Share on Facebook

Main News Page

ਭਾਈ ਗੁਰਬਖਸ਼ ਸਿੰਘ ਨੇ ਕਿਹਾ ਬੰਦੀ ਸਿੰਘਾਂ ਦੀ ਰਿਹਾਈ ਤੱਕ ਭੁੱਖ ਹੜਤਾਲ ਜਾਰੀ ਰਹੇਗੀ, ਸਤਨਾਮ ਸਿੰਘ ਪਾਉਂਟਾ ਨੇ ਕਿਹਾ ਕਿ "ਛੇ ਨਹੀਂ, ਚਾਰ ਸਿੰਘਾਂ ਦੀ ਅਰਦਾਸ ਹੋਈ ਸੀ"

ਅੰਮ੍ਰਿਤਸਰ 26 ਦਸੰਬਰ (ਜਸਬੀਰ ਸਿੰਘ ਪੱਟੀ) ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪਿਛਲੇ ਕਰੀਬ 42 ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਆਪਣੇ 100 ਦੇ ਕਰੀਬ ਸਾਥੀਆਂ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਕਿਹਾ, ਕਿ ਭਾਂਵੇ ਉਹਨਾਂ ਨੇ ਅਕਾਲ ਤਖਤ ਤੋਂ ਜਾਰੀ ਹੋਏ ਆਦੇਸ਼ਾਂ ਦੀ ਪਾਲਣਾ ਕਰਦਿਆਂ ਭੁੱਖ ਹੜਤਾਲ ਛੱਡਣ ਦਾ ਐਲਾਨ ਕੀਤਾ ਸੀ, ਪਰ ਉਹ ਉਸ ਵੇਲੇ ਪ੍ਰਸਾਦਾ ਨਹੀਂ ਛੱਕਣਗੇ, ਜਿੰਨਾ ਚਿਰ ਤੱਕ ਬੁੜੈਲ ਜੇਲ ਸਮੇਤ ਬਾਕੀ ਜੇਲਾਂ ਵਿੱਚ ਬੰਦ ਸਿੰਘ ਵੀ ਰਿਹਾਅ ਹੋ ਕੇ ਉਹਨਾਂ ਦੇ ਸਾਹਮਣੇ ਨਹੀਂ ਆ ਜਾਂਦੇ।

ਖਾਲਸਾਈ ਜਾਹੋ ਜਲਾਲ ਨਾਲ ਭਾਈ ਗੁਰਬਖਸ਼ ਸਿੰਘ ਖਾਲਸਾ ਦਾ ਕਾਫਲਾ ਅੱਜ ਇੱਕ ਜਲੂਸ ਦੀ ਸ਼ਕਲ ਵਿੱਚ ਮੋਹਾਲੀ ਸਥਿਤ ਗੁਰੂਦੁਆਰਾ ਅੰਬ ਸਾਹਿਬ ਤੋਂ ਕਰੀਬ 30-35 ਗੱਡੀਆਂ ਨਾਲ ਸ੍ਰੀ ਅੰਮ੍ਰਿਤਸਰ ਵੱਲ ਰਵਾਨਾ ਹੋਏ ਤੇ ਉਹਨਾਂ ਦੇ ਨਾਲ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਰਨ ਦੇ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਤੇ ਭਾਰਤੀ ਜਹਾਜ ਨੂੰ ਹਾਈ ਜੈਕ ਕਰਕੇ ਪਾਕਿਸਤਾਨ ਲਿਜਾਣ ਵਾਲੇ ਦਲ ਖਾਲਸਾ ਦੇ ਆਗੂ ਸਤਨਾਮ ਸਿੰਘ ਪਾਉਟਾ ਸਨ। ਭਾਈ ਗੁਰਬਖਸ਼ ਸਿੰਘ ਦਾ ਕਾਫਲਾ ਦੁਪਿਹਰ 12-30 ਵਜੇ ਗੁਰੂਦੁਆਰਾ ਅੰਬ ਸਾਹਿਬ ਤੋਂ ਚਲਿਆ, ਜਿਸ ਦਾ ਸੰਗਤਾਂ ਨੇ ਰਸਤੇ ਵਿੱਚ ਥਾਂ ਥਾਂ ‘ਤੇ ਗਰਮਜੋਸ਼ੀ ਨਾਲ ਸੁਆਗਤ ਕੀਤਾ।

ਭਾਈ ਗੁਰਬਖਸ਼ ਸਿੰਘ ਨੇ ਕਿਹਾ ਕਿ ਉਹਨਾਂ ਨੇ ਛੇ ਸਿੰਘਾਂ ਦੀ ਰਿਹਾਈ ਦੀ ਅਰਦਾਸ ਖੁਦ ਕੀਤੀ ਸੀ ਅਤੇ ਅਰਦਾਸ ਕਰਕੇ ਉਹ ਭੱਜੇ ਨਹੀਂ ਹਨ, ਸਗੋਂ ਹਾਲੇ ਵੀ ਅਰਦਾਸ ‘ਤੇ ਖੜੇ ਹਨ। ਉਹਨਾਂ ਕਿਹਾ ਕਿ ਉਹਨਾਂ ਨੇ ਬੀਤੇ ਕਲ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਵਚਨ ਦਿੱਤਾ ਸੀ ਕਿ ਉਹ ਭੁੱਖ ਹੜਤਾਲ ਛੱਡ ਦੇਣਗੇ, ਪਰ ਉਸ ਤੋਂ ਪਹਿਲਾਂ ਜਿਹਨਾਂ ਸਿੰਘਾਂ ਦੀ ਰਿਹਾਈ ਦੀ ਉਹਨਾਂ ਨੇ ਅਰਦਾਸ ਕੀਤੀ ਹੈ, ਉਹਨਾਂ ਨੂੰ ਰਿਹਾਅ ਕਰਵਾ ਕੇ ਲਿਆ ਉਹਨਾਂ ਦੇ ਸਾਹਮਣੇ ਖੜਾ ਕੀਤਾ ਜਾਵੇ।

