Share on Facebook

Main News Page

ਨਵੇਂ ਸਾਲ ਵਿੱਚ ਸਾਨੂੰ ਕੀ ਕੁੱਝ ਕਰਨਾ ਚਾਹੀਦਾ ਹੈ ?
-: ਅਵਤਾਰ ਸਿੰਘ ਮਿਸ਼ਨਰੀ 510 432 5827

ਜਿਸ ਤਰ੍ਹਾਂ ਹਰ ਸਾਲ ਨਵੇਂ ਸਾਲ 'ਤੇ ਕਈ ਕਰਦੇ ਹਨ, ਕਿ ਅਸੀਂ ਆਹ ਕਰਾਂਗੇ, ਕਿਉਂ ਨਾ ਅਸੀਂ ਵੀ (ਵੈਸੇ ਹਰ ਦਿਨ ਨਵਾਂ ਦਿਨ ਹੁੰਦਾ ਹੈ, ਸ਼ੁਰੁਆਤ ਕਦੀ ਵੀ ਕੀਤੀ ਜਾ ਸਕਦੀ ਹੈ)

§ ਆਓ ਨਵੇਂ ਸਾਲ ਤੇ ਪ੍ਰਣ ਕਰੀਏ ਕਿ ਅਸੀਂ ਔਗੁਣਾਂ ਦਾ ਤਿਆਗ ਕਰਕੇ ਸ਼ੁਭ ਗੁਣ ਧਾਰਨ ਕਰਾਂਗੇ।

§ ਧਰਮ ਦੀ ਕਿਰਤ ਕਰਦੇ ਹੋਏ ਵੰਡ ਛਕਾਂਗੇ ਅਤੇ ਅਕਾਲ ਪੁਰਖ ਦਾ ਨਾਮ ਜਪਾਂਗੇ।

§ ਗੁਰਬਾਣੀ ਆਪ ਪੜ੍ਹਦੇ-ਪੜ੍ਹਾਂਦੇ, ਗਾਂਦੇ, ਵਿਚਾਰਦੇ ਅਤੇ ਧਾਰਦੇ ਹੋਏ ਹੋਰਨਾਂ ਨੂੰ ਵੀ ਸਿਖਾਵਾਂਗੇ, ਨਿਰਾ ਸਾਰੀ ਉਮਰ ਪਾਠੀਆਂ ਤੋਂ ਪਾਠ ਹੀ ਨਹੀਂ ਕਰਾਈ ਜਾਵਾਂਗੇ। ਹਰ ਗੁਰਦੁਆਰੇ ਨਾਲ ਲਾਇਬ੍ਰੇਰੀ, ਸਕੂਲ, ਕਾਲਜ ਅਦਿਕ ਖੋਲਾਂਗੇ ਜਿੱਥੇ ਦਨਿਆਵੀ ਵਿਦਿਆ ਦੇ ਨਾਲ-ਨਾਲ ਧਾਰਮਿਕ ਵਿਦਿਆ ਵੀ ਪ੍ਰਾਪਤ ਕੀਤੀ ਜਾ ਸਕੇ।

§ ਗੁਰਦੁਆਰਿਆਂ, ਧਰਮ-ਅਸਥਾਨਾਂ ਵਿੱਚ ਪੜ੍ਹੇ ਲਿਖੇ ਯੋਗ ਪ੍ਰਚਾਰਕਾਂ ਅਤੇ ਰਾਗੀ ਗ੍ਰੰਥੀਆਂ ਨੂੰ ਭਰਤੀ ਕਰਾਂਗੇ, ਜੋ ਗੁਰੂ ਗ੍ਰੰਥ ਸਾਹਿਬ ਜੀ ਦੀ ਨਿਰੋਲ ਬਾਣੀ, ਪੰਥ ਪ੍ਰਵਾਣਿਤ ਸਿੱਖ ਰਹਿਤ ਮਰਯਾਦਾ ਦੇ ਧਾਰਨੀ ਪ੍ਰਚਾਰਕ ਹੋਣ ਅਤੇ ਕਥਾ ਕੀਰਤਨ ਵਿੱਚ ਬ੍ਰਾਹਮਣੀ ਕਥਾ ਕਹਾਣੀਆਂ ਸੁਣਾ-ਸੁਣਾ ਕੇ ਸਿੱਖੀ ਦਾ ਭਗਵਾਕਰਨ ਨਾਂ ਕਰਨ।

