Share on Facebook

Main News Page

ਅਮ੍ਰਿੰਤਸਰ ਵਿਖੇ ਪੁਲਿਸ ਦੇ ਸਾਹਮਣੇ ਅੰਮ੍ਰਿਤਧਾਰੀ ‘ਸਿੰਘ’ ਨੂੰ ਬੇਰਹਿਮੀ ਨਾਲ ਕੁੱਟਿਆ

ਅੰਮ੍ਰਿਤਸਰ: (15 ਮਾਰਚ, ਨਰਿੰਦਰ ਪਾਲ ਸਿੰਘ): ਸਥਾਨਕ ਭੰਡਾਰੀ ਪੁਲ ਵਿਖੇ ਵਾਪਰੀ ਇਕ ਅਤਿ ਮੰਦਭਾਗੀ ਅਤੇ ਨਿੰਦਣਯੋਗ ਘਟਨਾ ਵਿਚ ਇਕ ਅੰਮ੍ਰਿਤਧਾਰੀ ਸਿੱਖ ਨੌਜੁਆਨ ਨੂੰ ਕੁਝ ਬਾਲਮੀਕ ਸਮਾਜ ਦੇ ਨੌਜੁਆਨਾਂ ਦੀ ਵਹਿਸ਼ੀ ਮਾਰ ਕੁੱਟ ਦਾ ਸ਼ਿਕਾਰ ਹੋਣਾ ਪਿਆ, ਜਦਕਿ ਐਸ.ਪੀ. ਰੈਂਕ ਦੇ ਇਕ ਪੁਲਿਸ ਅਧਿਕਾਰੀ ਦੀ ਅਗਵਾਈ ਹੇਠਲੀ ਪੁਲਿਸ ਸਭ ਕੁਝ ਮੂਕ ਦਰਸ਼ਕ ਬਣਕੇ ਵੇਖਦੀ ਰਹੀ।

ਗਿਆਨੀ ਗੁਰਬਚਨ ਸਿੰਘ ਨੇ ਜਿਲਾ ਪ੍ਰਸ਼ਾਸ਼ਨ ਨੂੰ ਤਾੜਨਾ ਕੀਤੀ ਹੈ ਕਿ ਅੰਮ੍ਰਿਤਧਾਰੀ ਸਿੰਘ ਦੀ ਦਸਤਾਰ, ਕਕਾਰ ਅਤੇ ਕੇਸਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਤੇ ਮੂਕ ਦਰਸ਼ਕ ਬਣ ਕੇ ਤਮਾਸ਼ਾ ਵੇਖਣ ਵਾਲੇ ਪੁਲੀਸ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਬਾਲਮੀਕ ਭਾਈ ਚਾਰੇ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਸਥਾਨਕ ਭੰਡਾਰੀ ਪੁਲ 'ਤੇ ਧਰਨਾ ਦਿੱਤਾ ਗਿਆ ਸੀ, ਜਿਸਦੇ ਚਲਦਿਆਂ ਜਸਮੀਤ ਸਿੰਘ ਨਾਮੀ ਇਕ ਅੰਮ੍ਰਿਤਧਾਰੀ ਸਿੱਖ ਨੌਜੁਆਨ ਨਾਲ ਸਮਾਜ ਦੇ ਕੁਝ ਨੌਜੁਆਨ ਬਹਿਸ ਪਏ ਤੇ ਵੇਖਦੇ ਵੇਖਦੇ ਹੀ ਨੌਜੁਆਨ ਦੀ ਦਸਤਾਰ ਉਤਾਰ ਕੇ ਕੇਸਾਂ ਤੋਂ ਫੜ ਕੇ ਬੁਰੀ ਤਰ੍ਹਾਂ ਮਾਰਿਆ ਕੁਟਿਆ ਗਿਆ। ਐਸ.ਪੀ. ਨਰੇਸ਼ ਕੁਮਾਰ ਤੇ ਥਾਣਾ ਇਸਲਾਮਾਬਾਦ ਦੇ ਮੁਖੀ ਸ਼ੁਸ਼ੀਲ ਕੁਮਾਰ ਦੀ ਅਗਵਾਈ ਹਠਲੇ ਪ੍ਰਬੰਧਾ ਵਾਲੀ ਪੁਲਿਸ ਵੀ ਮੂਕ ਦਰਸ਼ਕ ਬਣਕੇ ਨੌਜੁਆਨ ਦੀ ਹੁੰਦੀ ਮਾਰਕੁਟ ਵੇਖਦੀ ਰਹੀ।

