Share on Facebook

Main News Page

ਢੀਠ ਤੇ ਬੇਸ਼ਰਮ ਅਖੌਤੀ ਜਥੇਦਾਰ ਦੇ ਮੂੰਹ 'ਤੇ ਜਿਨੇਵਾ, ਸਵਿਟਜ਼ਰਲੈਂਡ ਦੀ ਸਿੱਖ ਸੰਗਤ ਨੇ ਵੀ ਚਪੇੜ ਮਾਰੀ, ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਕੋਲੋਂ ਗੁਰਮਤਿ ਵੀਚਾਰ ਸਰਵਣ ਕੀਤੇ

ਭਾਰਤ ਅਤੇ ਜਰਮਨੀ ਤੋਂ ਬਾਅਦ ਜਿਨੇਵਾ ਸਵਿਟਜ਼ਰਲੈਂਡ ਦੀਆਂ ਜਾਗਰੂਕ ਸਿੱਖ ਸੰਗਤਾਂ ਨੇ ਅਖੌਤੀ ਜਥੇਦਾਰ ਗੁਰਬਚਨ ਸਿੰਘ ਦੇ ਕੂੜਨਾਮੇ ਅਤੇ ਹਾਲ ਹੀ ਵਿੱਚ ਦਿੱਤੀ ਗਿੱਦੜ ਭਬਕੀ ਨੂੰ ਸਿਰੇ ਤੋਂ ਨਕਾਰਦੇ ਹੋਏ, ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਕੋਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵੀਚਾਰਾਂ ਸਰਵਣ ਕੀਤੀਆਂ। ਇਹ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਨਾਨਕ ਸਭਾ ਵਲੋਂ ਆਯੋਜਿਤ ਕੀਤਾ ਗਿਆ ਸੀ। ਤਬਲੇ 'ਤੇ ਉਨ੍ਹਾਂ ਦਾ ਸਾਥ ਭਾਈ ਗੁਰਪ੍ਰੀਤ ਸਿੰਘ ਨੇ ਦਿੱਤਾ।

ਜਿਨੇਵਾ ਵਿਖੇ ਵੀ ਸ. ਸਿਮਰਜੀਤ ਸਿੰਘ, ਸ. ਜਸਵੀਰ ਸਿੰਘ ਅਤੇ ਸ. ਗੁਰਮੁੱਖ ਸਿੰਘ ਨੇ ਪ੍ਰੋ. ਦਰਸ਼ਨ ਸਿੰਘ ਖ਼ਾਲਸਾ ਦੀ ਸਵੈ ਜੀਵਨੀ "ਬੋਲਹਿ ਸਾਚੁ" ਸੰਗਤਾਂ ਨੂੰ ਸਮਰਪਿਤ ਕੀਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। 10 ਮਾਰਚ 2014 ਨੂੰ ਪ੍ਰੋ. ਦਰਸ਼ਨ ਸਿੰਘ ਵਾਪਸ ਕੈਨੇਡਾ ਪਹੁੰਚ ਜਾਣਗੇ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top