Share on Facebook

Main News Page

ਸਿੱਖ ਜਥੇਬੰਦੀਆਂ ਨੇ ਬਾਦਲ ਨੂੰ ਕੀਤੇ ਖੁੱਲੇ ਖ਼ੱਤ ਰਾਹੀਂ ਸਵਾਲ

ਅੰਮ੍ਰਿਤਸਰ, 10 ਮਾਰਚ - ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਲਾਈਟਸ ਫਾਰ ਜਸਟਿਸ ਅਤੇ ਪੰਜਾਬ ਹਿਊਮਨ ਰਾਈਟਸ ਆਰਗੇਨਾਈਜੇਸ਼ਨ ਵੱਲੋਂ ਅੱਜ ਇਕ ਖੁੱਲ੍ਹਾ ਪੱਤਰ ਮੁੱਖ ਮੰਤਰੀ ਪੰਜਾਬ ਦੇ ਨਾਂ ਜਾਰੀ ਕੀਤਾ ਗਿਆ ਇਸ ਵਿੱਚ ਇਨ੍ਹਾਂ ਜਥੇਬੰਦੀਆਂ ਨੇ ਮੁੱਖ ਮੰਤਰੀ ’ਤੇ ਕਈ ਦੋਸ਼ ਲਾਉਂਦਿਆਂ ਉਨ੍ਹਾਂ ਕੋਲੋਂ ਸਵਾਲਾਂ ਦੇ ਜੁਆਬ ਮੰਗੇ ਹਨ।

ਇਸ ਖੁੱਲ੍ਹੇ ਪੱਤਰ ’ਤੇ ਇਨ੍ਹਾਂ ਜਥੇਬੰਦੀਆਂ ਦੇ ਆਗੂ ਹਰਮਨਦੀਪ ਸਿੰਘ ਸਰਹਾਲੀ, ਬਲਵੰਤ ਸਿੰਘ, ਸਤਵੰਤ ਸਿੰਘ, ਕ੍ਰਿਪਾਲ ਸਿੰਘ ਰੰਧਾਵਾ, ਬੀਬੀ ਪਰਮਜੀਤ ਕੌਰ ਖਾਲੜਾ, ਸਤਵੰਤ ਸਿੰਘ ਮਾਣਕ ਤੇ ਹੋਰਨਾਂ ਦੇ ਦਸਤਖ਼ਤ ਹਨ।

ਦੋ ਸਫਿਆਂ ਦੇ ਇਸ ਪੱਤਰ ਵਿੱਚ ਇਨ੍ਹਾਂ ਆਗੂਆਂ ਨੇ ਮੁੱਖ ਮੰਤਰੀ ਤੋਂ 15 ਸਵਾਲਾਂ ਪੁੱਛੇ ਹਨ। ਪੱਤਰ ਵਿੱਚ ਉਨ੍ਹਾਂ ਆਖਿਆ ਕਿ ਸਾਕਾ ਨੀਲਾ ਤਾਰਾ ਵੇਲੇ ਸ੍ਰੀ ਹਰਿਮੰਦਰ ਸਾਹਿਬ ਵਿੱਚੋਂ ਫ਼ੌਜੀ ਹਮਲੇ ਦੇ ਨਿਸ਼ਾਨ ਮਿਟਾ ਦਿੱਤੇ ਗਏ ਅਤੇ ਫ਼ੌਜ ਭੇਜਣ ਲਈ ਲਿਖਤੀ ਆਗਿਆ ਦੇਣ ਵਾਲੇ ਉਸ ਵੇਲੇ ਦੇ ਡਿਪਟੀ ਕਮਿਸ਼ਨਰ ਨੂੰ ਬਾਅਦ ਵਿੱਚ ਤਰੱਕੀ ਦਿੱਤੀ ਗਈ।

ਪੱਤਰ ਵਿਚ ਮੁੱਖ ਮੰਤਰੀ ਕੋਲੋਂ ਪੁੱਛੇ ਗਏ ਸਵਾਲਾਂ ਵਿੱਚ ਇੱਕ ਸਵਾਲ ਇਹ ਵੀ ਹੈ ਕਿ ਮੁੱਖ ਮੰਤਰੀ ਨੇ ਅਤਿਵਾਦ ਵੇਲੇ ਝੂਠੇ ਮੁਕਾਬਲਿਆਂ ਦੀ ਪੜਤਾਲ ਕਰਨ ਲਈ ਜਸਟਿਸ ਕੁਲਦੀਪ ਸਿੰਘ ਦੀ ਅਗਵਾਈ ਹੇਠ ਬਣਾਏ ਗਏ ਲੋਕ ਕਮਿਸ਼ਨ ਨੂੰ ਬੰਦ ਕਰ ਦਿੱਤਾ ਸੀ ਅਤੇ ਸਬੰਧਤ ਦਾਗੀ ਪੁਲੀਸ ਅਧਿਕਾਰੀਆਂ ਨੂੰ ਤਰੱਕੀਆਂ ਦਿੱਤੀਆਂ ਗਈਆਂ। ਉਸ ਵੇਲੇ ਦੇ ਪੁਲੀਸ ਮੁਖੀ ਕੇ.ਪੀ.ਐਸ. ਗਿੱਲ ਖ਼ਿਲਾਫ਼ ਲਾਵਾਰਸ ਲਾਸ਼ਾਂ ਸਾੜਣ ਦੇ ਮਾਮਲੇ ਵਿੱਚ ਕੋਈ ਐਫ.ਆਈ.ਆਰ. ਦਰਜ ਨਹੀਂ ਕੀਤੀ ਗਈ , ਕਿ ਇਹ ਸਭ ਮਿਲੀ ਭੁਗਤ ਦਾ ਸਿੱਟਾ ਨਹੀਂ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾ. ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top