Share on Facebook

Main News Page

ਨੰਦਸਰ ਝੋਰੜਾਂ ਵਿਖੇ ਸਾਧ ਨੰਦ ਸਿੰਘ ਦੀ ਬਰਸੀ 'ਤੇ ਅਖੌਤੀ ਜਥੇਦਾਰਾਂ ਵਲੋਂ ਸ਼ਮੂਲੀਅਤ, ਗੁਰੂ ਸਾਹਿਬ ਅਤੇ ਰਹਿਤ ਮਰਿਆਦਾ ਦੀਆਂ ਰੱਜ ਉੜਾਈਆਂ ਗਈਆਂ ਧੱਜੀਆਂ

ਜਗਰਾਉਂ, 26 ਮਾਰਚ 2014 (ਜੋਗਿੰਦਰ ਸਿੰਘ)- ਗੁਰਦੁਆਰਾ ਨਾਨਕਸਰ ਝੋਰੜਾਂ ਵਿਖੇ ਚੱਲ ਰਹੇ ਧਾਰਮਿਕ ਸਮਾਗਮਾਂ ਦੇ ਆਖਰੀ ਦਿਨ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਾਨਕਸਰ ਸੰਪਰਦਾਇ ਦੇ ਸੰਤ ਈਸ਼ਰ ਸਿੰਘ ਦੇ ਜਨਮ ਦਿਹਾੜੇ ਤੇ ਸੰਤ ਨਰੈਣ ਸਿੰਘ ਦੀ ਬਰਸੀ ਸਬੰਧੀ ਸਜਾਏ ਇਸ ਵਿਸ਼ਾਲ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠਾਂ ਦੇ ਭੋਗ ਉਪਰੰਤ ਸ਼ੁਰੂ ਹੋਏ ਇਸ ਨਗਰ ਕੀਰਤਨ ਦੀ ਸ਼ੋਭਾ ਵਧਾਉਣ ਲਈ ਅੱਗੇ-ਅੱਗੇ ਧਾਰਮਿਕ ਧੁੰਨਾਂ ਦਾ ਗਾਇਨ ਕਰਦੀਆਂ ਬੈਂਡ ਪਾਰਟੀਆਂ ਤੇ ਗੱਤਕਾਂ ਟੀਮਾਂ ਆਪਣੇ ਜੌਹਰ ਦਿਖਾਉਂਦੀਆਂ ਚੱਲ ਰਹੀਆਂ ਸਨ ਤੇ ਪਿਛੇ ਫੁੱਲਾਂ ਨਾਲ ਸਜੀ ਪਾਲਕੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ, ਤੇ ਸੰਤ ਘਾਲਾ ਸਿੰਘ ਨਾਨਕਸਰ ਵਾਲੇ ਚੌਰ ਕਰ ਰਹੇ ਸਨ।

ਨਗਰ ਕੀਰਤਨ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ੍ਹ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ, ਸੰਤ ਜੋਗਾ ਸਿੰਘ ਕਰਨਾਲ, ਸੰਤ ਗੇਜਾ ਸਿੰਘ ਨਾਨਕਸਰ, ਸੰਤ ਬਲਦੇਵ ਸਿੰਘ ਮੰਡੀਰਾ, ਸੰਤ ਪ੍ਰੀਤਮ ਸਿੰਘ ਡੁਮੇਲੀ, ਬਾਬਾ ਅਰਵਿੰਦਰ ਸਿੰਘ ਨਾਨਕਸਰ ਸਮੇਤ ਹੋਰ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਨਾਨਕਸਰ ਸੰਪਰਦਾਇ ਵਲੋਂ ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ

