Share on Facebook

Main News Page

ਖਾਧੀ ਪੀਤੀ 'ਚ ਸੁਖਬੀਰ ਬਾਦਲ ਨੇ ਮਾਰੀ ਇੱਕ ਹੋਰ ਗੱਪ
ਭਗਵੰਤ ਮਾਨ ਨੇ ਅਕਾਲੀ ਦਲ ’ਚ ਸ਼ਾਮਲ ਹੋਣ ਲਈ ਸਾਡੇ ਕੋਲ ਪਹੁੰਚ ਕੀਤੀ ਸੀ

-: ਸੁਖਬੀਰ ਬਾਦਲ

ਸੁਨਾਮ, 28 ਮਾਰਚ - ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੁਨਾਮ ਵਿੱਚ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਆਖਿਆ ਕਿ ਸੁਰਜੀਤ ਸਿੰਘ ਬਰਨਾਲਾ ਸ਼ੁਰੂ ਤੋਂ ਹੀ ਕਾਂਗਰਸ ਨਾਲ ਮਿਲੇ ਹੋਏ ਹਨ ਅਤੇ ਹਰਿਮੰਦਰ ਸਾਹਿਬ ’ਤੇ ਹਮਲਾ ਕਰਾਉਣ ਵਿੱਚ ਬਰਨਾਲਾ ਦਾ ਵੀ ਹੱਥ ਸੀ।

ਉਨ੍ਹਾਂ ਕਿਹਾ ਕਿ ਇਸ ਗੱਲ ਦਾ ਸਬੂਤ ਇਹ ਹੈ ਕਿ ਬਰਨਾਲਾ ਵੱਖ ਵੱਖ ਸੂਬਿਆਂ ਦੇ ਰਾਜਪਾਲ ਉਸ ਸਮੇਂ ਹੀ ਰਹੇ ਹਨ ਜਦੋਂ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਰਹੀ ਹੈ। ਬਰਨਾਲਾ ਦੀ ਕਾਂਗਰਸ ਨਾਲ ਮਿਲੀ ਭੁਗਤ ਹੁਣ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਸੁਖਬੀਰ ਬਾਦਲ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਦੇਵ ਸਿੰਘ ਢੀਂਡਸਾ ਦੇ ਹੱਕ ਵਿੱਚ ਹੋਈ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਆਏ ਸਨ। ਬਾਦਲ ਨੇ ਕਾਂਗਰਸ ਪਾਰਟੀ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਆਪਣੀ ਅਗਵਾਈ ਵਾਲੀ ਯੂਪੀਏ ਸਰਕਾਰ ਦੇ ਮਾੜੇ ਪ੍ਰਬੰਧਾਂ ਤੇ ਭ੍ਰਿਸ਼ਟ ਨੀਤੀਆਂ ਦੇ ਦੇਸ਼ ਦੇ ਸਮਾਜਕ ਤੇ ਆਰਥਕ ਢਾਂਚੇ ਦੀ ਸਿਹਤ ’ਤੇ ਪਏ ਪ੍ਰਭਾਵ ਬਾਰੇ ਅਸਲ ਰਿਪੋਰਟ ਦੇਸ਼ ਦੇ ਲੋਕਾਂ ਸਾਹਮਣੇ ਪੇਸ਼ ਰੱਖਣ ਦੀ ਜ਼ੁਅਰਤ ਕਰੇ।

ਇਸ ਤੋਂ ਪਹਿਲਾਂ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ’ਤੇ ਵੀ ਸਿਆਸੀ ਹਮਲੇ ਕੀਤੇ। ਉਨ੍ਹਾਂ ਆਖਿਆ ਕਿ ਕੁਝ ਸਮਾਂ ਪਹਿਲਾਂ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਤੱਕ ਪਹੁੰਚ ਕੀਤੀ ਸੀ ਪਰ ਉਨ੍ਹਾਂ ਵੱਲੋਂ ਜਵਾਬ ਦੇ ਦਿੱਤਾ ਗਿਆ ਸੀ। ਉੱਪ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੇਂਦਰ ਵਿੱਚ ਮੋਦੀ ਦੀ ਸਰਕਾਰ ਬਣ ਜਾਂਦੀ ਹੈ ਤਾਂ ਸੁਖਦੇਵ ਸਿੰਘ ਢੀਂਡਸਾ ਦਾ ਕੇਂਦਰ ਵਿੱਚ ਮੰਤਰੀ ਬਣਨਾ ਯਕੀਨੀ ਹੈ।

ਇਸ ਮੌਕੇ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸੰਬੋਧਨ ਆਖਿਆ ਕਿ ਕੇਂਦਰ ਨੇ ਪੰਜਾਬ ਨਾਲ ਹਮੇਸ਼ਾ ਵਿਤਕਰਾ ਕੀਤਾ ਹੈ ਜੋ ਆਰਥਿਕ ਮਦਦ ਪੰਜਾਬ ਨੂੰ ਕੇਂਦਰ ਵੱਲੋਂ ਆਉਣੀ ਚਾਹੀਦੀ ਸੀ ਉਹ ਨਹੀਂ ਮਿਲੀ। ਬਲਵੰਤ ਸਿੰਘ ਰਾਮੂਵਾਲੀਆ ਨੇ ਇਸ ਮੌਕੇ ਆਪਣੀ ਲੱਛੇਦਾਰ ਭਾਸ਼ਾ ਵਿੱਚ ਜਿੱਥੇ ਸੁਖਬੀਰ ਬਾਦਲ ਦੇ ਸੋਹਲੇ ਗਾਏ ਉਥੇ ਆਪਣੀ ਨਾਕਾਮੀ ਨੂੰ ਵੀ ਮੰਚ ਤੋਂ ਕਬੂਲਣ ਵਿੱਚ ਗੁਰੇਜ਼ ਨਹੀਂ ਕੀਤਾ। ਚੋਣ ਰੈਲੀ ਦੇ ਇਸ ਮੰਚ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੇ ਮਾਮਾ ਗੁਰਚਰਨ ਸਿੰਘ ਪਟਿਆਲਾ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਵਾਰਡ ਦੇ ਐਮ ਸੀ ਜੋਨੀ ਕੋਹਲੀ ਨੂੰ ਸਿਰੋਪਾ ਦੇ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਗਿਆ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top