ਉਹਨਾਂ ਕਿਹਾ ਕਿ ਭਾਈ ਗੁਰਮੀਤ ਸਿੰਘ ਦੀ ਰਿਹਾਈ ਹੋ ਗਈ ਅਤੇ ਭਾਈ ਲਖਵਿੰਦਰ ਸਿੰਘ ਤੇ ਸ਼ਮਸ਼ੇਰ ਸਿੰਘ ਦੀ ਰਿਹਾਈ ਭਲਕੇ ਹੋਣ ਦੇ ਆਸਾਰ ਹਨ। ਉਹਨਾਂ ਕਿਹਾ ਕਿ ਉਹ ਸਿਰਫ ਇਥੇ ਮੱਥਾ ਟੇਕਣ ਅਤੇ ਸ਼੍ਰੋਮਣੀ ਰਾਗੀ ਸਭਾ ਦੇ ਪ੍ਰਧਾਨ ਭਾਈ ਸੁਖਵਿੰਦਰ ਸਿੰਘ ਤੇ ਬਲਦੇਵ ਸਿੰਘ ਵਡਾਲਾ ਵੱਲੋ ਉਹਨਾਂ ਦੀ ਚੜਦੀ ਕਲਾ ਲਈ ਰੱਖਾਏ ਗਏ ਅਖੰਡ ਦੇ ਭੋਗ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਆਏ ਹਨ। ਉਹਨਾਂ ਕਿਹਾ ਕਿ ਭੋਗ ਬਾਅਦ ਉਹ ਵਾਪਸ ਫਤਿਹਗੜ ਸਾਹਿਬ ਵਿਖੇ ਮੱਥਾ ਟੇਕਣ ਉਪੰਰਤ ਗੁਰੂਦੁਆਰਾ ਅੰਬ ਸਾਹਿਬ ਵਿਖੇ ਪੁੱਜ ਜਾਣਗੇ। ਉਹਨਾਂ ਕਿਹਾ ਕਿ ਇਸ ਵਿੱਚ ਕਿਸੇ ਵੀ ਵਿਅਕਤੀ ਜਾਂ ਸੰਸਥਾ ਨੂੰ ਭਰਮ ਭੁਲੇਖਾ ਨਹੀਂ ਹੋਣਾ ਚਾਹੀਦਾ, ਕਿ ਭੁੱਖ ਹੜਤਾਲ ਸਿੰਘਾਂ ਦੀ ਰਿਹਾਈ ਤੱਕ ਜਾਰੀ ਰਹੇਗੀ। ਉਹਨਾਂ ਕਿਹਾ ਕਿ ਜਥੇਦਾਰਾਂ ਦੇ ਹੁਕਮ ਮੁਤਾਬਕ ਉਹ ਆਪਣਾ ਡਾਕਟਰੀ ਇਲਾਜ ਰਹੇ ਹਨ, ਪਰ ਮੂੰਹ ਨੂੰ ਅੰਨ ਉਸ ਵੇਲੇ ਹੀ ਲਗਾਉਣਗੇ, ਜਦੋ ਉਹਨਾਂ ਦੀ ਕੀਤੀ ਅਰਦਾਸ ਪੂਰੀ ਹੋ ਜਾਵੇਗੀ। ਇਸ ਸਮੇਂ ਉਹਨਾਂ ਦੇ ਪਰਿਵਾਰਕ ਮੈਂਬਰ ਵੀ ਨਾਲ ਸਨ।

ਚਾਰ ਮੈਬਰੀ ਕਮੇਟੀ ਵਿੱਚ ਸ਼ਾਮਲ ਭਾਈ ਸਤਨਾਮ ਸਿੰਘ ਪਾਉਟਾ ਸਾਹਿਬ, ਆਰ ਪੀ ਸਿੰਘ ਚੰਡੀਗੜ ਅਤੇ ਭਾਈ ਮੋਹਕਮ ਸਿੰਘ ਨੂੰ ਸੰਗਤਾਂ ਨੇ ਪ੍ਰਕਰਮਾ ਵਿੱਚ ਕਈ ਸਵਾਲ ਕੀਤੇ, ਜਿਹਨਾਂ ਦਾ ਉਹਨਾਂ ਕੋਲ ਕੋਈ ਜਵਾਬ ਨਹੀਂ ਸੀਸਤਨਾਮ ਸਿੰਘ ਪਾਉਟਾ ਨੇ ਕਿਹਾ ਕਿ "ਛੇ ਨਹੀਂ ਚਾਰ ਸਿੰਘਾਂ ਦੀ ਅਰਦਾਸ ਹੋਈ ਸੀ", ਜਿਹਨਾਂ ਵਿੱਚੋ ਦੋ ਰਿਹਾਅ ਹੋ ਚੁੱਕੇ ਹਨ ਅਤੇ ਬਾਕੀ ਦੋ ਭਲਕੇ ਰਿਹਾਅ ਹੋ ਜਾਣਗੇ। ਜਥੇਦਾਰ ਨਾਲ ਜਿਹੜਾ ਵਾਰਤਾਲਾਪ ਭਾਈ ਗੁਰਬਖਸ਼ ਸਿੰਘ ਨਾਲ ਭੁੱਖ ਹੜਤਾਲ ਛੱਡਣ ਬਾਰੇ ਹੋਇਆ ਹੈ, ਉਸ ਦਾ ਜਵਾਬ ਤਾਂ ਭਾਈ ਸਾਹਿਬ ਹੀ ਦੇ ਸਕਦੇ ਹਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top