Share on Facebook

Main News Page

ਵੋਟਾਂ ਮੰਗਣ ਪੁੱਜੇ ਅਕਾਲੀ ਆਗੂਆਂ ਨੂੰ ਵਿਖਾਈਆਂ ਕਾਲੀਆਂ ਝੰਡੀਆਂ

ਰਈਆ, 23 ਮਾਰਚ - ਅੱਜ ਦੂਸਰੇ ਦਿਨ ਫਿਰ ਪਿੰਡ ਚੀਮਾਂਬਾਠ ਵਿੱਚ ਕਿਸਾਨ ਸੰਘਰਸ਼ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪੁੱਜੇ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਅਤੇ ਹੋਰ ਅਕਾਲੀ ਆਗੂਆਂ ਦਾ ਕਾਲੀਆਂ ਝੰਡੀਆਂ ਨਾਲ ਸਵਾਗਤ ਕੀਤਾ ਗਿਆ ਅਤੇ ਅਕਾਲੀ ਭਾਜਪਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਹਲਕਾ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਂਵਿੰਡ ਅਤੇਹਲਕਾ ਚੋਣ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਆਪਣੇ ਸਾਥੀਆਂ ਸਮੇਤ ਜਦੋਂ ਪਿੰਡ ਚੀਮਾਂਬਾਠ ਵਿੱਚ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਚੋਣ ਪ੍ਰਚਾਰ ਮੁਹਿੰਮ ਤਹਿਤ ਪੁੱਜੇ ਤਾਂ ਉਥੇ ਪਹਿਲਾਂ ਹੀ ਮੌਜੂਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਾਲੀਆਂ ਝੰਡੀਆਂ ਦਿਖਾਕੇ ਵਿਰੋਧ ਕੀਤਾ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਇਹ ਵਿਰੋਧ ਪ੍ਰਧਾਨ ਸਤਨਾਮ ਸਿੰਘ ਮੱਦੜ ਅਤੇ ਬੀਬੀ ਜਗੀਰ ਕੌਰ ਕਲੇਰ ਘੁਮਾਣ ਮਹਿਲਾ ਪ੍ਰਧਾਨ ਦੀ ਅਗਵਾਈ ਵਿੱਚ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ’ਤੇ 22 ਫਰਵਰੀ ਨੂੰ ਅੰਮ੍ਰਿਤਸਰ ਵਿਖੇ ਗੋਲੀਆਂ ਚਲਾਈਆਂ, ਅੱਥਰੂ ਗੈਸ ਦੇ ਗੋਲੇ ਸੁੱਟੇ ,ਜਿਸ ਦੌਰਾਨ ਕਿਸਾਨ ਬਹਾਦਰ ਸਿੰਘ ਦੀ ਮੌਤ ਹੋ ਗਈ ਸੀ। ਇਸੇ ਤਰ੍ਹਾਂ ਪਿੰਡ ਕਲੇਰ ਘੁਮਾਣ ਦੀ ਇੱਕ ਬੀਬੀ ਸਵਰਨ ਕੌਰ ਅੱਥਰੂ ਗੈਸ ਦਾ ਗੋਲਾ ਡਿੱਗਣ ਨਾਲ ਸੜ ਗਈ ਸੀ। ਉਹ ਕਈ ਦਿਨਾਂ ਤੱਕ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਦੀ ਰਹੀ ਪਰ ਕਿਸੇ ਨੇ ਉਸਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਬਾਦਲ ਸਰਕਾਰ ਦੇ ਨੁਮਾਇੰਦੇ ਪਿੰਡਾਂ ਵਿੱਚ ਵੋਟਾਂ ਮੰਗਣ ਆਉਣਗੇ ਤਾਂ ਉਨ੍ਹਾਂ ਨੂੰ ਕਾਲੇ ਝੰਡੇ ਵਿਖਾਏ ਜਾਣਗੇ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥
ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ-ਸੰਤ-ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ।
ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ।


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top