Share on Facebook

Main News Page

ਕੇਂਦਰ ਸਰਕਾਰ ਨੇ ਭੁੱਲਰ ਦੀ ਫਾਂਸੀ ਦੀ ਸਜ਼ਾ ਮੁਆਫੀ ਲਈ ਜਵਾਬ ਕੀਤਾ ਸੁਪਰੀਮ ਕੋਰਟ ਵਿੱਚ ਦਾਇਰ
ਬਾਦਲਾਂ ਦੀ ਪੰਥ ਵਿਰੋਧੀ ਨੀਤੀ ਦੀ ਬਿੱਲੀ ਥੈਲਿਉਂ ਬਾਹਰ
-: ਹਰਵਿੰਦਰ ਸਿੰਘ ਸਰਨਾ

ਅੰਮ੍ਰਿਤਸਰ 27 ਮਾਰਚ (ਜਸਬੀਰ ਸਿੰਘ): ਸ੍ਰ ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਅਤੇ ਸਾਬਕਾ ਪ੍ਰਧਾਨ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਦਵਿੰਦਰਪਾਲ ਸਿੰਘ ਭੁੱਲਰ ਦੇ ਕੇਸ ਵਿੱਚ ਸੁਪਰੀਮ ਕੋਰਟ ਵਿੱਚ ਸਰਕਾਰ ਵੱਲੋਂ ਦਾਇਰ ਕੀਤੇ ਗਏ ਜਵਾਬ 'ਤੇ ਸੰਤੁਸ਼ਟੀ ਪ੍ਰਗਟ ਕਰਦਿਆ ਕਿਹਾ ਕਿ ਸਰਕਾਰ ਨੇ ਸਪੱਸ਼ਟ ਲਿੱਖ ਕੇ ਦੇ ਦਿੱਤਾ ਹੈ ਕਿ ਪ੍ਰੋ.ਭੁੱਲਰ ਨੂੰ ਫਾਂਸੀ ਨਾ ਲਗਾਈ ਜਾਵੇ।

ਉਹਨਾਂ ਕਿਹਾ ਕਿ ਸਰਕਾਰ ਵੱਲੋਂ ਅਜਿਹਾ ਕਰਨ ਨਾਲ ਉਹਨਾਂ ਦੀ ਪਿਛਲੇ 12 ਸਾਲਾ ਦੀ ਮਿਹਨਤ ਰੰਗ ਲਿਆਈ ਹੈ ਤੇ ਹੁਣ ਸਪੱਸ਼ਟ ਹੋ ਗਿਆ ਹੈ ਕਿ ਪ੍ਰੋ ਭੁੱਲਰ ਨੂੰ ਫਾਂਸੀ ਨਹੀਂ ਲੱਗੇਗੀ। ਉਹਨਾਂ ਕਿਹਾ ਕਿ ਸੁਪਰੀਮ ਵਿੱਚ ਪਾਈ ਗਈ ਰੀਵਿਊ ਪਟੀਸ਼ਨ 'ਤੇ ਗੌਰ ਕਰਦਿਆਂ ਸਰਕਾਰ ਨੂੰ ਪੁੱਛਿਆ ਸੀ ਕਿ ਉਹ ਪ੍ਰੋ. ਭੁੱਲਰ ਨੂੰ ਫਾਂਸੀ ਲਗਾਉਣ ਜਾਂ ਨਾ ਲਗਾਉਣ ਦੇ ਹੱਕ ਵਿੱਚ ਬਾਰੇ ਆਪਣੀ ਸਥਿਤੀ ਸਪੱਸ਼ਟ ਕਰੇ। ਉਹਨਾਂ ਕਿਹਾ ਕਿ ਉਹਨਾਂ ਨੇ ਪ੍ਰਧਾਨ ਮੰਤਰੀ ਸ੍ਰੀਮਤੀ ਸੋਨੀਆ ਗਾਂਧੀ ਨਾਲ ਵੀ ਇਸ ਸਬੰਧ ਵਿੱਚ ਕਈ ਵਾਰੀ ਮੁਲਾਕਾਤ ਕੀਤੀ ਸੀ ਤੇ ਅੱਜ ਉਹਨਾਂ ਦੀ ਮਿਹਨਤ ਰੰਗ ਲਿਆਈ ਹੈ। ਉਹਨਾਂ ਕਿਹਾ ਕਿ ਪ੍ਰੋ. ਭੁੱਲਰ ਦੀ ਪਤਨੀ ਰਵਨੀਤ ਕੌਰ ਨੂੰ ਜਦੋਂ ਉਹਨਾਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਤਾਂ ਰਵਨੀਤ ਕੌਰ ਨੇ ਵਧਾਈ ਦਿੰਦਿਆਂ ਕਿਹਾ ਕਿ ਉਹ ਅੱਜ ਕਈ ਸਾਲਾਂ ਬਾਅਦ ਅਦਾਲਤ ਵਿੱਚੋਂ ਖੁਸ਼ ਮੂੜ ਵਿੱਚ ਬਾਹਰ ਨਿਕਲੀ ਹੈ।

