Share on Facebook

Main News Page

ਨਾਨਕਸ਼ਾਹੀ ਸੰਮਤ ਦੇ ਨਵੇਂ ਵਰ੍ਹੇ ਦੀ ਆਮਦ ‘ਤੇ ਗੁਰਦੁਆਰਾ ਮਿਲਪੀਟਸ ਵਿਖੇ ਸ਼ਾਨਦਾਰ ਸਮਾਗਮ ਆਯੋਜਿਤ !.. ਮੂਲ਼ ਨਾਨਕਸ਼ਾਹੀ ਕੈਲੰਡਰ ਦੀ ਹੀ ਪਾਲਣਾ ਦਾ ਅਹਿਦ ਲਿਆ !!

ਸੈਨਹੋਜ਼ੇ (ਤਰਲੋਚਨ ਸਿੰਘ ਦੁਪਾਲ ਪੁਰ): ਨਵੇਂ ਚੜ੍ਹੇ ਨਾਨਕਸ਼ਾਹੀ ਸੰਮਤ 546 ਦੀ ਆਮਦ ‘ਤੇ ਗੁਰਦੁਆਰਾ ਸਿੰਘ ਸਭਾ ਬੇ-ਏਰੀਆ ਮਿਲਪੀਟਸ ਵਿਖੇ ਭਾਰੀ ਦੀਵਾਨ ਸਜਾਇਆ ਗਿਆ। ਅਮੈਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ, ਵਰਲਡ ਸਿੱਖ ਫੈਡਰੇਸ਼ਨ ਅਤੇ ਸਥਾਨਕ ਧਾਰਮਿਕ ਜਥੇਬੰਦੀਆਂ ਦੇ ਭਰਵੇਂ ਸਹਿਯੋਗ ਨਾਲ ਉਕਤ ਗੁਰਦੁਆਰਾ ਦੇ ਪ੍ਰਬੰਧਕਾਂ ਵਲੋਂ ਆਯੋਜਿਤ ਹੋਏ ਇਸ ਪ੍ਰਭਾਵਸ਼ਾਲੀ ਸਮਾਗਮ ਮੌਕੇ ਉਪਰੋਕਤ ਜਥੇਬੰਦੀਆਂ ਵਲੋਂ ਸੰਨ 2003 ਵਾਲਾ ਅਸਲ ਨਾਨਕਸ਼ਾਹੀ ਕੈਲੰਡਰ ਵੀ ਰਿਲੀਜ਼ ਕੀਤਾ ਗਿਆ।

ਬਾਰਹਮਾਹ ਦੇ ਪਾਠ ਉਪਰੰਤ ਭਾਈ ਜਗਦੇਵ ਸਿੰਘ ਦੇ ਰਾਗੀ ਜਥੇ ਅਤੇ ਫਰੀਮਾਂਟ ਦੇ ਬੱਚਿਆਂ ਨੇ ਨਿਰਧਾਰਤ ਰਾਗਾਂ ਵਿੱਚ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਰੂਹਾਨੀ ਰੰਗ ‘ਚ ਰੰਗ ਦਿਤਾ। ਸਟੇਜ ਸਕੱਤਰ ਦੇ ਫਰਜ਼ ਨਿਭਾਉਂਦਿਆਂ ਅਮੈਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਜਸਵੰਤ ਸਿੰਘ ਹੋਠੀ ਨੇ ਜਿਥੇ ਸਮੂੰਹ ਸੰਗਤ ਨੂੰ ਨਵੇਂ ਵਰ੍ਹੇ ਦੀ ਵਧਾਈ ਦਿਤੀ ਉਥੇ ਸੰਕੋਚਵੇਂ ਸ਼ਬਦਾਂ ਵਿਚ ਮੂਲ਼ ਨਾਨਕਸ਼ਾਹੀ ਕੈਲੰਡਰ ਨੂੰ ‘ਮਿਲ਼ਗੋਭਾ ਕੈਲੰਡਰ’ ਬਣਾਉਣ ਵਾਲੀਆਂ ਸਿਖ ਵਿਰੋਧੀ ਤਾਕਤਾਂ ਬਾਰੇ ਵੀ ਹਕੀਕਤ ਬਿਆਨ ਕੀਤੀ। ਉਨਾਂ ਪੂਰੀ ਦ੍ਰਿੜਤਾ ਨਾਲ ਐਲਾਨ ਕੀਤਾ ਕਿ ਮਿਲਪੀਟਸ ਦੇ ਇਸ ਗੁਰਦੁਆਰੇ ਦੇ ਨਾਲ ਨਾਲ ਗੁਰਦੁਆਰਾ ਸਿਲੀਕਾਨ ਵੈਲੀ ਸੈਂਟਾ ਕਲਾਰਾ ਅਤੇ ਗੁਰਦੁਆਰਾ ਫਰੀਮਾਂਟ ਦੇ ਪ੍ਰਬੰਧਕ, ਅਸਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਮਨਾਉਂਦੇ ਰਹਿਣ ਗੇ। ਯਾਦ ਰਹੇ ਸਥਾਨਕ ਖੇਤਰ ਵਿਚ ਇਹ ਗੁਰਦੁਆਰਾ ਪੰਥ ਪ੍ਰਵਾਣਤ ਰਹਿਤ ਮਰਯਾਦਾ ਅਤੇ ਅਸਲ ਨਾਨਕਸ਼ਾਹੀ ਕੈਲੰਡਰ ਦੀ ਪੂਰਨ ਪਾਲਣਾ ਹਿਤ ਹੀ ਸਥਾਪਤ ਕੀਤਾ ਗਿਆ ਹੈ।

ਸੰਜੀਦਾ ਮਾਹੌਲ ਵਾਲੇ ਇਸ ਸਮਾਗਮ ਮੌਕੇ ਭਾਈ ਗੁਰਿੰਦਰ ਸਿੰਘ, ਪ੍ਰੋ. ਜਸਪਾਲ ਸਿੰਘ ਸੈਣੀ, ਭਾਈ ਸਤਨਾਮ ਸਿੰਘ ਅਟਵਾਲ, ਤਰਲੋਚਨ ਸਿੰਘ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਭਾਈ ਜਸਵਿੰਦਰ ਸਿੰਘ ਜੰਡੀ ਆਦਿ ਪੰਥਕ ਬੁਲਾਰਿਆਂ ਨੇ ਅਸਲ ਨਾਨਕਸ਼ਾਹੀ ਕੈਲੰਡਰ ਦੀ ਪ੍ਰੌੜਤਾ ਦੇ ਨਾਲ ਨਾਲ ਪੰਥ ਪ੍ਰਵਾਣਤ ਰਹਿਤ ਮਰਯਾਦਾ ਦੀ ਹਿਫਾਜ਼ਤ ਲਈ ਵੀ ਸੰਗਤਾਂ ਨੂੰ ਸੁਚੇਤ ਕੀਤਾ। ਸਮਾਪਤੀ ‘ਤੇ ਨਵੇਂ ਵਰ੍ਹੇ 546 ਦਾ ਅਸਲ ਨਾਨਕਸ਼ਾਹੀ ਕੈਲੰਡਰ ਭਾਰੀ ਗਿਣਤੀ ਵਿਚ ਵੰਡਿਆ ਗਿਆ। ਉਪਰੰਤ ਗੁਰੂ ਕਾ ਲੰਗਰ ਅਤੁਟ ਵਰਤਿਆ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ-ਸੰਤ-ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top