਪ੍ਰਕਾਰ ਨਾਲ ਇਸ ਰੈਲੀ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਉਹਨਾਂ ਕਿਹਾ ਕਿ ਇਸ ਮੌਕੇ ਮੋਦੀ ਗੋ ਬੈਕ ਦੇ ਨਾਅਰੇ ਵੀ ਲਗਾਏ ਜਾਣਗੇ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top