ਮਾਮਲਾ ਧਾਰਮਿਕ ਕਕਾਰਾਂ ਦੀ ਬੇਅਦਬੀ ਦੇ ਤੂਲ ਫੜਨ ਦੀ ਸ਼ੰਕਾ ਨਾਲ ਹੀ ਐਡੀਸ਼ਨਲ ਡਿਪਟੀ ਕਮਿਸ਼ਨਰ ਪੁਲੀਸ ਸ੍ਰੀ ਪਰਮਪਾਲ ਸਿੰਘ ਨੇ ਭੰਡਾਰੀ ਪੁਲ 'ਤੇ ਪੁਜਕੇ ਸਥਿਤੀ ਸ਼ਾਂਤ ਕੀਤੀ। ਉਨ੍ਹਾਂ ਕਿਹਾ ਕਿ ਹਾਲ ਗੇਟ ਦੇ ਬਾਹਰ ਸਪੇਅਰ ਪਾਰਟਸ ਦੀ ਦੁਕਾਨ ਕਰਨ ਵਾਲੇ ਜਸਮੀਤ ਸਿੰਘ ਦੀ ਦਸਤਾਰ ਲਾਹੁਣ ਵਾਲੇ ਦੋਸ਼ੀਆ ਵਿੱਚੋ ਇੱਕ ਵਿਅਕਤੀ ਗੁਰਿੰਦਰਬੀਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਜਾਰੀ ਹੈ। ਉਹਨਾਂ ਕਿਹਾ ਕਿ ਬਾਕੀ ਦੋਸ਼ੀਆ ਨੂੰ ਗ੍ਰਿਫਤਾਰ ਕਰਨ ਲਈ ਪੁਲੀਸ ਵੱਲੋ ਛਾਪਾਮਾਰੀ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਮੌਕੇ ਦੀ ਸੀ.ਡੀ. ਵੇਖੀ ਜਾ ਰਹੀ ਹੈ ਅਤੇ ਜਿਹਨਾਂ ਪੁਲੀਸ ਅਧਿਕਾਰੀਆ ਦੀ ਗਲਤੀ ਤੇ ਅਣਗਹਿਲੀ ਕਾਰਨ ਇਹ ਘਟਨਾ ਵਾਪਰੀ ਹੈ ਉਹਨਾਂ ਵਿਰੁੱਧ ਵੀ ਸਖਤ ਕਾਰਵਾਈ ਕੀਤੀ ਜਾਵੇਗੀ।

