Share on Facebook

Main News Page

ਚੰਡੀਗੜ੍ਹ ਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਲਈ ਲੈਣ ਬਾਰੇ ਬਾਦਲ ਚੁੱਪ

ਕੂੰਮ ਕਲਾ, 29 ਮਾਰਚ (ਗੁਰਮੁਖ ਦੀਪ/ਚਰਨਜੀਤ ਲਿੱਟ/ਹਰੀ ਸਿੰਘ ਸਾਹਨੇਵਾਲ/ ਅਵਤਾਰ ਸਿੰਘ ਭਾਗਪੁਰ) : ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇਸ਼ ਵਿਚ ਐਨ.ਡੀ.ਏ. ਦੀ ਸਰਕਾਰ ਬਣਨ ਤੇ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਣ ਬਾਰੇ ਅਸਪੱਸ਼ਟ ਦਿਖਾਈ ਦੇ ਰਹੇ ਹਨ, ਕਿਉਂਕਿ ਅੱਜ ਹਲਕਾ ਸਾਹਨੇਵਾਲ ਦੇ ਪਿੰਡ ਕੂੰਮ ਕਲਾਂ ਵਿਖੇ ਪੱਤਰਕਾਰਾਂ ਨੇ ਪੁੱਛਿਆ ਕਿ ਸਰਕਾਰ ਬਣਨ ਤੇ ਇਹ ਮਸਲਾ ਹੱਲ ਹੋਵੇਗਾ, ਤਾਂ ਉਨਾਂ ਕਿਹਾ ਕਿ ਪਹਿਲਾਂ ਦੇਸ਼ ਵਿਚ ਐਨ.ਡੀ.ਏ. ਦੀ ਸਰਕਾਰ ਤਾਂ ਬਣਨ ਲੈਣ ਦਿਓ।

ਦੂਸਰਾ ਸਵਾਲ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਮੁੱਖ ਮੰਤਰੀ ਜੀ ਤੁਹਾਨੂੰ ਸ਼ੰਕਾਂ ਹੈ ਕਿ ਦੇਸ਼ ਵਿਚ ਐਨ.ਡੀ.ਏ. ਦੀ ਸਰਕਾਰ ਬਣੇਗੀ ਜਾਂ ਨਹੀਂ, ਤਾਂ ਉਨ੍ਹਾਂ ਕਿਹਾ ਕਿ ਸਰਕਾਰ ਬਣਨ ਦਿਓ, ਪੰਜਾਬ ਦੇ ਸਾਰੇ ਮਸਲੇ ਹੱਲ ਹੋਣਗੇ ਜਦਕਿ ਸ੍ਰੀ ਬਾਦਲ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਣ ਦੇ ਮੁੱਦੇ ਕਾਮਨ ਮਿਨੀਮਮ ਪ੍ਰੋਗਰਾਮ ਦਾ ਹਿੱਸਾ ਹੋਣਗੇ ਉਸ ਬਾਰੇ ਉਹ ਕੁਝ ਨਾ ਬੋਲੇ।

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੋ ਕਿ ਕੂੰਮ ਕਲਾਂ ਵਿਖੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਅਕਾਲੀ ਭਾਜਪਾ ਤੇ ਭਾਰਤੀ ਕਿਸਾਨ ਯੂਨੀਅਨ ਦੇ ਉਮੀਦਵਾਰ ਕੁਲਵੰਤ ਸਿੰਘ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਨ ਆਏ ਸਨ, ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਵਿਚ ਉਨਾਂ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਬਣਾਈ ਉਸੇ ਤਰ੍ਹਾਂ ਕੇਂਦਰ ਵਿਚ ਵੀ ਐਨ.ਡੀ.ਏ. ਦੀ ਸਰਕਾਰ ਬਣਾਉਣ ਤਾਂ ਹੀ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਹੋਵੇਗੀ ਤੇ ਉਨਾਂ ਦੇ ਸਾਰੇ ਮਸਲੇ ਤੇ ਸਮੱਸਿਆਵਾਂ ਹੱਲ ਹੋਣਗੀਆਂ। ਹਲਕਾ ਸਾਹਨੇਵਾਲ ਦੇ ਇੰਚਾਰਜ ਅਤੇ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਕਾਂਗਰਸ ਨੂੰ ਹਜ਼ਮ ਨਹੀਂ ਹੋ ਰਿਹਾ ਤੇ ਇਸਤੋਂ ਘਟੀਆ ਗੱਲ ਹੋ ਕੀ ਹੋ ਸਕਦੀ ਹੈ ਕਿ ਚੋਣ ਕਮਿਸ਼ਨ ਨੂੰ ਸ਼ਿਕਾਇਤਾਂ ਕਰ ਗਰੀਬ ਲੋਕਾਂ ਦਾ ਆਟਾ ਦਾਲ ਬੰਦ ਕਰਵਾ ਦਿੱਤਾ, ਕਿਸਾਨਾਂ ਦੇ ਨਵੇਂ ਮੋਟਰ ਕੁਨੈਕਸ਼ਨਾਂ ਬੰਦ ਕਰਵਾ ਦਿੱਤੇ।

