Share on Facebook

Main News Page

ਭਾਈ ਗੁਰਬਖਸ਼ ਸਿੰਘ ਹਸਪਤਾਲ ਵਿੱਚ ਦਾਖਲ, ਹਾਲਤ ਵਿਗੜੀ

ਅੰਮ੍ਰਿਤਸਰ 30 ਦਸੰਬਰ (ਜਸਬੀਰ ਸਿੰਘ ਪੱਟੀ) ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ 44 ਦਿਨ ਭੁੱਖ ਹੜਤਾਲ ਦੇ ਫਾਕੇ ਕੱਟਣ ਵਾਲੇ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਹਾਲਤ ਵਿਗੜਨ ਕਾਰਨ ਉਹਨਾਂ ਨੂੰ ਡਾ. ਜਗਦੀਸ਼ ਹਸਪਤਾਲ ਸ਼ਾਹਬਾਦ ਮਾਰਕੰਡਾ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਉਹਨਾਂ ਦੀ ਹਾਲਤ ਭਾਂਵੇ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ, ਪਰ ਉਹਨਾਂ ਦਾ ਮਿਹਦਾ ਕੰਮ ਨਹੀਂ ਕਰ ਰਿਹਾ, ਜਿਸ ਕਰਕੇ ਪੇਟ ਵਿੱਚ ਬਹੁਤ ਸਖਤ ਦਰਦ ਹੋਣ ਕਾਰਨ ਉਹਨਾਂ ਨੂੰ ਹਸਪਤਾਲ ਦਾਖਲ ਕਰਾਉਣਾ ਪਿਆ ਹੈ।

ਉਹਨਾਂ ਦੇ ਬੇਟੇ ਭਾਈ ਜੁਝਾਰ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਪਿਤਾ ਭਾਂਵੇ ਬੀਤੇ ਕਲ ਆਪਣੇ ਘਰ ਰਹੇ, ਪਰ ਅੱਜ ਉਹਨਾਂ ਨੇ ਪੇਟ ਵਿੱਚ ਬੜੀ ਹੀ ਸਖਤ ਦਰਦ ਹੋਣ ਦੀ ਸ਼ਕਾਇਤ ਕੀਤੀ, ਤਾਂ ਉਹਨਾਂ ਨੂੰ ਤੁਰੰਤ ਸ਼ਾਹਬਾਦ ਮਾਰਕੰਡਾ ਦੇ ਡਾ. ਜਗਦੀਸ਼ ਹਸਪਤਾਲ ਵਿਖੇ ਦਾਖਲ ਕਰਾਉਣਾ ਪਿਆ। ਉਹਨਾਂ ਦੱਸਿਆ ਕਿ ਭਾਂਵੇ ਡਾਕਟਰ, ਭਾਈ ਸਾਹਿਬ ਨੂੰ ਖਤਰੇ ਤੋਂ ਬਾਹਰ ਦੱਸ ਰਹੇ ਹਨ, ਪਰ ਉਹਨਾਂ ਦੀ ਚੈਕਿੰਗ ਡਾਕਟਰਾਂ ਦੀ ਇੱਕ ਵਿਸ਼ੇਸ਼ ਟੀਮ ਕਰ ਰਹੀ ਹੈ, ਕਿਉਂਕਿ ਉਹਨਾਂ ਨੂੰ ਹਾਲੇ ਖਾਧਾ ਪੀਤਾ ਹਜ਼ਮ ਨਹੀਂ ਹੋ ਰਿਹਾ।

ਉਹਨਾਂ ਕਿਹਾ ਕਿ ਡਾਕਟਰਾਂ ਦਾ ਕਹਿਣਾ ਹੈ ਕਿ ਭਾਈ ਸਾਹਿਬ ਨੂੰ ਘੱਟੋ ਘੱਟ 24 ਘੰਟੇ ਹੋਰ ਹਸਪਤਾਲ ਵਿੱਚ ਰਹਿਣਾ ਪੈ ਸਕਦਾ ਹੈ। ਉਹਨਾਂ ਕਿਹਾ ਕਿ ਉਹ ਹਾਲੇ ਵੀ ਹਸਪਤਾਲ ਵਿੱਚ ਦਾਖਲ ਹਨ ਅਤੇ ਉਮੀਦ ਹੈ, ਕਿ ਡਾਕਟਰ ਉਹਨਾਂ ਨੂੰ ਭਲਕੇ ਛੁੱਟੀ ਦੇ ਦੇਣਗੇ। ਜਦੋਂ ਭਾਈ ਗੁਰਬਖਸ਼ ਸਿੰਘ ਨਾਲ ਗੱਲ ਕੀਤੀ, ਤਾਂ ਉਹਨਾਂ ਕਿਹਾ ਕਿ ਉਹਨਾਂ ਦੀ ਸਿਹਤ ਭਾਂਵੇ ਠੀਕ ਨਹੀਂ ਹੈ ਅਤੇ ਡਾਕਟਰਾਂ ਨੇ ਉਹਨਾਂ ਨੂੰ ਅਗਲੇ ਹੁਕਮਾਂ ਤੱਕ ਹਸਪਤਾਲ ਵਿੱਚ ਰੱਖਣ ਦੀ ਗੱਲ ਕੀਤੀ ਹੈ, ਪਰ ਫਿਰ ਵੀ ਉਹ ਚੜ੍ਹਦੀ ਕਲਾ ਵਿੱਚ ਹਨ ਅਤੇ ਉਹਨਾਂ ਨੂੰ ਯਕੀਨ ਹੈ ਕਿ ਗੂਰੂ ਸਾਹਿਬ ਉਹਨਾਂ ਕੋਲੋ ਹਾਲੇ ਹੋਰ ਸੇਵਾ ਜਰੂਰ ਲੈਣਗੇ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top