Share on Facebook

Main News Page

ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਦੀਵਾਨ ਸਜਾਏ ਗਏ
ਭਾਈ ਗੁਰਬਖਸ਼ ਸਿੰਘ ਮਾਮਲੇ ਵਿਚ ਸਮੂੰਹ ਸੰਗਤਾਂ ਵੱਲੋਂ ਅਵਤਾਰ ਸਿੰਘ ਮੱਕੜ ਅਤੇ ਗੁਰਬਚਨ ਸਿੰਘ ਦੇ ਵਿਰੋਧ ਵਿਚ ਦਸਤਖਤੀ ਮਤਾ ਪਾਸ

ਫਰੈਂਕਫਰਟ 22 ਦਸੰਬਰ ( ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ (ਜਰਮਨੀ) ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਬਿਜਾਦਿਆਂ ਅਤੇ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮੇਂ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਭਾਈ ਅਮਰੀਕ ਸਿੰਘ ਕਠਿਆਲੀ, ਭਾਈ ਸੰਦੀਪ ਸਿੰਘ ਖਾਲੜਾ, ਭਾਈ ਬਲਵਿੰਦਰ ਸਿੰਘ ਦੇ ਜਥੇ ਨੇ ਕੀਰਤਨ ਕੀਤਾ।

ਉਪਰੰਤ ਗੁਰਮਤਿ ਕਲਾਸਾਂ ਦੇ ਬੱਚਿਆਂ ਨੇ ਕੀਰਤਨ ਕੀਤਾ। ਇਸ ਤੋਂ ਬਾਅਦ ਭਾਈ ਸੰਦੀਪ ਸਿੰਘ ਖਾਲੜਾ ਨੇ ਸਾਹਿਬਜਾਦਿਆਂ ਦੇ ਜੀਵਨ ਅਤੇ ਚਮਕੌਰ ਦੀ ਜੰਗ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿਤੀ। ਅਤੇ ਨਾਲ ਹੀ ਭਾਈ ਗੁਰਬਖਸ਼ ਸਿੰਘ ਜੀ ਜਿਹਨਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਭੁੱਖ ਹੜਤਾਲ ਰੱਖੀ ਹੋਈ ਹੈ ਉਸ ਬਾਰੇ ਗੱਲ ਕਰਦਿਆਂ ਕਿਹਾ ਕਿ ਭਾਈ ਸਾਹਿਬ ਵੱਲੋਂ ਆਰੰਭ ਕੀਤਾ ਗਿਆ ਸੰਘਰਸ਼ ਅੱਜ 40 ਦਿਨਾਂ ਦੇ ਕਰੀਬ ਪਹੁੰਚ ਚੁੱਕਾ ਹੈ। ਪਰ ਆਪਣੇ ਆਪ ਨੂੰ ਪੰਥ ਅਖਵਾਉਣ ਵਾਲਿਆਂ ਨੇ ਅਪਣੀਆਂ ਅੱਖਾਂ ਤੇ ਪੱਟੀ ਬੰਨੀ ਹੋਈ ਹੈ।

ਭਾਈ ਅਮਰੀਕ ਸਿੰਘ ਜੀ ਕਠਿਆਲੀ ਹੋਰਾਂ ਨੇ ਜਿਥੇ ਅੰਮ੍ਰਿਤਮਈ ਬਾਣੀ ਦੇ ਕੀਰਤਨ ਨਾਲ ਸਾਹਿਬਜਾਦਿਆਂ ਦੀ ਸ਼ਹੀਦੀ ਤੋਂ ਜਾਣੂੰ ਕਰਵਾਇਆ ਉਥੇ ਸਖਤ ਸ਼ਬਦਾਂ ਵਿਚ ਭਾਈ ਗੁਰਬਖਸ਼ ਸਿੰਘ ਜੀ ਦੇ ਮਾਮਲੇ ਵਿਚ ਆਪਣੀ ਮਾੜੀ ਭੂਮਿਕਾ ਨਿਭਾਉਣ ਵਾਲੇ ਲੋਕਾਂ ਖਿਲਾਫ ਜਾਗਰੂਕ ਹੋਣ ਲਈ ਸੰਗਤਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਇਹ ਲੋਕ ਜੋ ਕਹਿੰਦੇ ਹਨ ਉਹ ਕਰ ਕੇ ਨਹੀਂ ਵਿਖਾਉਂਦੇ।