ਇਸ ਰੈਲੀ ਨੂੰ ਹੋਰਨਾਂ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਜਮੇਰ ਸਿੰਘ ਲੱਖੋਵਾਲ, ਐਸ.ਐਸ. ਬੋਰਡ ਦੇ ਚੇਅਰਮੈਨ ਸੰਤਾ ਸਿੰਘ ਉਮੈਦਪੁਰ, ਸਾਬਕਾ ਮੰਤਰੀ ਈਸ਼ਰ ਸਿੰਘ ਮੇਹਰਬਾਨ, ਸਾਬਕਾ ਮੰਤਰੀ ਮਲਕੀਤ ਸਿੰਘ ਬੀਰਮੀ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਭਾਗ ਸਿੰਘ ਮਾਨਗੜ੍ਹ, ਖੰਡ ਮਿੱਲ ਦੇ ਚੇਅਰਮੈਨ ਹਰਿੰਦਰ ਸਿੰਘ ਲੱਖੋਵਾਲ, ਮਿਲਕ ਪਲਾਂਟ ਦੇ ਚੇਅਰਮੈਨ ਅਜਮੇਰ ਸਿੰਘ ਭਾਗਪੁਰ, ਸਰਕਲ ਜਥੇਦਾਰ ਬਾਬਾ ਜਗਰੂਪ ਸਿੰਘ, ਲੁਧਿਆਣਾ ਦੀ ਡਿਪਟੀ ਮੇਅਰ ਸੁਨੀਤਾ ਅੱਗਰਵਾਲ, ਯੂਥ ਅਕਾਲੀ ਆਗੂ ਸਿਮਰਨਜੀਤ ਸਿੰਘ ਢਿੱਲੋਂ, ਭਾਜਪਾ ਆਗੂ ਪਵਨ ਟਿੰਕੂ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਣਜੀਤ ਸਿੰਘ ਮੰਗਲੀ, ਜਥੇਦਾਰ ਗੁਰਚਰਨ ਸਿੰਘ ਮੇਹਰਬਾਨ, ਜਥੇ. ਹਰਚਰਨ ਸਿੰਘ ਜਿਉਣੇਵਾਲ, ਨਗਰ ਕੌਂਸਲ ਸਾਹਨੇਵਾਲ ਦੇ ਪ੍ਰਧਾਨ ਕੁਲਵੰਤ ਸਿੰਘ ਕਾਂਤੀ ਆਦਿ ਨੇ ਵੀ ਸੰਬੋਧਨ ਕੀਤਾ।


ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਖ਼ਾਲਸਾ ਨਿਊਜ਼ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੈ। ਅਸੀਂ ਅਖੌਤੀ ਦਸਮ ਗ੍ਰੰਥ ਅਤੇ ਹੋਰ ਅਨਮਤੀ ਗ੍ਰੰਥ, ਪੱਪੂ (ਅਖੌਤੀ ਜੱਥੇਦਾਰ), ਪਖੰਡੀ ਸਾਧ, ਸੰਤ, ਬਾਬੇ, ਅਨਮਤੀ ਕਰਮਕਾਂਡਾਂ ਦੇ ਖਿਲਾਫ ਪ੍ਰਚਾਰ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਅਸੀਂ ਹਰ ਉਸ ਸਿੱਖ / ਸਿੱਖ ਜਥੇਬੰਦੀ ਦਾ ਸਾਥ ਦੇਵਾਂਗੇ, ਜਿਸਦਾ ਨਿਸ਼ਚਾ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹੋਵੇ, ਸੱਚ ਬੋਲਣ ਅਤੇ ਸੱਚ 'ਤੇ ਪਹਿਰਾ ਦੇਣ ਦੀ ਹਿੰਮਤ ਅਤੇ ਬਾਬਰ ਦੇ ਸਾਹਮਣੇ ਖਲੋ ਕੇ ਜਾਬਰ ਕਹਿਣ ਦੀ ਹਿੰਮਤ ਰੱਖਦਾ ਹੋਵੇ। ਕਿਸੇ ਨੂੰ ਇਹ ਸਾਈਟ ਚੰਗੀ ਨਹੀਂ ਲਗਦੀ, ਸੌਖਾ ਤਰੀਕਾ ਹੈ, ਇਸ ਸਾਈਟ ਨੂੰ ਨਾ ਦੇਖਿਆ ਕਰੋ, Visit ਨਾ ਕਰਿਆ ਕਰੋ, ਅਸੀਂ ਕਿਸੇ ਨੂੰ ਸੱਦਾ ਦੇਣ ਨਹੀਂ ਜਾਂਦੇ। ਨਾ ਤਾਂ ਅਸੀਂ ਇਸ ਸਾਈਟ ਦਾ ਨਾਮ ਬਦਲਣਾ ਹੈ, ਨਾ ਹੀ ਗੁਰਮਤਿ ਦਾ ਰਾਹ ਛਡਣਾ ਹੈ। 


Disclaimer: Khalsanews.org does not necessarily endorse the views and opinions voiced in the news। articles। audios videos or any other contents published on www.khalsanews.org and cannot be held responsible for their views.  Read full details....

Go to Top