ਉਹਨਾਂ ਕਿਹਾ ਕਿ ਸੱਤਾ ਤਾਂ ਇੱਕ ਢੱਲਦਾ ਪ੍ਰਛਾਵਾ ਹੈ ਅਤੇ ਉਹ ਸੱਤਾ ਵਿੱਚ ਹੋਣ ਜਾਂ ਨਾ ਹੋਣ, ਇਸ ਨਾਲ ਕੋਈ ਫਰਕ ਨਹੀਂ ਪੈਂਦਾ, ਪਰ ਪੰਥਕ ਕਾਰਜਾਂ ਲਈ ਹਮੇਸ਼ਾਂ ਹੀ ਤਿਆਰ ਬਰ ਤਿਆਰ ਹਨ।
ਉਹਨਾਂ ਪੰਜਾਬ ਸਰਕਾਰ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਜਿਹਨਾਂ ਵਿੱਚ ਮੁੱਖ ਮੰਤਰੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਹਨ 'ਤੇ ਦੋਸ਼ ਲਗਾਉਦਿਆ ਕਿਹਾ ਕਿ ਇਹ ਆਗੂ ਪ੍ਰੋ. ਭੁੱਲਰ ਖੂੰਖਾਰ ਅੱਤਵਾਦੀ ਦੱਸ ਰਹੇ ਹਨ ਅਤੇ ਉਸ ਦੀ ਮਦਦ ਕਰਨ ਦੀ ਬਜਾਏ ਦੁਨੀਆ ਦੇ ਮਹਿੰਗੇ ਤੋਂ ਮਹਿੰਗੇ ਵਕੀਲ ਕਰਕੇ ਉਹਨਾਂ ਦੋਸ਼ੀਆਂ ਨੂੰ ਬਚਾਉਣ ਵਿੱਚ ਲੱਗੇ ਰਹੇ, ਜਿਹੜੇ ਦਵਿੰਦਰਪਾਲ ਸਿੰਘ ਭੁੱਲਰ ਦੇ ਪਰਿਵਾਰਕ ਮੈਬਰਾਂ ਨੂੰ ਕਤਲ ਕਰਨ ਦੇ ਦੋਸ਼ੀ ਹਨ।

ਉਹਨਾਂ ਕਿਹਾ ਕਿ ਸ੍ਰ ਬਾਦਲ ਨੇ ਮੁੱਖ ਮੰਤਰੀ ਹੁੰਦਿਆਂ ਉਸ ਵੇਲੇ ਭੁੱਲਰ ਦਾ ਵਿਰੋਧ ਕੀਤਾ ਸੀ, ਜਦੋਂ ਉਹਨਾਂ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਬੀਬੀ ਸ਼ੀਲਾ ਦੀਕਸ਼ਤ ਨਾਲ ਮਿਲ ਕੇ ਭੁੱਲਰ ਨੂੰ ਪੰਜਾਬ ਦੀ ਜੇਲ ਵਿੱਚ ਤਬਦੀਲ ਕਰਨ ਦੀ ਗੱਲ ਤੋਰੀ ਸੀ। ਉਹਨਾਂ ਕਿਹਾ ਕਿ ਸ੍ਰੀ ਬਾਦਲ ਨੇ ਪ੍ਰੋ ਭੁੱਲਰ ਨੂੰ ਖੂੰਖਾਰ ਅੱਤਵਾਦੀ ਕਹਿ ਕੇ ਪੰਜਾਬ ਵਿੱਚ ਲੈਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਦਾ ਮੀਡੀਆ ਵਿੱਚ ਵੀ ਕਾਫੀ ਰੌਲਾ ਪਿਆ ਸੀ। ਉਹਨਾਂ ਕਿਹਾ ਕਿ ਸਿੱਖ ਮਸਲਿਆਂ ਪ੍ਰਤੀ ਬਾਦਲਾਂ ਦੀ ਬਿੱਲੀ ਥੈਲਿਉਂ ਬਾਹਰ ਆ ਗਈ ਤੇ ਜੱਗ ਜ਼ਾਹਿਰ ਹੋ ਗਿਆ ਹੈ ਕਿ ਬਾਦਲ ਪੰਥ ਹਿਤੈਸ਼ੀ ਨਹੀਂ ਹਨ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top