§ ਪੰਥ ਤੋਂ ਬਗੈਰ, ਕਿਸੇ ਭੇਖੀ ਸਾਧ-ਸੰਤ ਸੰਪ੍ਰਦਾਈ ਨੂੰ, ਮਾਨਤਾ ਨਹੀਂ ਦੇਵਾਂਗੇ ਅਤੇ ਨਾ ਹੀ ਆਪਣੇ ਜਾਂ ਆਪਣੇ ਤੋਂ ਵੱਡੀ ਕਿਸੇ ਵੀ ਹਸਤੀ ਦੇ ਨਾਂ ਦੇ ਅੱਗੇ ਜਾਂ ਪਿਛੇ ਸੰਤ ਸ਼ਬਦ ਵਰਤਾਂਗੇ, ਸਗੋਂ ਗੁਰੂ ਸਾਹਿਬ ਜੀ ਦੇ ਦਿੱਤੇ ਹੋਏ ਉਪਨਾਮ ਭਾਈ, ਬਾਬਾ, ਸਿੰਘ ਅਤੇ ਕੌਰ ਸ਼ਬਦਾਂ ਦੀ ਵਰਤੋਂ ਕਰਾਂਗੇ।

§ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਾਬਰ ਕਿਸੇ ਵੀ ਪੋਥੀ ਜਾਂ ਅਖੌਤੀ ਦਸਮ ਗ੍ਰੰਥ ਆਦਿ ਦਾ ਪ੍ਰਕਾਸ਼ ਨਹੀਂ ਕਰਾਂਗੇ ਅਤੇ ਨਾਂ ਹੀ ਕਿਸੇ ਦੋਖੀ ਨੂੰ ਕਰਨ ਦੇਵਾਂਗੇ। (ਡੇਰੇਦਾਰ ਤੇ ਟਕਸਾਲੀ ਅਜਿਹਾ ਅਨਰਥ ਸ਼ਰੇਆਮ ਕਰ ਰਹੇ ਹਨ)

§ ਸਿੱਖ ਗੁਰਦੁਆਰਿਆਂ ਤੇ ਆਪਣੇ ਘਰਾਂ ਵਿੱਚੋਂ ਕੁੰਭ, ਨਾਰੀਅਲ, ਜੋਤਾਂ, ਮੌਲੀਆਂ, ਹਵਨ ਨੁਮਾਂ ਗੁਗਲ ਦੀਆਂ ਧੂਫਾਂ ਅਤੇ ਹਵਨ ਸਮੱਗਰੀਆਂ ਕੱਢਾਂਗੇ। ਗੁਰੂ ਗ੍ਰੰਥ ਸਹਿਬ ਜੀ ਦੇ ਪਾਠ ਨਾਲ ਇਹ ਸਾਰੀ ਬ੍ਰਾਹਮਣੀ ਪੂਜਾ ਸਮੱਗਰੀ ਨਹੀਂ ਰੱਖਾਂਗੇ ਅਤੇ ਨਾ ਹੀ ਕਿਸੇ ਨੂੰ ਰੱਖਣ ਦਿਆਂਗੇ।

§ ਮਾਰੂ ਨਸ਼ਿਆਂ ਦਾ ਤਿਆਗ ਕਰਦੇ ਹੋਏ ਜਨਤਾ ਨੂੰ ਇਸ ਬਾਰੇ ਜਾਗਰੂਕ ਕਰਾਂਗੇ, ਕਿਉਂਕਿ ਨਸ਼ਿਆਂ ਨਾਲ ਜਿੱਥੇ ਧੰਨ ਬਰਬਾਦ ਹੁੰਦਾ, ਬੇਇਜ਼ਤੀ ਹੁੰਦੀ, ਭਿਆਨਕ ਰੋਗ ਲਗਦੇ ਹਨ ਓਥੇ ਮਤਿ ਵੀ ਮਾਰੀ ਜਾਂਦੀ ਹੈ- ਜਿਤੁ ਪੀਤੈ ਮਤਿ ਦੂਰਿ ਹੋਏ ਬਰਲੁ ਪਵੈ ਵਿਚਿ ਆਇ॥ ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ॥ .....ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ॥(554)

