Share on Facebook

Main News Page

ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ (ਜਰਮਨੀ) ਵਿਖੇ
ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕਿਹਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਸੰਦੀਪ ਸਿੰਘ ਖਾਲੜਾ (ਜਰਮਨੀ): ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ (ਜਰਮਨੀ) ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਜੀ ਅਤੇ ਸ਼ਹੀਦ ਭਾਈ ਕਿਹਰ ਸਿੰਘ ਜੀ ਦੀ ਯਾਦ ਵਿਚ ਸਲਾਨਾਂ ਸ਼ਹੀਦੀ ਸਮਾਗਮ ਮਨਾਂਉਂਦਿਆਂ ਹਫਤਾਵਾਰੀ ਦੀਵਾਨ ਸਜਾਏ ਗੲ। ਇਸ ਵਕਤ ਅਖੰਡ ਪਾਠ ਦੇ ਭੋਗ ਤੋਂ ਉਪਰੰਤ ਭਾਈ ਅਮਰੀਕ ਸਿੰਘ ਕਠਿਆਲੀ, ਭਾਈ ਸੰਦੀਪ ਸਿੰਘ ਖਾਲੜਾ, ਭਾਈ ਬਲਵਿੰਦਰ ਸਿੰਘ ਦੇ ਜਥੇ ਵੱਲੋਂ ਅੰਮ੍ਰਿਤਮਈ ਬਾਣੀ ਦਾ ਕੀਰਤਨ ਕੀਤਾ ਗਿਆ। ਇਸ ਸਮੇਂ ਕੀਰਤਨ ਦੇ ਨਾਲ ਭਾਈ ਕਠਿਆਲੀ ਹੋਰਾਂ ਵੱਲੋਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚਲਦਿਆਂ ਆਪਣਾ ਜੀਵਨ ਸਵਾਰਨ ਦੀ ਬੇਨਤੀ ਕੀਤੀ।

ਇਸ ਦੌਰਾਨ ਗੁਰਮਤਿ ਕਲਾਸਾਂ ਦੇ ਬੱਚਿਆਂ ਵੱਲੋਂ ਜਿਥੇ ਅੰਮ੍ਰਿਤਮਈ ਬਾਣੀ ਦਾ ਕੀਰਤਨ ਕੀਤਾ ਗਿਆ ਉਥੇ ਕਵੀਸ਼ਰੀ, ਕਵਿਤਾਵਾਂ ਦੀ ਵੀ ਪੇਸ਼ਕਾਰੀ ਕੀਤੀ ਗਈ। ਉਪਰੰਤ ਭਾਈ ਸੰਦੀਪ ਸਿੰਘ ਖਾਲੜਾ ਵੱਲੋਂ ਗੁਰਮਤਿ ਵੀਚਾਰਾਂ ਕਰਦਿਆਂ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਅਤੇ ਭਾਈ ਕਿਹਰ ਸਿੰਘ ਜੀ ਦੇ ਜੀਵਨ ਬਾਰੇ ਬੜੇ ਹੀ ਵਿਸਥਾਰ ਪੂਰਵਕ ਢੰਗ ਨਾਲ ਸੰਗਤਾਂ ਨੂੰ ਜਾਣੂੰ ਕਰਵਾਇਆ ਅਤੇ ਉਹਨਾਂ ਹਲਾਤਾਂ ਬਾਰੇ ਵੀ ਜਾਣਕਾਰੀ ਦਿਤੀ ਜਿਸ ਕਰਕੇ ਉਹਨਾਂ ਸੂਰਮਿਆਂ ਨੂੰ ਸ਼ਹੀਦੀ ਦੀ ਦਾਤ ਪ੍ਰਾਪਤ ਹੋਈ। ਇਸ ਮੌਕੇ ਸਟੇਜ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ੍ਰ: ਦਵਿੰਦਰ ਸਿੰਘ ਘਲੋਟੀ ਨੇ ਨਿਭਾਹੀ ਅਤੇ ਭਾਈ ਗੁਰਦਿਆਲ ਸਿੰਘ ਲਾਲੀ ਵੱਲੋਂ ਵੀ ਸੰਗਤਾਂ ਨੂੰ ਸ਼ਹੀਦੀ ਦਿਹਾੜੇ ਬਾਰੇ ਜਾਣਕਾਰੀ ਦਿੱਤੀ। ਉਪਰੰਤ ਭਾਈ ਬਲਵਿੰਦਰ ਸਿੰਘ ਹੋਰਾਂ ਵੱਲੋਂ ਸਮਾਪਤੀ ਦੀ ਅਰਦਾਸ ਕੀਤੀ ਗਈ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top