ਇਸ ਮੌਕੇ ਕੁੱਝ ਬੱਚਿਆਂ ਨੇ ਕਵਿਤਾਵਾਂ ਵੀ ਗਾਇਣ ਕੀਤੀਆਂ।

ਉਪਰੰਤ ਜਿਥੇ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਨਰਿੰਦਰ ਸਿੰਘ ਘੋਤੜਾ ਨੇ ਭਾਈ ਗੁਰਬਖਸ਼ ਸਿੰਘ ਜੀ ਦਾ ਵੀਡੀਓ ਰਾਹੀਂ ਭੇਜਿਆਂ ਗਿਆ ਸੰਦੇਸ਼ ਜੋ ਕਿ ਵਿਦੇਸ਼ ਦੀਆਂ ਸੰਗਤਾਂ ਦੇ ਨਾਮ ਸੀ ਸੁਣਾਇਆ ਗਿਆ। ਉਥੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦਵਿੰਦਰ ਸਿੰਘ ਘਲੋਟੀ ਹੋਰਾਂ ਨੇ ਸ੍ਰ: ਗੁਰਬਖਸ਼ ਸਿੰਘ ਮਾਮਲੇ ਵਿਚ ਨਿਭਾਹੀ ਜਾ ਰਹੀ ਸ਼ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਭੂਮਿਕਾ ਤੋਂ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂੰ ਕਰਵਾਇਆ ਅਤੇ ਕਿਹਾ ਕਿ ਜੇਕਰ ਇਸ ਮਾਮਲੇ ਵਿਚ ਭਾਈ ਗੁਰਬਖਸ਼ ਸਿੰਘ ਜੀ ਨੂੰ ਕੋਈ ਨੁਕਸਾਨ ਪਹੁੰਚਿਆ। ਜਾਂ ਫਿਰ ਜਿਸ ਮਕਸਦ ਵਾਸਤੇ ਉਹਨਾਂ ਨੇ ਭੁੱਖ ਹੜਤਾਲ ਕੀਤੀ ਹੈ, ਉਹ ਪੂਰਾ ਨਾ ਹੋਇਆ ਤਾਂ ਅਉਣ ਵਾਲੇ ਸਮੇਂ ਇਥੋਂ ਦੀਆਂ ਸੰਗਤਾਂ ਇਹਨਾਂ ਆਗੂਆਂ ਦਾ ਭਰਵਾ ਵਿਰੋਧ ਕਰਨਗੀਆਂ, ਉਹ ਵਿਰੋਧ ਕਿਸ ਤਰ੍ਹਾਂ ਦਾ ਹੋਵੇਗਾ, ਇਹ ਸਮਾਂ ਹੀ ਦਸੇਗਾ ਇਸ ਗੱਲ 'ਤੇ ਸਾਰੀ ਸੰਗਤ ਨੇ ਜੈਕਾਰਿਆਂ ਦੀ ਗੂੰਜ ਨਾਲ ਪਰਵਾਨਗੀ ਦਿਤੀ ਅਤੇ ਪਾਸ ਕੀਤੇ ਗਏ ਮਤੇ ਉਪਰ ਸੰਗਤਾਂ ਨੇ ਦਸਤਖਤ ਕੀਤੇ। ਉਪਰੰਤ ਭਾਈ ਬਲਵਿੰਦਰ ਸਿੰਘ ਜੀ ਨੇ ਸਮਾਪਤੀ ਦੀ ਅਰਦਾਸ ਕੀਤੀ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top