Share on Facebook

Main News Page

ਪਿੰਡ ਡਾਲਾ (ਮੋਗਾ) ਦੀਆਂ ਸਿੱਖ ਸੰਗਤਾਂ ਨੇ ਅਖੌਤੀ ਜਥੇਦਾਰਾਂ ਦੇ ਕੂੜਨਾਮੇ ਅਤੇ ਗਿੱਦੜ ਭਬਕੀ ਨੂੰ ਨਕਾਰਦੇ ਹੋਏ, ਪ੍ਰੋ. ਦਰਸ਼ਨ ਸਿੰਘ ਜੀ ਕੋਲੋਂ ਕੀਰਤਨ ਅਤੇ ਗੁਰਮਤਿ ਵੀਚਾਰਾਂ ਸਰਵਣ ਕੀਤੀਆਂ

ਮਿਤੀ 28 /2 /14 ਦਿਨ ਸ਼ੁੱਕਰਵਾਰ ਨੂੰ ਪ੍ਰੋਫੈਸਰ ਦਰਸ਼ਨ ਸਿੰਘ ਜੀ ਨੇ ਮੋਗਾ ਜਿਲੇ ਦੇ ਪਿੰਡ ਡਾਲਾ ਵਿਖੇ ਰੱਖੇ ਗੁਰਮਤਿ ਸਮਾਗਮ ਵਿਚ ਹਾਜਰੀ ਭਰੀ, ਜਿੱਥੇ ਵੱਡੀ ਗਿਣਤੀ ਵਿਚ ਸੰਗਤ ਨੇ ਪ੍ਰੋਫੈਸਰ ਦਰਸ਼ਨ ਸਿੰਘ ਪਾਸੋਂ ਕੀਰਤਨ ਸਰਵਣ ਕੀਤਾ। ਪ੍ਰੋਫੈਸਰ ਦਰਸ਼ਨ ਸਿੰਘ ਜੀ ਨੇ ਗੁਰਬਾਣੀ ਦੇ ਪ੍ਰਮਾਣ ਦੇ ਕੇ ਆਈ ਸੰਗਤ ਨੂੰ ਜੀਵਨ ਦੀ ਅਹਿਮੀਅਤ ਬਾਰੇ ਦੱਸ ਕੇ, ਇਸ ਨੂੰ ਗੁਰਬਾਣੀ ਆਸ਼ੇ ਅਨੁਸਾਰ ਜਿਓਣ ਲਈ ਪ੍ਰੇਰਨਾ ਦਿੱਤੀ। ਪ੍ਰੋ ਸਾਹਿਬ ਨੇ ਭਗਤ ਕਬੀਰ ਜੀ ਦੇ ਸ਼ਬਦ

ਜਗਿ ਜੀਵਨੁ ਐਸਾ ਸੁਪਨੇ ਜੈਸਾ ਜੀਵਨੁ ਸੁਪਨ ਸਮਾਨੰ ॥ ਸਾਚੁ ਕਰਿ ਹਮ ਗਾਠਿ ਦੀਨੀ ਛੋਡਿ ਪਰਮ ਨਿਧਾਨੰ ॥੧॥
ਬਾਬਾ ਮਾਇਆ ਮੋਹ ਹਿਤੁ ਕੀਨ੍ਹ੍ਹ ॥ ਜਿਨਿ ਗਿਆਨੁ ਰਤਨੁ ਹਿਰਿ ਲੀਨ੍ਹ੍ਹ ॥੧॥ ਰਹਾਉ ॥
ਨੈਨ ਦੇਖਿ ਪਤੰਗੁ ਉਰਝੈ ਪਸੁ ਨ ਦੇਖੈ ਆਗਿ ॥ ਕਾਲ ਫਾਸ ਨ ਮੁਗਧੁ ਚੇਤੈ ਕਨਿਕ ਕਾਮਿਨਿ ਲਾਗਿ ॥੨॥
ਕਰਿ ਬਿਚਾਰੁ ਬਿਕਾਰ ਪਰਹਰਿ ਤਰਨ ਤਾਰਨ ਸੋਇ ॥ ਕਹਿ ਕਬੀਰ ਜਗਜੀਵਨੁ ਐਸਾ ਦੁਤੀਅ ਨਾਹੀ ਕੋਇ ॥

ਰਾਹੀਂ ਸੰਗਤ ਨਾਲ ਵਿਚਾਰ ਸਾਂਝੇ ਕੀਤੇ।

ਇਸ ਦੌਰਾਨ ਆਈ ਸੰਗਤ ਅਤੇ ਪ੍ਰਬੰਧਕਾਂ ਨੇ ਪ੍ਰੋਫੈਸਰ ਸਾਹਿਬ ਵੱਲੋਂ ਸਿੱਖੀ ਦੀ ਚੜ੍ਹਦੀ ਕਲਾ ਅਤੇ ਗੁਰੂ ਗਰੰਥ ਸਾਹਿਬ ਜੀ ਦੇ ਮਾਣ ਸਤਿਕਾਰ ਨੂੰ ਕਾਇਮ ਰੱਖਣ ਲਈ ਨਿਭਾਈ ਜਾ ਰਹੀ ਸੇਵਾ ਲਈ ਓਹਨਾ ਦਾ ਧੰਨਵਾਦ ਕੀਤਾ ਅਤੇ ਜਥੇਦਾਰਾਂ ਦੇ ਅਖੌਤੀ ਹੁਕਮਨਾਮਿਆਂ ਨੂੰ ਰੱਦ ਕਰਦੇ ਹੋਏ ਓਹਨਾ ਨੂੰ ਪੂਰਨ ਸਹਿਯੋਗ ਦੇਣ ਦੀ ਗੱਲ ਆਖੀ।


