Share on Facebook

Main News Page

ਭਾਈ ਗੁਰਬਖਸ਼ ਸਿੰਘ ਦੀ ਹੜਤਾਲ ਨੂੰ ਲੈ ਕੇ ਪੰਜ ਜਥੇਦਾਰਾਂ ਹੰਗਾਮੀ ਦੀ ਮੀਟਿੰਗ 24 ਦਸੰਬਰ ਨੂੰ

ਅੰਮ੍ਰਿਤਸਰ 23 ਦਸੰਬਰ (ਜਸਬੀਰ ਸਿੰਘ) ਸਿੱਖ ਬੰਦੀਆ ਦੀ ਰਿਹਾਈ ਨੂੰ ਲੈ ਕੇ ਪਿਛਲੇ ਕਰੀਬ 39 ਦਿਨਾਂ ਤੋ ਭੁੱਖ ਹੜਤਾਲ ਤੇ ਬੈਠੇ ਭਾਈ ਗੁਰਬਖਸ਼ ਸਿੰਘ ਦੀ ਵਿਗੜ ਰਹੀ ਸਿਹਤ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆ ਗਿਆਨੀ ਗੁਰਬਚਨ ਸਿੰਘ ਨੇ ਪੰਜ ਜਥੇਦਾਰ ਦੀ ਇੱਕ ਹੰਗਾਮੀ ਤੇ ਸੰਕਟਮਈ ਮੀਟਿੰਗ ਬੁਲਾ ਲਈ ਹੈ, ਜਿਹੜੀ ਭਲਕੇ 24 ਦਸੰਬਰ ਨੂੰ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਹੋਵੇਗੀ ਤੇ ਭਾਈ ਗੁਰਬਖਸ਼ ਸਿੰਘ ਬਾਰੇ ਅਹਿਮ ਫੈਸਲਾ ਲਿਆ ਜਾਵੇਗਾ।

ਗਿਆਨੀ ਗੁਰਬਚਨ ਸਿੰਘ ਦੇ ਨਿੱਜੀ ਸਹਾਇਕ ਭਾਈ ਜਸਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਹੈ, ਕਿ ਭਾਈ ਗੁਰਬਖਸ਼ ਸਿੰਘ ਦੀ ਸਿਹਤ ਕਾਫੀ ਚਿੰਤਾਜਨਕ ਬਣੀ ਹੋਈ ਹੈ ਅਤੇ ਉਹਨਾਂ ਨੂੰ ਨਮੂਨੀਆ ਹੋਣ ਦਾ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ, ਜੋ ਚਿੰਤਾ ਦਾ ਵਿਸ਼ਾ ਹੈ।

ਉਹਨਾਂ ਦੱਸਿਆ ਕਿ ਜਥੇਦਾਰ ਅਕਾਲ ਤਖਤ ਗਿਆਨੀ ਗੁਰਬਚਨ ਸਿੰਘ ਨੇ ਭਾਈ ਗੁਰਬਖਸ਼ ਸਿੰਘ ਦੀ ਸਿਹਤ ਤੇ ਗਹਿਰੀ ਚਿੰਤਾ ਦਾ ਪ੍ਰਗਟਾ ਕਰਦਿਆ ਕਿਹਾ ਕਿ ਉਹਨਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਅਜਿਹੇ ਜੁਝਾਰੂ ਸਿੰਘਾਂ ਦੀ ਸਿੱਖ ਕੌਮ ਨੂੰ ਬਹੁਤ ਲੋੜ ਹੈ।

ਉਹਨਾਂ ਕਿਹਾ ਕਿ ਭਾਈ ਗੁਰਬਖਸ਼ ਸਿੰਘ ਨੂੰ ਬਚਾਉਣਾ ਬਹੁਤ ਜਰੂਰੀ ਹੈ ਅਤੇ ਬੰਦੀ ਸਿੱਖਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਉਹ ਵੀ ਸਰਕਾਰ ਵੱਲੋ ਦਿੱਤੀ ਗਈ ਪੈਰੋਲ ਤੇ ਬਾਹਰ ਆ ਕੇ ਭਾਈ ਸਾਹਿਬ ਦੀ ਭੁੱਖ ਹੜਤਾਲ ਖਤਮ ਕਰਾਉਣ। ਉਹਨਾਂ ਦੱਸਿਆ ਕਿ ਭਲਕੇ 10 ਵਜੇ ਸ੍ਰੀ ਅਕਾਲ ਤਖਤ ਦੇ ਆਦੇਸ਼ਾਂ ਬਾਰੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਜਾਵੇਗੀ।

ਉਹਨਾਂ ਕਿਹਾ ਕਿ 26 ਦਸੰਬਰ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਪਹਿਲੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਹੀ ਹੋਵੇਗੀ।


ਟਿਪਣੀ: ਇਨ੍ਹਾਂ ਰਖੈਲਾਂ ਨੂੰ ਬਾਦਲ ਦੀਆਂ ਜੁੱਤੀਆਂ ਝਾੜਨ ਤੋਂ ਵਿਹਲ ਮਿਲ ਗਈ? ਫਿਰ ਕਿਹੜਾ ਇਨ੍ਹਾਂ ਨੇ ਕੋਈ ਚੰਨ ਚਾੜ ਦੇਣਾ ਹੈ!!! - ਸੰਪਾਦਕ ਖ਼ਾਲਸਾ ਨਿਊਜ਼


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top