Share on Facebook

Main News Page

ਅੰਦੋਲਨ ਚਲਾ ਰਹੀ ਕਮੇਟੀ ਦੇ ਮੈਂਬਰ ਭਾਈ ਗੁਰਬਖਸ਼ ਸਿੰਘ ਤੋਂ ਨਾਰਾਜ਼ !
December, 25th 2013

ਮੋਹਾਲੀ : ਅੱਜ ਸਵੇਰੇ 8 ਵਜੇ ਦੇ ਕਰੀਬ ਜਥੇਦਾਰ ਅਕਾਲ ਤਖਤ ਸਾਹਿਬ ਗੁਰਬਖਸ਼ ਸਿੰਘ ਖਾਲਸਾ ਦੀ ਭੁੱਖ ਹੜਤਾਲ ਤੁੜਵਾਉਣ ਲਈ ਗੁਰਦੁਆਰਾ ਅੰਬ ਸਾਹਿਬ ਪੁੱਜੇ ਪਰ ਕਮਰਾ ਨੰਬਰ 7 ਜਿਥੇ ਖਾਲਸਾ ਬੈਠੇ ਸਨ, ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗੁਰਬਚਨ ਸਿੰਘ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਗੁਰਬਖਸ਼ ਸਿੰਘ ਨਾਲ ਗੱਲਬਾਤ ਕਰਨ ਲਈ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਦੇ ਦਫ਼ਤਰ ਵਿਚ ਇੰਤਜ਼ਾਰ ਕਰਨਾ ਪਿਆ।

ਕਮੇਟੀ ਨੇ ਦਿੱਤਾ ਜਥੇਦਾਰ ਨੂੰ ਪੱਤਰ

ਗੁਰਬਖਸ਼ ਸਿੰਘ ਖਾਲਸਾ ਦੇ ਅੰਦੋਲਨ ਨੂੰ ਚਲਾ ਰਹੇ ਐਡਵੋਕੇਟ ਹਰਪਾਲ ਸਿੰਘ ਚੀਮਾ, ਦਲ ਖਾਲਸਾ ਦੇ ਸਤਨਾਮ ਸਿੰਘ ਪਾਉਂਟਾ ਸਾਹਿਬ, ਅਖੰਡ ਕੀਰਤਨੀ ਜਥੇ ਦੇ ਭਾਈ ਆਰ. ਪੀ. ਸਿੰਘ, ਬੀਬੀ ਕੁਲਬੀਰ ਕੌਰ ਧਾਮੀ, ਬੀਬੀ ਕਸ਼ਮੀਰ ਕੌਰ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਇਕ ਪੱਤਰ ਦੇ ਕੇ ਇਸ ਪੂਰੇ ਅੰਦੋਲਨ ਦੇ ਸਾਰੇ ਅਧਿਕਾਰ ਭਾਈ ਖਾਲਸਾ ਨੂੰ ਦੇਣ ਦਾ ਐਲਾਨ ਕੀਤਾ। ਇਸ ਪੱਤਰ ਨੂੰ ਪੜ੍ਹਨ ਤੋਂ ਇਨ੍ਹਾਂ ਕਮੇਟੀ ਮੈਂਬਰਾਂ ਦੀ ਖਾਲਸਾ ਨਾਲ ਨਾਰਾਜ਼ਗੀ ਸਾਫ਼ ਦਿਖਾਈ ਦਿੰਦੀ ਹੈ, ਕਿਉਂਕਿ ਖਾਲਸਾ ਅਜੇ ਗੁਰਦੁਆਰਾ ਅੰਬ ਸਾਹਿਬ ਵਿਚ ਹੀ ਮੌਜੂਦ ਸਨ ਅਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਪਰ ਇਨ੍ਹਾਂ ਵਿਚੋਂ ਜ਼ਿਆਦਾਤਰ ਕਮੇਟੀ ਮੈਂਬਰ ਗੁਰਦੁਆਰਾ ਅੰਬ ਸਾਹਿਬ ਕੰਪਲੈਕਸ ਛੱਡ ਕੇ ਜਾ ਚੁੱਕੇ ਸਨ।

ਇਸ ਸੰਬੰਧ ਵਿਚ ਜਦੋਂ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਸਾਰੇ ਉਨ੍ਹਾਂ ਜਥੇਬੰਦੀਆਂ ਤੇ ਮੀਡੀਆ ਦੇ ਲੋਕਾਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਇਸ ਅੰਦੋਲਨ ਨੂੰ ਚਲਾਉਣ ਲਈ ਸਹਿਯੋਗ ਕੀਤਾ, ਪਰ ਇਹ ਖਾਲਸਾ ਦਾ ਅੰਦੋਲਨ ਸੀ ਅਤੇ ਖਾਲਸਾ ਨੇ ਹੀ ਇਸ ਅੰਦੋਲਨ ਲਈ ਅਰਦਾਸ ਕੀਤੀ ਸੀ ਅਤੇ ਖਾਲਸਾ ਨੂੰ ਹੀ ਇਸ ਅੰਦੋਲਨ ਬਾਰੇ ਆਖਰੀ ਫੈਸਲਾ ਲੈਣ ਦਾ ਅਧਿਕਾਰ ਹੈ।