§ ਔਰਤ ਦਾ ਮਰਦ ਦੇ ਬਰਾਬਰ ਸਨਮਾਨ ਕਰਾਂਗੇ, ਧੀਆਂ ਦੀ ਭਰੂਣ ਹਤਿਆ ਨਹੀਂ ਕਰਾਂਗੇ, ਕਿਉਂਕਿ ਇਹ ਮਾਨ ਸਿੱਖ ਧਰਮ ਦੇ ਬਾਨੀ ਬਾਬਾ ਨਾਨਕ ਜੀ ਨੇ ਬਖਸ਼ਦਿਆਂ ਫੁਰਮਾਇਆ- ਸੋ ਕਿਉਂ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ (473) ਜੇ ਮਰਦ ਗੁਰਬਾਣੀ ਦਾ ਪਾਠ ਕਥਾ ਕੀਰਤਨ ਗੁਰੂ ਘਰ ਦੀ ਹਰੇਕ ਪ੍ਰਕਾਰ ਸੇਵਾ ਕਰ ਸਕਦਾ ਹੈ, ਤਾਂ ਔਰਤ ਵੀ ਇਹ ਸਭ ਕੁਝ ਕਰ ਸਕਦੀ ਹੈ, ਪਰ ਸੰਪ੍ਰਦਾਈ ਤੇ ਕੇਸਾਧਾਰੀ ਬ੍ਰਾਹਮਣੀ ਟੋਲੇ, ਅਜੋਕੇ ਸਿੰਘ ਸਹਿਬਾਨ ਰੂਪੀ ਆਦਿਕ ਅਖੌਤੀ ਆਗੂਆਂ ਨੇ ਬ੍ਰਹਾਮਣਾਂ ਵਾਂਗ ਹੀ ਸਿੱਖ ਔਰਤਾਂ ਤੇ ਵੀ ਅਜਿਹੀ ਮੰਨੂਵਾਦੀ ਪਾਬੰਦੀ ਲਾ ਰੱਖੀ ਹੈ, ਜਿਸ ਨੂੰ ਰਲ ਕੇ ਤੋੜਾਂਗੇ ਕਿਉਂਕਿ ਗੁਰੂ ਅਮਰਦਾਸ ਸਾਹਿਬ ਜੀ ਨੇ ਵੀ ਬੀਬੀਆਂ ਨੂੰ 52 ਪੀਹੜੇ ਬਖਸ਼ੇ ਸਨ।

§ ਸਿੱਖ ਧਰਮ ਦੇ ਦਰਵਾਜੇ ਸਭ ਮਾਈ ਭਾਈ ਲਈ ਖੁਲ੍ਹੇ ਰੱਖਾਂਗੇ ਕਿਉਂਕਿ- ਸਭੇ ਸਾਂਝੀਵਾਲ ਸਦਾਇਨਿ (97) ਅਤੇ ਉਪਦੇਸੁ ਚਹੁ ਵਰਨਾ ਕਉ ਸਾਂਝਾ (747)

§ ਵੱਧ ਤੋਂ ਵੱਧ ਬੋਲੀਆਂ (ਭਾਸ਼ਾਵਾਂ) ਵਿੱਚ ਗੁਰਬਾਣੀ, ਸਿੱਖ ਇਤਿਹਾਸ ਅਤੇ ਫਿਲੌਸਫੀ (ਸਿਧਾਂਤ) ਆਦਿਕ ਦਾ ਪ੍ਰਚਾਰ ਬੜੀ ਫਰਾਕ ਦਿਲੀ ਨਾਲ ਕਰਾਂਗੇ।

ਇਹ ਸਭ ਗੁਰੂ ਦੀ ਗੋਲਕ ਨਾਲ ਅਤੇ ਸਿੱਖਾਂ ਦੇ ਦਸਵੰਧ ਨਾਲ ਹੋ ਸਕਦਾ ਹੈ। ਅੱਜ ਕੱਲ੍ਹ ਅਖਬਾਰਾਂ, ਰਸਾਲੇ, ਫੇਸ ਬੁੱਕ, ਸੀਡੀਆਂ, ਟੀ.ਵੀ., ਮੂਵੀਆਂ ਅਤੇ ਈਮੇਲ ਇੰਟ੍ਰਨੈੱਟ ਆਦਿਕ ਦਾ ਜੁੱਗ ਹੈ। ਇਸ ਸਭ ਪ੍ਰਕਾਰ ਦੇ ਮੀਡੀਏ ਰਾਹੀਂ ਸਿੱਖੀ ਦਾ ਪ੍ਰਚਾਰ ਕਰਾਂਗੇ, ਇਸ ਨੂੰ ਗੁਰਬਾਣੀ ਦਾ ਪ੍ਰਚਾਰ ਸਮਝਾਂਗੇ ਨਾ ਕਿ ਬੇਅਦਬੀ।