ਦੂਸਰੇ ਪਾਸੇ ਦਲਿਤ ਜਥੇਬੰਦੀ ਐਕਸ਼ਨ ਕਮੇਟੀ (ਭਾਰਤ) ਦੇ ਚੇਅਰਮੈਨ ਡਾ: ਇੰਦਰਪਾਲ ਨੇ ਵਾਪਰੀ ਮੰਦਭਾਗੀ ਘਟਨਾ ਤੇ ਗਹਿਰਾ ਦੁੱਖ ਪ੍ਰਗਟ ਕਰਦਿਆ ਕਿਹਾ ਕਿ ਇਸ ਘਟਨਾ ਲਈ ਵਿਸ਼ੇਸ਼ ਤੌਰ 'ਤੇ ਪੁਲੀਸ ਜਿੰਮੇਵਾਰ ਹੈ, ਕਿਉਂਕਿ ਉਹਨਾਂ ਨੇ ਆਪਣੇ ਐਕਸ਼ਨ ਦਾ ਕਈ ਦਿਨ ਪਹਿਲਾਂ ਹੀ ਪ੍ਰਸ਼ਾਸ਼ਨ ਨੂੰ ਦੱਸ ਦਿੱਤਾ ਸੀ ਪਰ ਪੁਲੀਸ ਨੇ ਜਾਣ ਬੁੱਝ ਕੇ ਇਹ ਘਟਨਾ ਨੂੰ ਅੰਜਾਮ ਦੇਣ ਲਈ ਕੁਝ ਸ਼ਰਾਰਤੀ ਅਨਸਰਾਂ ਦੀ ਪੁਸ਼ਤ ਪਨਾਹੀ ਕੀਤੀ ਹੈ। ਉਹਨਾਂ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਕੋਲੋ ਵੀ ਖਿਮਾ ਦੇ ਜਾਚਕ ਹਨ ਕਿ ਘਟਨਾ ਬਾਲਮੀਕੀ ਸਮਾਜ ਵੱਲੋ ਆਪਣੀਆਂ ਮੰਗਾਂ ਦੇ ਹੱਕ ਵਿੱਚ ਦਿੱਤੇ ਜਾ ਰਹੇ ਧਰਨੇ ਸਮੇਂ ਵਾਪਰੀ ਹੈ। ਉਹਨਾਂ ਕਿਹਾ ਕਿ ਉਹ ਦੋਸ਼ੀਆਂ ਨੂੰ ਸਜਾਵਾ ਦਿਵਾਉਣ ਲਈ ਸਿੱਖ ਸਮਾਜ ਦਾ ਪੂਰਾ ਪੂਰਾ ਸਾਥ ਦੇਣਗੇ। ਉਹਨਾਂ ਸਰਕਾਰ ਤੋਂ ਵੀ ਮੰਗ ਕੀਤੀ ਕਿ ਇੱਕ ਅੰਮ੍ਰਿਤਧਾਰੀ ਸਿੰਘ ਦੀ ਦਸਤਾਰ ਤੇ ਕਰਾਰਾਂ ਦੇ ਬੇਅਦਬੀ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਕਰਨ ਤੋਂ ਇਲਾਵਾ ਉਹਨਾਂ ਪੁਲੀਸ ਅਧਿਕਾਰੀਆਂ ਤੇ ਮੁਲਾਜਮਾਂ ਨਾਲ ਵੀ ਮੁਜਰਿਮਾਂ ਵਾਲਾ ਹੀ ਵਿਹਾਰ ਕੀਤਾ ਜਾਵੇ ਜਿਹਨਾਂ ਕਾਰਨ ਇਹ ਘਟਨਾ ਵਾਪਰੀ ਹੈ।

ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਮੀਤ ਪਰਧਾਨ ਸ੍ਰ ਬਲਦੇਵ ਸਿੰਘ ਸਿਰਸਾ ਨੇ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਦੋਸ਼ੀ ਵਿਅਕਤੀਆਂ ਦੇ ਖਿਲਾਫ ਕੜੀ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਜੇਕਰ ਸਿੱਖ ਪੰਜਾਬ ਤੇ ਵਿਸ਼ੇਸ਼ ਕਰਕੇ ਅੰਮ੍ਰਿਤਸਰ ਵਿੱਚ ਵੀ ਸੁਰੱਖਿਅਤ ਨਹੀਂ ਹਨ, ਤਾਂ ਫਿਰ ਇਹ ਸਮਝ ਲੈਣਾ ਚਾਹੀਦਾ ਹੈ ਕਿ ਸਿੱਖ ਕਿਸੇ ਵੀ ਜਗਾ ਸੁਰੱਖਿਅਤ ਨਹੀਂ ਰਹਿ ਸਕਦੇ। ਉਹਨਾਂ ਕਿਹਾ ਕਿ ਉਹ ਕਿਸੇ ਧਰਮ ਜਾਂ ਫਿਰਕੇ ਦੇ ਖਿਲਾਫ ਨਹੀਂ ਹਨ, ਪਰ ਇੱਕ ਅੰਮ੍ਰਿਤਧਾਰੀ ਸਿੰਘ ਦੀ ਬੇਅਦਬੀ ਕਦਾਚਿਤ ਬਰਦਾਸ਼ਤ ਨਹੀਂ ਕਰਨਗੇ। ਉਹਨਾਂ ਕਿਹਾ ਕਿ ਘਟਨਾ ਨੂੰ ਅੰਜਾਮ ਦਿਵਾਉਣ ਵਿੱਚ ਪੁਲੀਸ ਦੇ ਨਾਲ ਨਾਲ ਪੰਜਾਬ ਸਰਕਾਰ ਵੀ ਬਰਾਬਰ ਦੀ ਦੋਸ਼ੀ ਹੈ।

 


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ-ਸੰਤ-ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top