ਉਨ੍ਹਾਂ ਕਿਹਾ ਕਿ ਮੈਨੂੰ ਕੁਝ ਜ਼ਰੂਰੀ ਕੰਮ ਸੀ, ਜਿਸ ਕਾਰਨ ਉਹ ਉਥੋਂ ਚਲੇ ਗਏ। ਜਥੇਦਾਰ ਅਕਾਲ ਤਖਤ ਨੇ ਅਰਦਾਸ ਦੀ ਮਰਿਆਦਾ ਦਾ ਕੀਤਾ ਸਿਆਸੀਕਰਨ : ਧਾਮੀ, ਕਿਸ਼ਨਪੁਰਾ : ਇਸ ਸੰਬੰਧ ਵਿਚ ਜਾਰੀ ਇਕ ਪ੍ਰੈੱਸ ਬਿਆਨ ਵਿਚ ਅਕਾਲ ਫੈਡਰੇਸ਼ਨ ਦੇ ਸਰਪ੍ਰਸਤ ਕੰਵਰ ਸਿੰਘ ਧਾਮੀ ਤੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਾਬਕਾ ਜਨਰਲ ਸਕੱਤਰ ਤੇ ਪੰਥਕ ਆਗੂ ਭਾਈ ਸੁਰਿੰਦਰ ਸਿੰਘ ਕਿਸ਼ਨਪੁਰਾ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਜਥੇਦਾਰ ਅਕਾਲ ਤਖਤ ਨੇ ਸਰਕਾਰ ਦੇ ਹੁਕਮਾਂ ਕਾਰਨ ਅਰਦਾਸ ਦੀ ਮਰਿਆਦਾ ਦਾ ਸਿਆਸੀਕਰਨ ਕੀਤਾ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕੇਗੀ।

ਇਸ ਅਤਿ ਅਹਿਮ ਮਾਮਲੇ ਵਿਚ ਜਦੋਂ ਗੁਰਬਖਸ਼ ਸਿੰਘ ਖਾਲਸਾ ਦਾ ਅੰਦੋਲਨ ਸਿਖਰ 'ਤੇ ਸੀ, ਜਥੇਦਾਰ ਨੇ ਸਿੱਖ ਸਿਧਾਂਤ ਦੀ ਗੱਲ ਕਰਨ ਦੀ ਬਜਾਏ ਬਾਦਲ ਦਾ ਹੁਕਮ ਬਜਾਇਆ ਹੈ, ਜੋ ਕਿ ਅਤਿ ਨਿੰਦਣਯੋਗ ਹੈ। ਜਥੇਦਾਰਾਂ ਨੇ ਸਿੱਖ ਕੌਮ ਦੇ ਹੀਰੋ ਨੂੰ ਜ਼ੀਰੋ ਬਣਾਉਣ ਦੀ ਕੋਸ਼ਿਸ਼ ਕੀਤੀ ਹੈ ਅਦੇ ਸਿੱਖ ਕੌਮ ਨੂੰ ਇਸ ਮਾਮਲੇ ਵਿਚ ਭੰਬਲਭੂਸੇ ਦੀ ਸਥਿਤੀ ਵਿਚ ਪਾ ਦਿੱਤਾ ਹੈ।

ਭਾਈ ਧਾਮੀ ਤੇ ਭਾਈ ਕਿਸ਼ਨਪੁਰਾ ਨੇ ਕਿਹਾ ਕਿ ਇਹ ਸਾਰੀ ਸੋਚੀ ਸਮਝੀ ਸਾਜ਼ਿਸ਼ ਤਹਿਤ ਹੋਇਆ ਹੈ। ਧਾਮੀ ਤੇ ਕਿਸ਼ਨਪੁਰਾ ਨੇ ਕਿਹਾ ਕਿ ਅਰਦਾਸ ਦੀ ਮਹੱਤਤਾ ਨੂੰ ਕਦੇ ਵੀ ਘਟਾ ਕੇ ਨਹੀਂ ਦੇਖਣਾ ਚਾਹੀਦਾ। ਭਾਈ ਸੁੱਖਾ ਸਿੰਘ ਤੇ ਭਾਈ ਮਹਿਤਾਬ ਸਿੰਘ, ਸ਼ਹੀਦ ਬੇਅੰਤ ਸਿੰਘ, ਸਤਵੰਤ ਸਿੰਘ, ਕੇਹਰ ਸਿੰਘ, ਹਰਜਿੰਦਰ ਸਿੰਘ ਜ਼ਿੰਦਾ ਤੇ ਸੁਖਦੇਵ ਸਿੰਘ ਸੁੱਖਾ ਨੇ ਅਰਦਾਸ ਦੀ ਮਹੱਤਤਾ ਨੂੰ ਸਮਝਿਆ ਤੇ ਉਸ 'ਤੇ ਪਹਿਰਾ ਦਿੰਦੇ ਵੇਲੇ ਆਪਣੇ ਪ੍ਰਾਣਾਂ ਦੀ ਪਰਵਾਹ ਨਹੀਂ ਕੀਤੀ।

Source: http://apnapunjabinusa.com/ApnaPunjabPunjabi/fullnews.php?newsid=9140


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top