§ ਕੁਝ ਸਵੇਦਨਸ਼ੀਲ ਮਸਲੇ ਜਿਵੇਂ ਰਾਗ ਮਾਲਾ, ਅਖੌਤੀ ਦਸਮ ਗ੍ਰੰਥ, ਸਿੱਖ ਬੀਬੀਆਂ ਦੀ ਸ੍ਰੀ ਦਰਬਾਰ ਸਾਹਿਬ ਵਿਖੇ ਕੀਰਤਨ ਅਤੇ ਪੰਜਾਂ ਪਿਆਰਿਆਂ ਵਿੱਚ ਲੱਗਣ ਦੀ ਸੇਵਾ, ਗੁਰਦੁਆਰਿਆਂ ਵਿੱਚ ਸਿੱਖ ਰਹਿਤ ਮਰਯਾਦਾ ਅਤੇ ਅਸਲੀ ਨਾਨਕਸ਼ਾਹੀ ਕੈਲੰਡਰ ਲਾਗੂ ਕਰਨਾਂ ਆਦਿਕ ਨੂੰ ਫੌਰਨ ਬੜੀ ਦ੍ਰਿੜਤਾ ਅਤੇ ਸੁਹਿਰਦਤਾ ਨਾਲ, ਨਿਕਟ ਭਵਿੱਖ ਵਿੱਚ ਹੱਲ ਕਰਾਂਗੇ।

§ ਸਰਬਤ ਖਾਲਸਾ ਪ੍ਰੰਪਰਾ ਕਾਇਮ ਕਰਕੇ ਪੜੇ ਲਿਖੇ ਵਿਦਵਾਨ ਕਰਨੀ ਤੇ ਕਥਨੀ ਦੇ ਮਾਲਕ, ਗੁਰਮੁਖ ਸੁਭਾਅ ਵਾਲੇ ਅਤੇ ਸੁਹਿਰਦ ਵਿਦਵਾਨਾਂ ਦੀ ਸਲਾਹ ਨਾਲ ਫੈਸਲੇ ਕਰਨ ਵਾਲੇ ਸਰਵਪ੍ਰਵਾਨਤ ਮੁੱਖ ਸੇਵਾਦਾਰ ਥਾਪਾਂਗੇ।

§ ਆਏ ਦਿਨ ਸਾਧਾਂ ਸੰਪ੍ਰਦਾਈਆਂ ਦੇ ਦਬਾਅ ਥੱਲੇ ਆ ਕੇ, ਅਖੌਤੀ ਜਥੇਦਾਰਾਂ ਵਲੋਂ, ਪੰਥਕ ਵਿਦਵਾਨਾਂ ਨੂੰ ਪੰਥ ਵਿੱਚੋ ਛੇਕਣਾ ਅਤੇ ਛੇਕਣ ਦੀਆਂ ਧਮਕੀਆਂ ਦੇਣ ਦੀ ਬਜਾਏ, ਸਗੋਂ ਵਿਚਾਰ ਗੋਸ਼ਟੀਆਂ ਦਾ ਸਿਲਸਿਲਾ ਚਲਾ ਕੇ, ਵਿਚਾਰ ਵਿਟਾਂਦਰੇ ਅਤੇ ਪ੍ਰੇਮ ਪਿਆਰ ਰਾਹੀਂ ਮਸਲੇ ਹੱਲ ਕਰਾਂਗੇ।