ਜਥੇਦਾਰ ਗਿਆਨੀ ਮੱਲ੍ਹ ਸਿੰਘ ਨੇ ਵੀ ਗੁਰਬਾਣੀ ਦੀ ਕਥਾ ਕੀਤੀ। ਇਸ ਮੌਕੇ ਸਮਾਗਮਾਂ ਦੇ ਮੁੱਖ ਪ੍ਰਬੰਧਕ ਸੰਤ ਘਾਲਾ ਸਿੰਘ ਨੇ ਸੰਤ ਈਸ਼ਰ ਸਿੰਘ ਤੇ ਸੰਤ ਨਰੈਣ ਸਿੰਘ ਦੀ ਜੀਵਨੀ ਬਾਰੇ ਚਾਨਣਾ ਪਾਇਆ। ਇਸ ਮੌਕੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਨਾਨਕਸਰ ਸੰਪਰਦਾਇ ਵਲੋਂ ਸਿਰੋਪਾਓ ਭੇਟ ਕੀਤੇ ਗਏ। ਇਸ ਨਗਰ ਕੀਰਤਨ ਦੇ ਗੁਰਦੁਆਰਾ ਸੁੱਖ ਸਾਗਰ ਨਾਲ ਬਣੇ ਵਿਸ਼ਾਲ ਸਟੇਡੀਅਮ 'ਚ ਸਜੇ ਪੜਾਅ 'ਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਜਗਜੀਤ ਸਿੰਘ ਤਲਵੰਡੀ, ਭਾਈ ਜਸਵੀਰ ਸਿੰਘ ਸਮੇਤ ਹੋਰ ਰਾਜਨੀਤਕ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਪੁੱਜੀਆਂ ਧਾਰਮਿਕ ਸ਼ਖ਼ਸੀਅਤਾਂ ਨੂੰ ਸੰਤ ਘਾਲਾ ਸਿੰਘ ਨਾਨਕਸਰ ਵਲੋਂ ਸਕੱਤਰ ਭਾਈ ਹਰਬੰਸ ਸਿੰਘ ਨੇ ਜੀ ਆਇਆਂ ਆਖਿਆ।

ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਤੁਕ-ਤੁਕ ਵਾਲੇ ਸੰਪਟ ਅਖੰਡ ਪਾਠਾਂ ਦੇ ਭੋਗ ਪਾਏ ਗਏ ਤੇ ਪੂਰੀ ਰਾਤ ਰੈਣ ਸਬਾਈ ਕੀਰਤਨ ਦਰਬਾਰ ਸਜਾਇਆ ਗਿਆ। ਅੱਜ ਸਵੇਰੇ ਬਾਬਾ ਨਰੈਣ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀਆਂ ਅਖੰਡ ਪਾਠਾਂ ਦੀਆਂ ਲੜੀਆਂ ਦੌਰਾਨ 12ਵੀਂ ਲੜੀ 'ਚ 17 ਅਖੰਡ ਪਾਠਾਂ ਦੇ ਭੋਗ ਪਾਏ ਗਏ।

ਅੱਜ ਸਜਾਏ ਨਗਰ ਕੀਰਤਨ ਦਾ ਥਾਂ-ਥਾਂ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਖੁੱਲੇ ਲੰਗਰ ਵੀ ਚਲਾਏ ਗਏ। ਗੁਰਦੁਆਰਾ ਸਾਹਿਬ ਵਿਖੇ 25 ਦਿਨ ਚੱਲੀਆਂ ਅਖੰਡ ਪਾਠਾਂ ਦੀਆਂ ਲੜੀਆਂ 'ਚ ਸੇਵਾਵਾਂ ਨਿਭਾਉਣ ਵਾਲੇ ਪਾਠੀ ਸਿੰਘਾਂ ਦਾ ਵੀ ਸਨਮਾਨ ਕੀਤਾ ਗਿਆ।

ਟਿੱਪਣੀ:

* ਅਖੌਤੀ ਜਥੇਦਾਰ ਗੁਰਬਚਨ ਸਿੰਘ, ਮੱਲ ਸਿੰਘ ਦੱਸਣਗੇ ਕਿ ਇਸ ਡੇਰੇ 'ਤੇ ਕਿਹੜੀ ਮਰਿਆਦਾ ਲਾਗੂ ਹੈ?
* ਕੀ ਕੱਡੇ ਗਏ ਜਲੂਸ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਾਲ ਪਖੰਡੀ ਸਾਧਾਂ ਦੀਆਂ ਮੂਰਤਾਂ ਰਖਣੀਆਂ ਜਾਇਜ਼ ਹੈ?
* ਤੁੱਕ ਤੁੱਕ ਵਲੇ ਪਾਠ ਬਾਰੇ ਗੁਰਬਾਣੀ ਜਾਂ ਸਿੱਖ ਰਹਿਤ ਮਰਿਆਦਾ 'ਚ ਕੋਈ ਮੱਦ ਹੈ?
* ਜਾਂ ਕਾਤਲਾਂ (ਘਾਲਾ ਸਿੰਘ ਕਤਲ ਦੇ ਕੇਸ 'ਚ ਜੇਲ ਕੱਟ ਚੁਕਾ ਹੈ) ਕੋਲੋਂ ਸਿਰੋਪਾ ਲੈਣਾ ਕਿੱਧਰ ਦੀ ਅਕਲਮੰਦੀ ਹੈ?

ਸੰਪਾਦਕ ਖ਼ਾਲਸਾ ਨਿਊਜ਼


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top