Share on Facebook

Main News Page

ਯੂ.ਕੇ. ‘ਚ ਅਕਾਲੀ ਦਲ (ਬ) ਜਾਂ ਸਰਕਾਰੀ ਪ੍ਰਤੀਨਿਧਾਂ ਦਾ ਵਿਚਰਨਾ ਮੁਸ਼ਕਿਲ ਕਰ ਦਿਆਂਗੇ
-: ਪੰਥਕ ਜੱਥੇਬੰਦੀਆਂ (ਯੂ.ਕੇ.)

* ਜੇ ਭਾਈ ਖਾਲਸਾ ਦੇ ਮਾਮਲੇ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ…
* ਯੂ.ਕੇ. ‘ਚ ਅਕਾਲੀ ਦਲ (ਬ) ਜਾਂ ਸਰਕਾਰੀ ਪ੍ਰਤੀਨਿਧਾਂ ਦਾ ਵਿਚਰਨਾ ਮੁਸ਼ਕਿਲ ਕਰ ਦਿਆਂਗੇ- ਪੰਥਕ ਜੱਥੇਬੰਦੀਆਂ (ਯੂ.ਕੇ.)
* ਕਿਹਾ - ਭਾਈ ਖਾਲਸਾ ਦੇ ਜਾਨੀ ਨੁਕਸਾਨ ਦੀ ਸਿੱਧੀ ਜਿੰਮੇਵਾਰੀ ਪੰਜਾਬ ਸਰਕਾਰ, ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਹੋਵੇਗੀ।

ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਯੂ ਕੇ ਦੇ ਸੰਗਤ ਟੀ ਵੀ ਵੱਲੋਂ ਦਿੱਤੇ ਸੱਦੇ ‘ਤੇ ਯੂ ਕੇ ਦੀਆਂ ਸਮੂਹ ਪੰਥਕ ਜੱਥੇਬੰਦੀਆਂ ਦੀ ਹੰਗਾਮੀ ਇਕੱਤਰਤਾ ਸ੍ਰੀ ਗੁਰੂ ਨਾਨਕ ਦੇਵ ਗੁਰਦੁਆਰਾ ਸਮੈਦਿਕ ਵਿਖੇ ਹੋਈ ਜਿਸ ਵਿੱਚ ਭਾਈ ਗੁਰਬਖਸ਼ ਸਿੰਘ ਖਾਲਸਾ ਦੇ ਮਾਮਲੇ ‘ਤੇ ਪੰਜਾਬ ਸਰਕਾਰ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਕੰਨਾਂ ‘ਤੇ ਜੂੰ ਨਾ ਸਰਕਣ ਅਤੇ ਘੇਸਲ ਵੱਟੇ ਹੋਣ ਦਾ ਸਖਤ ਨੋਟਿਸ ਲਿਆ ਗਿਆ। ਪੇਸ਼ਕਾਰ ਕੁਲਵੰਤ ਸਿੰਘ ਢੇਸੀ ਦੇ ਪ੍ਰਬੰਧਾਂ ਹੇਠ ਸੰਗਤ ਟੈਲੀਵਿਜਨ ਵੱਲੋਂ ਲਗਾਤਾਰ 2 ਘੰਟੇ ਸਿੱਧਾ ਪ੍ਰਸਾਰਣ ਕਰਕੇ ਸਮੂਹ ਜੱਥੇਬੰਦੀਆਂ ਦੇ ਵਿਚਾਰਾਂ ਨੂੰ ਸੰਗਤ ਤੱਕ ਪਹੁੰਚਾਉਣ ਦੀ ਜਿੰਮੇਵਾਰੀ ਨਿਭਾਈ।

