Share on Facebook

Main News Page

ਗੁਰੂ ਨਾਨਕ ਦਰਬਾਰ ਦੁਬਈ ਵਿਖੇ ਪ੍ਰੋ. ਦਰਸ਼ਨ ਸਿੰਘ ਨੇ ਕੀਰਤਨ ਕੀਤਾ

ਦੁਬਈ ਦੀਆਂ ਸੰਗਤਾਂ ਦੇ ਸੱਦੇ 'ਤੇ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਦੁਬਈ ਪਹੁੰਚੇ ਹੋਏ ਹਨ, ਉਨ੍ਹਾਂ ਨੇ ਦੁਬਈ ਦੇ ਇਕੋ ਇੱਕ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ 10 ਜਨਵਰੀ 2014 ਨੂੰ ਕੀਰਤਨ ਕੀਤਾ।

ਉਨ੍ਹਾਂ ਨੇ "ਗਉੜੀ ਮਾਲਾ ਮਹਲਾ ੫ ॥ ਭਾਵਨੁ ਤਿਆਗਿਓ ਰੀ ਤਿਆਗਿਓ ॥ ਤਿਆਗਿਓ ਮੈ ਗੁਰ ਮਿਲਿ ਤਿਆਗਿਓ ॥ ਸਰਬ ਸੁਖ ਆਨੰਦ ਮੰਗਲ ਰਸ ਮਾਨਿ ਗੋਬਿੰਦੈ ਆਗਿਓ ॥੧॥ ਰਹਾਉ ॥ ਮਾਨੁ ਅਭਿਮਾਨੁ ਦੋਊ ਸਮਾਨੇ ਮਸਤਕੁ ਡਾਰਿ ਗੁਰ ਪਾਗਿਓ ॥ ਸੰਪਤ ਹਰਖੁ ਨ ਆਪਤ ਦੂਖਾ ਰੰਗੁ ਠਾਕੁਰੈ ਲਾਗਿਓ ॥੧॥ ਬਾਸ ਬਾਸਰੀ ਏਕੈ ਸੁਆਮੀ ਉਦਿਆਨ ਦ੍ਰਿਸਟਾਗਿਓ ॥ ਨਿਰਭਉ ਭਏ ਸੰਤ ਭ੍ਰਮੁ ਡਾਰਿਓ ਪੂਰਨ ਸਰਬਾਗਿਓ ॥੨॥ ਜੋ ਕਿਛੁ ਕਰਤੈ ਕਾਰਣੁ ਕੀਨੋ ਮਨਿ ਬੁਰੋ ਨ ਲਾਗਿਓ ॥ ਸਾਧਸੰਗਤਿ ਪਰਸਾਦਿ ਸੰਤਨ ਕੈ ਸੋਇਓ ਮਨੁ ਜਾਗਿਓ ॥੩॥ ਜਨ ਨਾਨਕ ਓੜਿ ਤੁਹਾਰੀ ਪਰਿਓ ਆਇਓ ਸਰਣਾਗਿਓ ॥ ਨਾਮ ਰੰਗ ਸਹਜ ਰਸ ਮਾਣੇ ਫਿਰਿ ਦੂਖੁ ਨ ਲਾਗਿਓ ॥੪॥੨॥੧੬੦॥" {ਪੰਨਾ 215}

ਸ਼ਬਦ ਦਾ ਗਾਇਨ ਅਤੇ ਵਿਆਖਿਆ ਕੀਤੀ।  ਉਨ੍ਹਾਂ ਨੇ ਮੌਜੂਦਾ ਸਮੇਂ ਦੌਰਾਨ ਸਿੱਖ ਅਖਵਾਉਣ ਵਾਲਿਆਂ ਵਲੋਂ ਗੰਗੂਆਂ ਨੂੰ ਗਲਵਕੜੀ ਪਾਉਣ ਬਾਰੇ ਸੰਗਤਾਂ ਨੂੰ ਸੁਚੇਤ ਕੀਤਾ। ਉਨ੍ਹਾਂ ਕਿਹਾ ਕਿ ਗੰਗੂ ਦੀ ਨਹੀਂ, ਗੋਬਿੰਦ ਦੀ ਉਂਗਲੀ ਫੜੋ।

ਅੱਜ ਦੋ ਕੀਰਤਨ ਸਮਾਗਮ ਹੋਏ, ਦੁਪਹਿਰ 12:30 - 1:45 ਅਤੇ ਸ਼ਾਮ ਨੂੰ 07:30 ਤੋਂ 08:45 ਵਜੇ ਤੱਕ

11 ਜਨਵਰੀ ਨੂੰ ਦੁਪਹਿਰ 12 - 1 ਵਜੇ ਤੱਕ ਅਤੇ ਸ਼ਾਮ ਨੂੰ 07:30 - 08:30 ਵਜੇ ਤੱਕ ਗੁਰੁਦੁਆਰਾ ਸਾਹਿਬ ਵਿਖੇ ਕੀਰਤਨ ਸਮਾਗਮ ਹੋਣਗੇ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews।org does not necessarily endorse the views and opinions voiced in the news। articles। audios videos or any other contents published on www।khalsanews।org and cannot be held responsible for their views।  Read full details।।।।

Go to Top