ਟਿੱਪਣੀ:

ਹੁਣ ਅਖੌਤੀ ਜਥੇਦਾਰ ਨੂੰ ਚੱਪਣੀ 'ਚ ਨੱਕ ਡੋਬ ਕੇ ਮਰ ਜਾਣ ਚਾਹੀਦਾ ਹੈ। ਦਿੱਲੀ ਦੇ ਇੱਕ ਗੁਰਦੁਆਰੇ 'ਚ ਪੁਲਿਸ ਦੇ ਜ਼ੋਰ ਨਾਲ ਗੁਰਮਤਿ ਸਮਾਗਮ ਰੁਕਵਾ ਕੇ, ਉਸ ਕਾਰਵਾਈ ਨੂੰ ਜਾਇਜ਼ ਠਹਿਰਾਉਣਾ, ਇਸ ਪਾਲਤੂ ਕੂਕਰ ਦੇ ਦਿਮਾਗੀ ਹਾਲਤ ਦੀ ਦੁਰਦਸ਼ਾ ਦਰਸਾਉਂਦਾ ਹੈ। ਇਸ ਪਾਲਤੂ ਨੇ ਕਾਨਪੁਰ ਦੇ ਸਮਾਗਮ ਰੁਕਾਵਾਉਣ ਲਈ ਕੀ ਨਹੀਂ ਕੀਤਾ, ਪਰ ਕਾਨਪੁਰ ਦੀਆਂ ਜਾਗਰੂਕ ਸੰਗਤਾਂ ਅਤੇ ਅਕਾਲੀ ਜਥਾ ਕਾਨਪੁਰ ਦੇ ਵੀਰਾਂ ਦੀ ਗੁਰਮਤਿ ਸਿਧਾਂਤਾਂ 'ਤੇ ਅਡੋਲ ਰਹਿ ਕੇ ਹਰ ਮੁਸ਼ਕਿਲ ਦਾ ਸਹਮਣਾ ਕਰਦੇ ਹੋਏ, ਗੁਰਮਤਿ ਸਮਾਗਮ ਕਰਵਾਇਆ ਅਤੇ ਅਕਾਲ ਤਖ਼ਤ 'ਤੇ ਕਾਬਿਜ਼ ਬਾਦਲ ਦੇ ਪਾਲਤੂ ਕੂਕਰ ਦੇ ਮੁੰਹ 'ਤੇ ਕਰਾਰੀ ਚਪੇੜ ਮਾਰੀ।

ਅਤੇ ਹੁਣ ਡਾਲਾ ਮੋਗਾ ਦੀਆਂ ਜਾਗਰੂਕ ਸੰਗਤਾਂ ਵਲੋਂ ਫਿਰ ਤੋਂ ਦਰਸਾ ਦਿੱਤਾ ਹੈ ਕਿ ਗੁਰਮਤਿ ਦਾ ਰਾਹੀਆਂ ਨੂੰ ਕੋਈ ਡਰਾਵੇ ਡਰਾ ਨਹੀਂ ਸਕਦੇ। ਸਨ 2009 ਤੋਂ ਬਾਅਦ ਜਿਸ ਤਰ੍ਹਾਂ ਸੰਗਤਾਂ ਨੇ ਪ੍ਰੋ. ਦਰਸ਼ਨ ਸਿੰਘ ਨਾਲ ਸਿਧਾਂਤਾਂ 'ਤੇ ਦ੍ਰਿੜਤਾ ਨਾਲ ਪਹਿਰਾ ਦਿੱਤਾ ਹੈ, ਇਹ ਦਰਸਾਉਂਦਾ ਹੈ ਕਿ ਸੰਗਤਾਂ ਹੁਣ ਕਿਸੇ ਵੀ ਸਿਆਸੀ ਪ੍ਰਭਾਵ ਹੇਠ ਜਾਰੀ ਕਿਸੇ ਕੂੜਨਾਮੇ ਦੀ ਪਰਵਾਹ ਨਹੀਂ ਕਰਦੀਆਂ, ਅਤੇ ਗੁਰਮਤਿ ਦੇ ਪਾਂਧੀ ਗੁਰਸਿੱਖਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀਆਂ ਹਨ।

ਸੰਪਾਦਕ ਖ਼ਾਲਸਾ ਨਿਊਜ਼


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top