Share on Facebook

Main News Page

ਪ੍ਰੋ. ਦਰਸ਼ਨ ਸਿੰਘ ਖ਼ਾਲਸਾ, ਗਿਆਨੀ ਰਣਜੋਧ ਸਿੰਘ ਅਤੇ ਭਾਈ ਪਰਮਜੀਤ ਸਿੰਘ ਉੱਤਰਾਖੰਡ ਨੇ ਬਰੇਲੀ ਵਿਖੇ ਕੀਤੀਆਂ ਗੁਰਮਤਿ ਵੀਚਾਰਾਂ

24-25 ਜਨਵਰੀ 2014 ਬਰੇਲੀ ਦੀਆਂ ਜਾਗਰੂਕ ਸੰਗਤਾਂ ਨੇ ਗੁਰਮਤਿ ਸਮਾਗਮ ਕਰਵਾਇਆ ਜਿਸ ਵਿੱਚ ਪ੍ਰੋ. ਦਰਸ਼ਨ ਸਿੰਘ ਖ਼ਾਲਸਾ, ਗਿਆਨੀ ਰਣਜੋਧ ਸਿੰਘ ਅਤੇ ਭਾਈ ਪਰਮਜੀਤ ਸਿੰਘ ਉੱਤਰਾਖੰਡ ਨੇ ਹਾਜ਼ਰੀ ਭਰੀ ਅਤੇ ਗੁਰਮਤਿ ਵੀਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਨੇ

ਮਾਰੂ ਮਹਲਾ ੩ ॥ ਸਚਿ ਰਤੇ ਸੇ ਟੋਲਿ ਲਹੁ ਸੇ ਵਿਰਲੇ ਸੰਸਾਰਿ ॥ ਤਿਨ ਮਿਲਿਆ ਮੁਖੁ ਉਜਲਾ ਜਪਿ ਨਾਮੁ ਮੁਰਾਰਿ ॥੧॥ ਬਾਬਾ ਸਾਚਾ ਸਾਹਿਬੁ ਰਿਦੈ ਸਮਾਲਿ ॥ ਸਤਿਗੁਰੁ ਅਪਨਾ ਪੁਛਿ ਦੇਖੁ ਲੇਹੁ ਵਖਰੁ ਭਾਲਿ ॥੧॥ ਰਹਾਉ ॥ ਇਕੁ ਸਚਾ ਸਭ ਸੇਵਦੀ ਧੁਰਿ ਭਾਗਿ ਮਿਲਾਵਾ ਹੋਇ ॥ ਗੁਰਮੁਖਿ ਮਿਲੇ ਸੇ ਨ ਵਿਛੁੜਹਿ ਪਾਵਹਿ ਸਚੁ ਸੋਇ ॥੨॥ ਇਕਿ ਭਗਤੀ ਸਾਰ ਨ ਜਾਣਨੀ ਮਨਮੁਖ ਭਰਮਿ ਭੁਲਾਇ ॥ ਓਨਾ ਵਿਚਿ ਆਪਿ ਵਰਤਦਾ ਕਰਣਾ ਕਿਛੂ ਨ ਜਾਇ ॥੩॥ ਜਿਸੁ ਨਾਲਿ ਜੋਰੁ ਨ ਚਲਈ ਖਲੇ ਕੀਚੈ ਅਰਦਾਸਿ ॥ ਨਾਨਕ ਗੁਰਮੁਖਿ ਨਾਮੁ ਮਨਿ ਵਸੈ ਤਾ ਸੁਣਿ ਕਰੇ ਸਾਬਾਸਿ ॥੪॥੪॥ {ਪੰਨਾ 994}

ਸ਼ਬਦ ਦਾ ਗਾਇਨ ਅਤੇ ਗੁਰਮਤਿ ਵੀਚਾਰਾਂ ਕੀਤੀਆਂ।


ਉਨ੍ਹਾਂ ਤੋਂ ਉਪਰੰਤ ਗਿਆਨੀ ਰਣਜੋਧ ਸਿੰਘ ਨੇ ਕਿਹਾ ਕਿ ਅੱਜ ਤਖਤਾਂ ਤੇ ਮੁਰਦਾ ਵਿਚਾਰਾਂ ਵਾਲੇ ਬਚਿੱਤਰ ਨਾਟਕ ਨਾਮੀ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਾਬਰ ਪ੍ਰਕਾਸ਼ ਕਰ ਦਿੱਤਾ ਗਿਆ ਹੈ, ਜੇਕਰ ਸਿੱਖ ਇਮਾਨਦਾਰੀ ਨਾਲ ਇਸ ਗ੍ਰੰਥ ਨੂੰ ਪੜ੍ਹ ਲੈਣ ਤਾਂ ਕਦੇ ਵੀ ਇਸ ਨੂੰ ਮਾਨਤਾ ਨਹੀਂ ਦੇਣਗੇ। ਗੁਰਬਾਣੀ ਨੂੰ ਪੜ੍ਹਨ ਸੁਨਣ ਦਾ ਕੀ ਫਾਇਦਾ? ਜੇਕਰ ਜੀਵਨ ਹੀ ਨਾ ਬਦਲਿਆ।

ਭਾਈ ਪਰਮਜੀਤ ਸਿੰਘ ਨੇ ਕਿਹਾ ਕਿ ਇੱਕ ਪਾਸੇ ਸਰਕਾਰਾਂ ਸਾਡੇ ਖਿਲਾਫ ਹਨ ਅਤੇ ਦੂਜੇ ਪਾਸੇ ਸਾਡੀਆਂ ਸ਼ਕਲਾਂ ਵਾਲੇ ਸਾਡੇ ਖਿਲਾਫ ਹਨ, ਕੀ ਐਸੇ ਮਾਹੌਲ ਵਿੱਚ ਸਾਨੂੰ ਗੁਰਮਤਿ ਪ੍ਰਚਾਰ ਬੰਦ ਕਰ ਦੇਣਾ ਚਾਹੀਦਾ ਹੈ?

ਸਮਾਗਮ ਉਪਰੰਤ ਸੰਗਤਾਂ ਨਾਲ ਵੀਚਾਰ ਵਟਾਂਦਰਾ ਵੀ ਹੋਇਆ, ਜਿਸਦਾ ਲਾਹਾ ਸਾਰੀ ਸੰਗਤ ਨੇ ਲਿਆ।

 

ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top