ਸੰਗਤ ਟੀ.ਵੀ. ਦੇ ਵਸ਼ੇਸ਼ ਉਪਰਾਲੇ ਨਾਲ ਆਯੋਜਿਤ ਇਸ ਇਕੱਤਰਤਾ ਦੇ ਕੋਆਰਡੀਨੇਟਰ ਬੇਅੰਤ ਸਿੰਘ ਨੇ ਦੱਸਿਆ ਕਿ ਇਸ ਇਕੱਤਰਤਾ ਦੌਰਾਨ ਸਿੱਖ ਫੈਡਰੇਸ਼ਨ, ਅਖੰਡ ਕੀਰਤਨੀ ਜਥਾ, ਅੰਮ੍ਰਿਤਸਰ ਅਕਾਲੀ ਦਲ, ਯੁਨਾਈਟਿਡ ਖਾਲਸਾ ਦਲ, ਇੰਟਰਨੈਸ਼ਨਲ ਪਥੰਕ ਦਲ, ਧਰਮ ਯੁੱਧ ਮੋਰਚਾ, ਸ਼੍ਰੋਮਣੀ ਅਕਾਲੀ ਦਲ ਯੂ ਕੇ, ਬ੍ਰਿਟਿਸ਼ ਸਿੱਖ ਕੌਂਸਲ ਅਤੇ ਦਲ ਖਾਲਸਾ ਦੇ ਆਗੂਆਂ ਨੇ ਬੋਲਦਿਆਂ ਕਿਹਾ ਕਿ ਬੇਸ਼ੱਕ ਭਾਈ ਖਾਲਸਾ ਦਾ ਸੰਘਰਸ਼ ਇੱਕ ਮਹੀਨੇ ਤੋਂ ਨਿਰੰਤਰ ਜਾਰੀ ਹੈ ਪਰ ਪੰਥਕ ਸਰਕਾਰ ਅਤੇ ਪੰਥ ਦੀਆਂ ਇਹਨਾਂ ਨਾਮੀ ਹਸਤੀਆਂ ਵੱਲੋਂ ਦੜ੍ਹ ਵੱਟਣਾ ਨਿੰਦਣਯੋਗ ਹੈ। ਇਸ ਸਮੇਂ ਪਾਸ ਕੀਤੇ ਮਤਿਆਂ ਰਾਹੀਂ ਵੱਖ ਵੱਖ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਅਸੀਂ ਭਾਈ ਖਾਲਸਾ ਦੇ ਸੰਘਰਸ਼ ਦੀ ਤਹਿ ਦਿਲੋਂ ਹਮਾਇਤ ਕਰਦੇ ਹਾਂ।

ਜੇਕਰ ਪੰਜਾਬ ਸਰਕਾਰ, ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਸਾਹਿਬ ਅਤੇ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਪੰਥ ਦੀ ਭਾਵਨਾ ਦਾ ਪਾਲਣ ਕਰਦਿਆਂ ਕੋਈ ਉਚਿਤ ਫੈਸਲਾ ਨਾ ਲਿਆ ਤਾਂ ਇਹਨਾਂ ਸਭ ਨੂੰ ਯੂ.ਕੇ. ਵਿੱਚੋਂ ਕਰੜੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।

ਉਹਨਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਭਾਈ ਖਾਲਸਾ ਨਾਲ ਕੋਈ ਅਣਸੁਖਾਵੀਂ ਘਟਨਾ ਵਰਤਦੀ ਹੈ ਤਾਂ ਇਸ ਦੀ ਸਿੱਧੀ ਜਿੰਮੇਵਾਰੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੋਮਣੀ ਕਮੇਟੀ ਪ੍ਰਧਾਨ ਦੀ ਹੋਵੇਗੀ। ਇਸ ਤੋਂ ਇਲਾਵਾ ਐੱਸ਼ ਐੱਫ਼ ਓ ਵੱਲੋਂ ਜਨਰਲ ਬਰਾੜ ਦੇ ਮਾਮਲੇ ‘ਚ ਜਿੱਥੇ ਚਾਰ ਸਿੱਖਾਂ ਨੂੰ ਹੋਈਆਂ ਲੰਮੀਆਂ ਸਜ਼ਾਵਾਂ ਨੂੰ ਭਾਰਤ ਸਰਕਾਰ ਦੇ ਦਬਾਅ ਹੇਠ ਹੋਇਆ ਕਰਾਰ ਦਿੱਤਾ। ਉੱਥੇ ਸਮੂਹ ਸੰਗਤ, ਗੁਰਦੁਆਰਾ ਕਮੇਟੀਆਂ, ਪੰਥਕ ਜੱਥੇਬੰਦੀਆਂ ਅਤੇ ਸਿੱਖ ਅਦਾਰਿਆਂ ਨੂੰ ਬੇਨਤੀ ਕੀਤੀ ਕਿ ਕੈਦੀ ਸਿੰਘਾਂ ਦੀ ਰਿਹਾਈ ਲਈ ਪੰਥ ਦੇ ਜੱਥੇਦਾਰਾਂ, ਪੰਜਾਬ ਸਰਕਾਰ, ਭਾਰਤ ਸਰਕਾਰ ਨੂੰ ਚਿੱਠੀਆਂ ਲਿਖ ਕੇ ਆਪਣੇ ਰੋਸ ਦਾ ਇਜਹਾਰ ਕਰਨ। ਸੰਗਤਾਂ ਦੇ ਇਕੱਠ ਨੇ ਪੰਥਕ ਜੱਥੇਬੰਦੀਆਂ ਵੱਲੋਂ ਪੇਸ਼ ਕੀਤੇ ਮਤਿਆਂ ਨਾਲ ਸਹਿਮਤ ਹੋਣ ਦੀ ਸ਼ਾਹਦੀ ਭਰੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛੱਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top