§ ਪੰਥਕ ਅਖ਼ਬਾਰਾਂ, ਰਸਾਲੇ, ਰੇਡੀਓ, ਲਿਖਾਰੀ ਅਤੇ ਜੋ ਅਦਾਰੇ ਗੁਰੂ ਗ੍ਰੰਥ ਸਹਿਬ ਜੀ ਦੀ ਵਿਚਾਰਧਾਰਾ ਅਤੇ ਸਿੱਖ ਰਹਿਤ ਮਰਯਾਦਾ ਦਾ ਡੱਟ ਕੇ ਪ੍ਰਚਾਰ ਕਰਦੇ ਹਨ, ਉਨ੍ਹਾਂ ਦੀ ਹਰ ਤਰ੍ਹਾਂ ਮਦਦ ਕਰਾਂਗੇ।

§ ਜੋ ਡੇਰੇ ਜਾਂ ਗੁਰਦੁਆਰੇ ਸ਼੍ਰੀ ਅਕਾਲ ਤਖ਼ਤ ਦੀ ਮਰਯਾਦਾ ਨੂੰ ਨਹੀਂ ਮੰਨਦੇ, ਓਥੇ ਜਾਣਾ ਅਤੇ ਖੂਨ ਪਸੀਨੇ ਦੀ ਕੀਤੀ ਕਮਾਈ ਚੋਂ ਭੇਟਾ ਚੜਾਉਣੀ ਬੰਦ ਕਰਾਂਗੇ, ਜੋ ਕੌਮੀ ਪੈਸੇ ਦੀ ਦੁਰਵਰਤੋਂ ਕਰ ਰਹੇ ਹਨ।

§ ਛੁੱਟੀਆਂ ਜਾਂ ਜਦੋਂ ਵੀ ਵਿਹਲ ਮਿਲੇ ਇਸਾਈ ਮਿਸ਼ਨਰੀਆਂ ਦੀ ਤਰ੍ਹਾਂ ਡੋਰ-ਟੂ-ਡੋਰ, ਹਰੇਕ ਮਾਈ ਭਾਈ ਪ੍ਰਚਾਰ ਕਰੇ ਅਤੇ ਗੁਰਮਤਿ ਸਬੰਧੀ ਵਧੀਆ ਲਿਟ੍ਰੇਚਰ ਵੰਡਿਆ ਜਾਵੇ।

ਜੇ ਅਜਿਹਾ ਕਰਦੇ ਹਾਂ ਤਾਂ ਨਵਾਂ ਸਾਲ ਮੁਬਾਰਕ ਤੇ ਭਾਗਾਂਵਾਲਾ ਹੋ ਸਕਦਾ ਹੈ, ਵਰਨਾਂ ਰਸਮੀ ਪਾਠ, ਕੀਰਤਨ, ਕਥਾ, ਢਾਡੀ ਦਰਬਾਰਾਂ, ਵੰਨ ਸੁਵੰਨੇ ਲੰਗਰ ਅਤੇ ਡੈਕੋਰੇਸ਼ਨਾਂ ਦਾ ਕੋਈ ਬਹੁਤਾ ਫਾਇਦਾ ਨਹੀਂ ਹੋਣਾ। ਜਿਨ੍ਹਾਂ ਚਿਰ ਗੁਰੂ ਬਾਬਾ ਨਾਨਕ ਜੀ ਅਤੇ ਬਾਕੀ ਭਗਤਾਂ ਸਮੇਤ “ਮਨੁੱਖਤਾ ਦੇ ਸਰਬ ਸਾਂਝੇ ਗ੍ਰੰਥ ਗੁਰੂ ਗ੍ਰੰਥ ਸਾਹਿਬ ਜੀ” ਦੀ ਸੱਚੀ ਸੁੱਚੀ ਤੇ ਵਿਗਿਆਨਕ ਵਿਚਾਰਧਾਰਾ ਨੂੰ ਨਹੀਂ ਅਪਨਾਉਂਦੇ ਅਤੇ ਉਸ ਦਾ ਪ੍ਰਚਾਰ ਅਮਲੀ ਰੂਪ ਵਿੱਚ ਨਹੀਂ ਕਰਦੇ। ਪੁਜਰੀਵਾਦ, ਸਾਧਵਾਦ, ਭੇਖਵਾਦ, ਸੁੱਚ-ਭਿਟ, ਭਰਮ ਅਤੇ ਪਾਖੰਡਵਾਦ ਤੋਂ ਗੁਰੂ ਗਿਆਨ ਆਸਰੇ ਬਚ ਜਾਈਏ ਤਾਂ ਨਵਾਂ ਸਾਲ ਮੁਬਾਰਕ ਹੈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top